
ਕਿਹਾ, ਅਡਾਨੀ ਨੂੰ ਹੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿਉਂ ਨਹੀਂ ਬਣਾ ਦਿੰਦੀ ਸਰਕਾਰ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੇ ਨਿੱਜੀਕਰਨ ਦੀ ਵਿੱਢੀ ਮੁਹਿੰਮ ਖਿਲਾਫ਼ ਲੋਕ ਰੋਹ ਵਧਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਤੋਂ ਬਾਅਦ ਹੁਣ ਸੱਤਾਧਾਰੀ ਧਿਰ ਦਾ ਘਰ ਅੰਦਰੋਂ ਵੀ ਵਿਰੋਧ ਹੋਣ ਲੱਗਾ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਕੇਂਦਰ ਸਰਕਾਰ ਵੱਲ ਨਿਸ਼ਾਨਾ ਸਾਧਦਿਆਂ ਤਿੱਖੇ ਸਵਾਲ ਪੁੱਛੇ ਹਨ। ਦੇਸ਼ ਦੇ ਛੇ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ ਦੇ ਫ਼ੈਸਲੇ 'ਤੇ ਸਵਾਲ ਚੁਕਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਅਡਾਨੀ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਬਣਾ ਦੇਣਾ ਚਾਹੀਦਾ ਹੈ।
Adani Groupਸੁਬਰਾਮਨੀਅਮ ਸਵਾਮੀ ਨੇ ਇਹ ਗੱਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਬਾਰੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹਵਾਲੇ ਨਾਲ ਛਪੀ ਖ਼ਬਰ 'ਤੇ ਪ੍ਰਤੀਕਰਮ ਵਜੋਂ ਕਹੀ ਹੈ। ਸੁਬਰਾਮਨੀਅਮ ਸਵਾਮੀ ਨੇ ਟਵੀਟ ਜ਼ਰੀਏ ਸਰਕਾਰ ਨੂੰ ਸਵਾਲ ਕੀਤਾ ਕਿ ਕਿਉਂ ਨਾ ਅਡਾਨੀ ਨੂੰ ਹੀ ਸ਼ਹਿਰੀ ਹਵਾਬਾਜ਼ੀ ਮੰਤਰੀ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ।
adaniਕਾਬਲੇਗੌਰ ਹੈ ਕਿ ਬੀਤੇ ਦਿਨੀਂ ਮੀਡੀਆ ਵਿਚ ਆਈ ਇਕ ਖ਼ਬਰ ਵਿਚ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਹੁਰਾਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਨੀਤੀ ਆਯੋਗ ਤੇ ਵਿੱਤ ਮੰਤਰਾਲੇ ਨੇ ਦੇਸ਼ ਦੇ ਛੇ ਹਵਾਈ ਅੱਡੇ ਅਡਾਨੀ ਗਰੁੱਪ ਨੂੰ ਦੇਣ ਦੀ ਨਿਜੀਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਵਿਚ ਕੋਈ ਇਤਰਾਜ਼ ਨਹੀਂ ਪ੍ਰਗਟਾਇਆ ਸੀ। ‘ਬਿਜ਼ਨੈਸ ਟੂਡੇ’ ਦੀ ਰਿਪੋਰਟ ਅਨੁਸਰ ਸੰਸਦ ’ਚ ਹਰਦੀਪ ਸਿੰਘ ਪੁਰੀ ਹੁਰਾਂ ਕਿਹਾ ਵਿੱਤ ਮੰਤਰਾਲਾ ਤੇ ਨੀਤੀ ਆਯੋਗ ਫ਼ੈਸਲਾ ਲੈਣ ਦੀ ਪ੍ਰਕਿਰਿਆ ਦਾ ਹਿੱਸਾ ਸਨ ਤੇ ਸਕੱਤਰਾਂ ਦੇ ਉੱਚ ਅਧਿਕਾਰ ਪ੍ਰਾਪਤ ਸਮੂਹ ਨੇ ਛੇ ਹਵਾਈ ਅੱਡਿਆਂ ਦੀ ‘ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ’ (PPP) ਲਈ ਬੋਲੀ ਪ੍ਰਕਿਰਿਆ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦਿਤਾ।
PM Modiਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਅਡਾਨੀ ਗਰੁੱਪ ਦੀ ਕੰਪਨੀ ‘ਅਡਾਨੀ ਇੰਟਰਪਾਈਜ਼ੇਸ ਲਿਮਿਟੇਡ’ (AEL) ਨੂੰ ਦੇਸ਼ ਦੇ ਛੇ ਪ੍ਰਮੁੱਖ ਹਵਾਈ ਅੱਡਿਆਂ ਦੇ ਸੰਚਾਲਨ ਦੀ ਜ਼ਿੰਮੇਵਾਰੀ ਸੌਪਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਦੀ ਯੋਜਨਾ ਮੁਤਾਬਕ ਦੇਸ਼ ਦੇ ਪ੍ਰਮੁੱਖ ਹਵਾਈ ਅੱਡਿਆਂ ਅਹਿਮਦਾਬਾਦ, ਜੈਪੁਰ, ਲਖਨਊ, ਗੁਹਾਟੀ, ਤਿਰੂਵਨੰਥਾਪੁਰਮ ਤੇ ਮੈਂਗਲੁਰੂ ਦੇ ਸੰਚਾਲਨ ਦੀ ਜ਼ਿੰਮੇਵਾਰੀ ਅਗਲੇ 50 ਸਾਲਾਂ ਲਈ
Adani Groupਅਡਾਨੀ ਗਰੁੱਪ ਹਵਾਲੇ ਕੀਤੇ ਜਾਣਗੇ। ਅਡਾਨੀ ਗਰੁੱਪ ਵੱਲੋਂ ਮੁੰਬਈ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਵਿਚ ਵੀ 23.5 ਫ਼ੀਸਦੀ ਹਿੱਸੇਦਾਰੀ ਖ਼ਰੀਦੀ ਗਈ ਹੈ। ਇਸ ਤਰ੍ਹਾਂ ਦੇਸ਼ ਦੇ ਪ੍ਰਮੁੱਖ ਹਵਾਈ ਅੱਡਿਆਂ ਦੇ ਸੰਚਾਲਨ ਦੀ ਜ਼ਿੰਮੇਵਾਰੀ ਅਡਾਨੀ ਗਰੁੱਪ ਹੱਥ ਆ ਜਾਣ ਤੋਂ ਬਾਅਦ ਹਵਾਬਾਜ਼ੀ ਵਿਭਾਗ 'ਤੇ ਪ੍ਰਾਈਵੇਟ ਧਿਰ ਦਾ ਕਬਜ਼ਾ ਹੋ ਜਾਵੇਗਾ, ਜਿਸ ਖਿਲਾਫ਼ ਦੇਸ਼ ਭਰ ਅੰਦਰ ਲਾਮਬੰਦੀ ਸ਼ੁਰੂ ਹੋ ਗਈ ਹੈ। ਹੁਣ ਕੇਂਦਰ ਨੂੰ ਘਰ ਅੰਦਰੋਂ ਚੁਨੌਤੀ ਮਿਲਣ ਬਾਅਦ ਇਸ ਨੂੰ ਹੋਰ ਹਵਾ ਮਿਲਣ ਦੇ ਆਸਾਰ ਹਨ।