
ਇਸ ਦੀ ਪੁਸ਼ਟੀ ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕੀਤੀ ਹੈ।
ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿਚ ਆਉਣ ਵਾਲੇ ਅੰਬਾਲਾ ਦੇ ਨੌਜਵਾਨ ਕਿਸਾਨ ਆਗੂ ਨਵਦੀਪ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਇਸ ਦੀ ਪੁਸ਼ਟੀ ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕੀਤੀ ਹੈ।
ਇਹ ਵੀ ਪੜ੍ਹੋ: ਸਿਹਤ ਲਈ ਬਹੁਤ ਲਾਭਦਾਇਕ ਹੈ ਸ਼ਿਮਲਾ ਮਿਰਚ
ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਵਾਟਰ ਕੈਨਨ ਦਾ ਮੂੰਹ ਮੋੜਨ ਵਾਲੇ ਨਵਦੀਪ ਨੇ ਐਤਵਾਰ ਨੂੰ ਵੀਡੀਓ ਸੰਦੇਸ਼ ਜਾਰੀ ਕਰਕੇ ਸ਼ਾਮ 4 ਵਜੇ ਸ਼ੰਭੂ ਬਾਰਡਰ 'ਤੇ ਸਮਰਥਕਾਂ ਨੂੰ ਅੰਮ੍ਰਿਤਪਾਲ ਦੇ ਹੱਕ ਵਿਚ ਇਕਜੁੱਟ ਹੋਣ ਦਾ ਸੱਦਾ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ। ਇਸ ਦੇ ਚਲਦਿਆਂ ਸ਼ੰਭੂ ਸਰਹੱਦ 'ਤੇ ਸਖ਼ਤੀ ਵਧਾ ਦਿੱਤੀ ਗਈ। ਗੱਡੀਆਂ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਪੰਜਾਬ ਵਿਚ ਐਂਟਰੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੇਖਣਾ ਪੰਜਾਬ ਨੂੰ ਦੂਜਾ ਕਸ਼ਮੀਰ ਬਣਾਉਣਾ ਚਾਹੁਣ ਵਾਲੇ, ਸਾਡੀਆਂ ਨਾਲਾਇਕੀਆਂ ਕਾਰਨ ਕਾਮਯਾਬ ਨਾ ਹੋ ਜਾਣ...
ਮਾਹੌਲ ਖ਼ਰਾਬ ਹੋਣ ਤੋਂ ਰੋਕਣ ਲਈ ਹਰਿਆਣਾ-ਪੰਜਾਬ ਸਰਹੱਦ ’ਤੇ ਆਰਜ਼ੀ ਪੁਲੀਸ ਚੌਕੀ ਵੀ ਕਾਇਮ ਕੀਤੀ ਗਈ ਹੈ। ਡੀਐਸਪੀ ਜੋਗਿੰਦਰ ਸ਼ਰਮਾ ਨੇ ਕਿਹਾ ਕਿ ਪੁਲਿਸ ਨਵਦੀਪ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਉਹਨਾਂ ਨੇ ਲੋਕਾਂ ਨੂੰ ਹਰਿਆਣਾ ਅਤੇ ਪੰਜਾਬ ਵਿਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।