
ਸ਼ਰਦ ਪਵਾਰ ਨਾਲ ਮੁਲਾਕਾਤ ਤੋਂ ਬਾਅਦ ਜੈਯੰਤ ਪਾਟਿਲ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਨਿਲ ਦੇਸ਼ਮੁਖ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ।
ਨਵੀਂ ਦਿੱਲੀ:ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਅਸਤੀਫੇ ਬਾਰੇ ਕਿਆਸ ਅਰਾਈਆਂ ਦੇ ਵਿਚਕਾਰ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਤੋਂ ਬਾਅਦ ਜੈਯੰਤ ਪਾਟਿਲ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਨਿਲ ਦੇਸ਼ਮੁਖ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ।
photoਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮੰਤਰੀ ਜੈਅੰਤ ਪਾਟਿਲ ਨੇ ਕਿਹਾ ਕਿ ਗ੍ਰਹਿ ਮੰਤਰੀ ਨੂੰ ਅਸਤੀਫ਼ਾ ਦੇਣ ਦੀ ਜ਼ਰੂਰਤ ਨਹੀਂ ਹੈ। ਮੁੱਖ ਮੰਤਰੀ ਦਾ ਅਧਿਕਾਰ ਹੈ। ਉਨ੍ਹਾਂ ਨੇ ਅੱਗੇ ਕਿਹਾ ਇਸ ਸੰਬੰਧ ਵਿੱਚ ਜਾਂਚ ਕੀਤੀ ਜਾਏਗੀ। ਮੁਕੇਸ਼ ਅੰਬਾਨੀ ਦੇ ਘਰ ਪਹਿਲਾਂ ਕਾਰ ਕਿਸ ਨੇ ਰੱਖੀ ਅਤੇ ਮਨਸੁੱਖ ਨੂੰ ਕਿਸ ਨੇ ਮਾਰਿਆ,ਪਹਿਲਾਂ ਉਸਦੀ ਜਾਂਚ ਕੀਤੀ ਜਾਏਗੀ? ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚਕਾਰ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸ਼ਾਇਦ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਹਟਣਾ ਪੈ ਸਕਦਾ ਹੈ।
photoਦੱਸ ਦੇਈਏ ਕਿ ਮੁੰਬਈ ਪੁਲਿਸ ਦੇ ਕਮਿਸ਼ਨਰ ਦੇ ਅਹੁਦੇ ਤੋਂ ਹਟਾਏ ਗਏ ਪਰਮਬੀਰ ਸਿੰਘ ਨੇ ਸ਼ਨੀਵਾਰ ਨੂੰ ਅਨਿਲ ਦੇਸ਼ਮੁਖ ਉੱਤੇ ਭ੍ਰਿਸ਼ਟਾਚਾਰ ਅਤੇ ਪੁਲਿਸ ਦੇ ਕੰਮ ਵਿੱਚ ਦਖਲ ਦੇਣ ਦਾ ਦੋਸ਼ ਲਗਾਇਆ ਸੀ। ਸਿੰਘ ਨੂੰ ਮੁਕੇਸ਼ ਅੰਬਾਨੀ ਧਮਕੀ ਮਾਮਲੇ ਵਿਚ ‘ਅਪ੍ਰਵਾਨਗੀਯੋਗ ਗਲਤੀਆਂ’ ਕਰਨ ਦੇ ਦੋਸ਼ ਵਿਚ ਹੋਮ ਗਾਰਡ ਵਿਭਾਗ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ,ਜਿਸ ਤੋਂ ਬਾਅਦ ਇਹ ਦੋਸ਼ ਉਸ ਦੀ ਤਰਫੋਂ ਲਗਾਏ ਗਏ ਸਨ।