Coronavirus ਨੂੰ ਲੈ ਕੇ ਸਰਕਾਰ ਸਖ਼ਤ, ਹੁਣ ਨਿਯਮ ਤੋੜਨ ‘ਤੇ 6 ਮਹੀਨੇ ਦੀ ਜੇਲ੍ਹ ਤੇ ਜ਼ੁਰਮਾਨਾ
Published : Mar 21, 2020, 3:25 pm IST
Updated : Mar 30, 2020, 11:36 am IST
SHARE ARTICLE
Photo
Photo

ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਹੁਣ ਹੋਰ ਵੀ ਜ਼ਿਆਦਾ ਸਖ਼ਤ ਹੁੰਦੀ ਦਿਖਾਈ ਦੇ ਰਹੀ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਹੁਣ ਹੋਰ ਵੀ ਜ਼ਿਆਦਾ ਸਖ਼ਤ ਹੁੰਦੀ ਦਿਖਾਈ ਦੇ ਰਹੀ ਹੈ। ਕਾਨੂੰਨ ਦੀ ਉਲੰਘਣਾ ਕਰ ਕੇ ਹੋਮ ਕਵਾਰੰਟਾਇਨ ਨੂੰ ਤੋੜਨ ਵਾਲੇ ਲੋਕਾਂ ਨੂੰ ਕਾਨੂੰਨੀ ਕਾਰਵਾਈ ਦੇ ਤਹਿਤ 6 ਮਹੀਨਿਆਂ ਦੀ ਜੇਲ੍ਹ ਜਾਂ ਜ਼ੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਸਿਹਤ ਮੰਤਰਾਲੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਤੇ ਗਏ ਨਿਰਦੇਸ਼ਾਂ, ਸਲਾਹਾਂ ਅਤੇ ਸੁਰੱਖਿਆ ਦੇ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਨ।

filePhoto

ਸਿਹਤ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਅਸੀਂ ਸੂਬਿਆਂ ਨੂੰ ਕਈ ਨਿਯਮਾਂ ਦਾ ਪਾਲਣ ਕਰਨ ਦਾ ਅਧਿਕਾਰ ਦਿੱਤਾ ਹੈ ਤਾਂ ਜੋ ਲੋਕ ਹੋਮ ਕਵਾਰੰਟਾਇਨ ਨੂੰ ਨਾ ਤੋੜਨ ਅਤੇ ਬਿਮਾਰੀਆਂ ਨਾ ਫੈਲਾਉਣ। ਉਹਨਾਂ ਨੇ ਕਿਹਾ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਹੋਮ ਕਵਾਰੰਟਾਇਨ ਦਾ ਧਿਆਨ ਰੱਖ ਕੇ ਸਮਾਜਕ ਸੰਤੁਲਨ ਬਣਾ ਕੇ ਰੱਖਣਾ ਬਹੁਤ ਜਰੂਰੀ ਹੈ।

PhotoPhotoਮਹਾਮਾਰੀ ਰੋਗ ਐਕਟ ਦੀ ਧਾਰਾ 10 ਅਤੇ ਆਪਦਾ ਪ੍ਰਬੰਧਨ ਐਕਟ ਦੀ ਧਾਰਾ 10 ਅਨੁਸਾਰ ਸੂਬਿਆਂ ਨੂੰ ਇਹ ਅਧਿਕਾਰ ਹੈ ਕਿ ਉਹ ਨਿਯਮ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਤਹਿਤ 6 ਮਹੀਨੇ ਦੀ ਜੇਲ੍ਹ ਜਾਂ 1000 ਰੁਪਏ ਜ਼ੁਰਮਾਨਾ ਜਾਂ ਦੋਵੇਂ ਲੱਗ ਸਕਦੇ ਹਨ। ਸਿਹਤ ਮੰਤਰਾਲੇ ਨੇ ਇਕ ਵਾਰ ਫਿਰ ਸੂਬਿਆਂ ਨੂੰ ਇਹਨਾ ਨਿਯਮਾਂ ਨੂੰ ਲਾਗੂ ਕਰਨ ਲ਼ਈ ਕਿਹਾ ਹੈ, ਜਦਕਿ ਇਹਨਾਂ ਕਾਨੂੰਨਾ ਦੇ ਸਖ਼ਤ ਨਿਯਮਾਂ ਨੂੰ ਕੇਂਦਰ ਪਹਿਲਾਂ ਤੋਂ ਹੀ ਲਾਗੂ ਕਰ ਚੁੱਕਾ ਹੈ।

PhotoPhoto

ਹਾਲ ਹੀ ਵਿਚ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਲੋਕ ਆਈਸੋਲੇਸ਼ਨ ਤੋਂ ਭੱਜ ਗਏ ਜਾਂ ਹੋਮ ਕੁਵਾਰੰਟਾਇਨ ਦਾ ਪਾਲਣ ਨਹੀਂ ਕੀਤਾ ਜਾ ਰਿਹਾ ਹੈ। ਸਿਹਤ ਮੰਤਰਾਲੇ ਨੇ ਸੂਚਨਾ ਦਿੱਤੀ ਹੈ ਕਿ ਸ਼ੁੱਕਰਵਾਰ ਤੱਕ ਦੇਸ਼ ਵਿਚ ਕੋਵਿਡ 19 ਦੇ 223 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 6700 ਲੋਕਾਂ ਨੂੰ ਸਖ਼ਤ ਨਿਗਰਾਨੀ ਵਿਚ ਰੱਖਿਆ ਗਿਆ ਹੈ, ਜਦਕਿ ਹੋਰ 1.12 ਲੱਖ ਲੋਕ ਵੀ ਨਿਗਰਾਨੀ ਵਿਚ ਹਨ।

PhotoPhoto

ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗ੍ਰਵਾਲ ਨੇ ਕਿਹਾ, ‘ਸਮਾਜਿਕ ਗੜਬੜੀ ਹੈ, ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚੇ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਇਸ ਲਈ ਸਮਾਜਿਕ ਸੰਚਾਰ ਜਾਂ ਪ੍ਰਸਾਰ ਨੂੰ ਰੋਕਣਾ ਬਹੁਤ ਜਰੂਰੀ ਹੈ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement