
30 ਤੋਂ ਵੱਧ ਲੋਕ ਜ਼ਖ਼ਮੀ
ਮੁਹਾਲੀ: ਹਿਮਾਚਲ ਪ੍ਰਦੇਸ਼ ਦੇ ਊਨਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟ ਗਿਆ ਹੈ। ਇਸ ਹਾਦਸੇ ਵਿੱਚ ਤਰਨਤਾਰਨ ਦੀ ਰਹਿਣ ਵਾਲੀ ਇੱਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕੰਮ ਕੀਤਾ।
PHOTO
ਇਸ ਹਾਦਸੇ 'ਚ ਕਰੀਬ 30 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਹ ਸਾਰੇ ਸ਼ਰਧਾਲੂ ਪੰਜਾਬ ਦੇ ਗੁਰਦਾਸਪੁਰ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਹੋਲੀ ਦੇ ਤਿਉਹਾਰ ਮੌਕੇ ਇਹ ਸ਼ਰਧਾਲੂ ਬਾਬਾ ਵਡਭਾਗ ਸਿੰਘ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ ਪਰਤ ਰਹੇ ਸਨ। ਇਹ ਹਾਦਸਾ ਅੱਜ ਸਵੇਰੇ 11 ਵਜੇ ਦੇ ਕਰੀਬ ਵਾਪਰਿਆ।
PHOTO
ਸੂਚਨਾ ਮਿਲਣ ਤੋਂ ਬਾਅਦ ਡੀ.ਸੀ. ਊਨਾ ਰਾਘਵ ਸ਼ਰਮਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਟਰੱਕ ’ਚ 40 ਤੋਂ 50 ਸ਼ਰਧਾਲੂ ਸਵਾਰ ਸਨ। ਟਰੱਕ ਹੇਠਾਂ ਦਬੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜ਼ਖਮੀਆਂ ਨੂੰ ਊਨਾ ਦੇ ਅੰਬ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ’ਚ ਬੱਚੇ ਵੀ ਸ਼ਾਮਲ ਹਨ। ਮ੍ਰਿਤਕ ਸ਼ਰਧਾਲੂਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।