
ਕਿਹਾ ਕਿ ਸਦਕੇ ਜਾਈਏ ਪੰਜਾਬ ਦੇ ਕਿਸਾਨ ਦੇ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਾਈਆਂ ਗਈਆਂ ਰੋਕਾਂ ਨੂੰ ਤੋੜਦਿਆਂ ਹੋਇਆ ਦਿੱਲੀ ਵਿੱਚ ਮੋਰਚੇ ਲਾਏ ਹਨ ।
ਮੋਗਾ :ਮੈਂ ਦਿੱਲੀ ਤੋਂ ਪੰਜਾਬ ਦੇ ਕਿਸਾਨਾਂ ਨੂੰ ਸਲਾਮ ਕਰਨ ਆਇਆ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਘਾਪੁਰਾਣਾ ਰੈਲੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੈਲੀ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਸਲਾਮ ਕਰਨ ਆਇਆ ਹਾਂ, ਬਾਘਾਪੁਰਾਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੀ ਗਏ ਤਿੰਨੇ ਕਾਲੇ ਕਾਨੂੰਨਾਂ ਦੀ ਖ਼ਿਲਾਫ਼ ਦੇਸ਼ ਵਿੱਚ ਸਭ ਤੋਂ ਪਹਿਲਾਂ ਆਵਾਜ਼ ਬੁਲੰਦ ਕੀਤੀ । ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਅੱਜ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਕਬੂਲ ਰਹੇ ਹਨ।
Arvind kejariwalਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਦਕੇ ਜਾਈਏ ਪੰਜਾਬ ਦੇ ਕਿਸਾਨ ਦੇ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਾਈਆਂ ਗਈਆਂ ਰੋਕਾਂ ਨੂੰ ਤੋੜਦਿਆਂ ਹੋਇਆ ਦਿੱਲੀ ਵਿੱਚ ਮੋਰਚੇ ਲਾਏ ਹਨ । ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਸ਼ੁਰੂ ਤੋਂ ਹੀ ਕਿਸਾਨੀ ਅੰਦੋਲਨ ਦੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਮੁੱਚੇ ਐਮਐਲਏ, ਐਮਪੀ ਅਤੇ ਵਲੰਟੀਅਰ ਕਿਸਾਨਾਂ ਦੀ ਸੇਵਾ ਵਿਚ ਆਮ ਆਦਮੀ ਬਣ ਕੇ ਕੰਮ ਕਰ ਰਹੇ ਹਨ । ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਲਈ ਦਿੱਲੀ ਸਰਕਾਰ ਨੇ ਪਾਣੀ ਦਾ ਪ੍ਰਬੰਧ ਕੀਤਾ, ਇਸ ਤੋਂ ਇਲਾਵਾ ਲੰਗਰ ਸੇਵਾ ਅਤੇ ਵਾਈ ਫਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
photoਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੇ ਲਈ ਅਤਿਵਾਦੀ , ਖਾਲਿਸਤਾਨੀ ਅਤੇ ਵੱਖਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਵਿਚ ਨੌੰ ਸਟੇਡੀਅਮ ਨੂੰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਨੌਂ ਸਟੇਡੀਅਮਾਂ ਨੂੰ ਖੁੱਲ੍ਹੀ ਜੇਲ੍ਹ ਬਣਾਉਣ ਦੇ ਮਨਸ਼ੇ ਨੂੰ ਦਿੱਲੀ ਸਰਕਾਰ ਨੇ ਜੇਲ੍ਹ ਬੰਨੋ ਖੁੱਲ੍ਹੀ ਜੇਲ੍ਹ ਬਣਾਉਣ ਦੀ ਸਾਜ਼ਿਸ਼ ਨੂੰ ਦਿੱਲੀ ਸਰਕਾਰ ਨੇ ਸਫਲ ਨਹੀਂ ਹੋਣ ਦਿੱਤਾ ਸਫ਼ਲ ਨਹੀਂ ਹੋਣ ਦਿੱਤਾ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਖ਼ਿਲਾਫ਼ ਦਿੱਲੀ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਹਰ ਮੋੜ ਤੇ ਖੜ੍ਹੀ ਹੈ।
kejariwal dehli cmਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੀ ਕਿਸਾਨਾਂ ਨੂੰ ਝੂਠ ਬੋਲ ਕੇ ਸੱਤਾ ਵਿਚ ਆਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੇ ਪੂਰਾ ਕਰਜ਼ਾ ਮੁਆਫ਼ ਕਰਨ, ਬਜ਼ੁਰਗਾਂ ਨੂੰ 2500 ਰੁਪਏ ਬੁਢਾਪਾ ਪੈਨਸ਼ਨ ਅਤੇ ਨੌਜਵਾਨਾਂ ਨੂੰ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਸਨ। ਪਰ ਪੰਜਾਬ ਸਰਕਾਰ ਨੇ ਪੰਜਾਬੀਆਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ।
Arvind kejariwalਅਰਵਿੰਦ ਕੇਜਰੀਵਾਲ ਨੇ ਉਸ ਨਾਲ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਜਾਰੀ ਕੀਤੇ ਜੌਬ ਕਾਰਡਾਂ ਨੂੰ ਸੰਭਾਲ ਕੇ ਰੱਖਣ, ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਜਿਨ੍ਹਾਂ ਨੂੰ ਨੌਜਵਾਨਾਂ ਕੋਲ ਕੈਪਟਨ ਸਰਕਾਰ ਨੇ ਜਾਰੀ ਕੀਤੀ ਜੌਬ ਕਾਰਡ ਹੋਣਗੇ ਸਾਰਿਆਂ ਨੂੰ ਨੌਕਰੀ ਦਿੱਤੀ ਜਾਵੇਗੀ।
Arvind kejariwalਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਤੇ ਦੋਸ਼ ਲਾਇਆ ਕਿ ਕੈਪਟਨ ਨੇ ਪੰਜਾਬੀਆਂ ਨੂੰ ਝੂਠ ਬੋਲਿਆ ਹੈ ਅਤੇ ਝੂਠੀਆਂ ਸਹੁੰਆਂ ਚੁੱਕੀਆਂ ਹਨ , ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੋਣਾਂ ਦੌਰਾਨ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੱਖਾਂ ਨੌਜਵਾਨ ਬੇਰੁਜ਼ਗਾਰ ਹਨ।