'ਅਸੀਂ ਜੇਪੀਸੀ ਚਾਹੁੰਦੇ ਹਾਂ' ਦੇ ਲਾਏ ਨਾਅਰੇ
ਨਵੀਂ ਦਿੱਲੀ: ਅਡਾਨੀ ਗਰੁੱਪ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਸੰਸਦ ਭਵਨ ਦੀ ਪਹਿਲੀ ਮੰਜ਼ਿਲ ਦੇ ਗਲਿਆਰੇ ਵਿਚ ਪ੍ਰਦਰਸ਼ਨ ਕੀਤਾ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਕਾਂਗਰਸ, ਡੀਐਮਕੇ, ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਕਈ ਸੰਸਦ ਮੈਂਬਰ ਅਤੇ ਕੁਝ ਹੋਰ ਪਾਰਟੀਆਂ ਦੇ ਨੇਤਾ ਵਿਰੋਧ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨਾਲ ਸਬੰਧਤ ਮਾਮਲੇ ਦਾ ਮੁਲਜ਼ਮ ਬਰੀ, ਅਦਾਲਤ ’ਚ ਗਵਾਹ ਨੇ ਪਛਾਣਨ ਤੋਂ ਕੀਤਾ ਇਨਕਾਰ
ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਸੰਸਦ ਦੀ ਪਹਿਲੀ ਮੰਜ਼ਿਲ ਦੇ ਗਲਿਆਰੇ ਵਿਚ ਇਕੱਠੇ ਹੋ ਗਏ ਅਤੇ 'ਅਸੀਂ ਜੇਪੀਸੀ ਚਾਹੁੰਦੇ ਹਾਂ' ਦੇ ਨਾਅਰੇ ਲਾਏ। ਉਹਨਾਂ ਦੇ ਹੱਥ ਵਿਚ ਇਕ ਵੱਡਾ ਬੈਨਰ ਸੀ, ਜਿਸ 'ਤੇ ਲਿਖਿਆ ਸੀ 'ਅਸੀਂ ਜੇਪੀਸੀ ਚਾਹੁੰਦੇ ਹਾਂ'।
ਇਸ ਤੋਂ ਪਹਿਲਾਂ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ 'ਚ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੇ ਆਪਸੀ ਭਾਈਚਾਰੇ ‘ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਬਖਸ਼ਾਂਗੇ ਨਹੀਂ: ਮੁੱਖ ਮੰਤਰੀ ਭਗਵੰਤ ਮਾਨ
ਵਿਰੋਧੀ ਪਾਰਟੀਆਂ ਅਡਾਨੀ ਗਰੁੱਪ ਦੇ ਮਾਮਲੇ 'ਚ ਜੇਪੀਸੀ ਬਣਾਉਣ ਦੀ ਮੰਗ 'ਤੇ ਅੜੀਆਂ ਹਨ। ਦੂਜੇ ਪਾਸੇ ਸੱਤਾਧਾਰੀ ਪਾਰਟੀ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਲੰਡਨ ਵਿਚ ਦਿੱਤੇ ਬਿਆਨ ਲਈ ਮੁਆਫ਼ੀ ਮੰਗਣ ਦੀ ਮੰਗ ਕਰ ਰਹੀ ਹੈ।