ਮਰਹੂਮ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਸਮੇਤ ਇਹਨਾਂ ਹਸਤੀਆਂ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਨਿਵਾਜਿਆ
Published : Mar 21, 2022, 7:30 pm IST
Updated : Mar 21, 2022, 7:30 pm IST
SHARE ARTICLE
PHOTO
PHOTO

ਮਰਹੂਮ ਗੁਰਮੀਤ ਬਾਵਾ ਦੀ ਧੀ ਨੇ ਰਾਸ਼ਟਰਪਤੀ ਕੋਲੋਂ ਪ੍ਰਾਪਤ ਕੀਤਾ ਪੁਰਸਕਾਰ

 

ਨਵੀਂ ਦਿੱਲੀ : ਇਸ ਸਾਲ ਦੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਲਾਮ ਨਬੀ ਆਜ਼ਾਦ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ।

 

 

PHOTOPHOTO

 

ਗੁਲਾਮ ਨਬੀ ਆਜ਼ਾਦ ਨੂੰ ਇਹ ਸਨਮਾਨ ਸਮਾਜ ਸੇਵਾ ਦੇ ਖੇਤਰ ਲਈ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਮਰਹੂਮ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਨਿਵਾਜਿਆ ਗਿਆ। ਮਰਹੂਮ ਗੁਰਮੀਤ ਬਾਵਾ ਦੀ ਧੀ ਨੇ ਰਾਸ਼ਟਰਪਤੀ ਕੋਲੋਂ ਇਹ ਪੁਰਸਕਾਰ ਪ੍ਰਾਪਤ ਕੀਤਾ। 

PHOTOPHOTO

 

ਸਚਿਦਾਨੰਦ ਸਵਾਮੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਲਈ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਪਦਮ ਭੂਸ਼ਣ  ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਆਪਣੇ ਸਥਾਨ ਤੋਂ ਤੁਰ ਕੇ ਉਨ੍ਹਾਂ ਕੋਲ ਗਏ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਪਿਛਲੇ ਸਾਲ ਇੱਕ ਹੈਲੀਕਾਪਟਰ ਹਾਦਸੇ ਵਿੱਚ ਇਸ ਦੇਸ਼ ਨੂੰ ਅਲਵਿਦਾ ਕਹਿਣ ਵਾਲੇ ਮਰਹੂਮ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

 

PHOTOPHOTO

ਇਸ ਐਵਾਰਡ ਨੂੰ ਲੈਣ ਲਈ ਬਿਪਿਨ ਰਾਵਤ ਦੀਆਂ ਦੋਵੇਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਮੌਜੂਦ ਸਨ, ਜਿਨ੍ਹਾਂ ਨੂੰ ਰਾਸ਼ਟਰਪਤੀ ਦੇ ਹੱਥੋਂ ਇਹ ਐਵਾਰਡ ਦਿੱਤਾ ਗਿਆ। ਪੈਰਾਲੰਪਿਕ ਵਿੱਚ ਭਾਰਤ ਵੱਲੋਂ ਜੈਵਲਿਨ ਥਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਦੇਵੇਂਦਰ ਝਾਝਰੀਆ ਨੂੰ ਵੀ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

PHOTOPHOTO

 

Location: India, Delhi, New Delhi

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement