ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਿਤਾ ਨੇ ਤਿੰਨ ਬੱਚਿਆਂ ਦਾ ਕਤਲ ਕਰਕੇ ਖੁਦਕੁਸ਼ੀ ਕੀਤੀ ਹੈ...
ਰਾਜਸਥਾਨ : ਉਦੈਪੁਰ 'ਚ ਪਿਤਾ ਨੇ ਤਿੰਨ ਬੱਚਿਆਂ ਦਾ ਕਤਲ ਕਰਕੇ ਖੁਦਕੁਸ਼ੀ ਕਰ ਲਈ। ਚਾਰਾਂ ਦੀਆਂ ਲਾਸ਼ਾਂ ਘਰ ਵਿੱਚ ਫਾਹੇ ਨਾਲ ਲਟਕਦੀਆਂ ਮਿਲੀਆਂ। ਇਹ ਘਟਨਾ ਸੋਮਵਾਰ ਦੇਰ ਰਾਤ ਕੋਟੜਾ ਇਲਾਕੇ 'ਚ ਵਾਪਰੀ। ਮੰਗਲਵਾਰ ਸਵੇਰੇ 10.30 ਵਜੇ ਜਦੋਂ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਪੁਲਿਸ ਮੁਤਾਬਕ ਰਈਸਾ (45), ਉਸ ਦੇ ਬੇਟੇ ਵਾਜਪਾਈ (15), ਬੇਟੀ ਟਿਪੁਰੀ (12) ਅਤੇ ਸਭ ਤੋਂ ਛੋਟੀ ਬੇਟੀ ਕਿੰਜਲ (4) ਫਾਹੇ ਨਾਲ ਲਟਕਦੇ ਮਿਲੇ ਹਨ। ਕਾਰਨਾਂ ਦਾ ਪਤਾ ਨਹੀਂ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਿਤਾ ਨੇ ਤਿੰਨ ਬੱਚਿਆਂ ਦਾ ਕਤਲ ਕਰਕੇ ਖੁਦਕੁਸ਼ੀ ਕੀਤੀ ਹੈ।
ਫਿਲਹਾਲ ਪੁਲਿਸ ਨੇ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਈਸਾ ਦੀ ਕਰਿਆਨੇ ਦੀ ਦੁਕਾਨ ਸੀ। ਉਸ ਦੀ ਪਤਨੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਆਪਣੇ ਤਿੰਨ ਬੱਚਿਆਂ ਨਾਲ ਰਹਿ ਰਿਹਾ ਸੀ।
ਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਮਾਨਸਿਕ ਤਣਾਅ ਦਾ ਮੰਨਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਕੁਝ ਸਾਲ ਪਹਿਲਾਂ ਮ੍ਰਿਤਕ ਦੀ ਪਤਨੀ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ 'ਚ ਸੀ। ਆਰਥਿਕ ਹਾਲਤ ਵਿਗੜਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਕਿਉਂਕਿ ਉਹ ਕਰਿਆਨੇ ਦੀ ਦੁਕਾਨ ਚਲਾ ਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਫਐਸਐਲ ਟੀਮ ਵੀ ਜਾਂਚ ਲਈ ਮੌਕੇ ’ਤੇ ਪਹੁੰਚ ਗਈ ਹੈ।