ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਨਿਯਮਾਂ ਦਾ ਹਵਾਲਾ ਦਿੰਦਿਆਂ ਸਦਨ ਵਿਚ ਬੋਲਣ ਦੀ ਇਜਾਜ਼ਤ ਮੰਗੀ ਹੈ।
ਨਵੀਂ ਦਿੱਲੀ: ਬ੍ਰਿਟੇਨ ਵਿਚ ਭਾਰਤੀ ਲੋਕਤੰਤਰ ਸਬੰਧੀ ਹਾਲ ਹੀ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਸੱਤਾਧਾਰੀ ਭਾਜਪਾ ਉਹਨਾਂ ਕੋਲੋਂ ਮੁਆਫੀ ਦੀ ਮੰਗ ਕਰ ਰਹੀ ਹੈ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਕ ਵਾਰ ਫਿਰ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ ਅਤੇ ਸਦਨ ਵਿਚ ਬੋਲਣ ਲਈ ਸਮਾਂ ਮੰਗਿਆ ਹੈ।
ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਨਿਯਮਾਂ ਦਾ ਹਵਾਲਾ ਦਿੰਦਿਆਂ ਸਦਨ ਵਿਚ ਬੋਲਣ ਦੀ ਇਜਾਜ਼ਤ ਮੰਗੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਉੱਤੇ ਗਲਤ ਇਲਜ਼ਾਮ ਲਗਾਏ ਗਏ ਹਨ।
ਦੱਸ ਦੇਈਏ ਕਿ ਰਾਹੁਲ ਗਾਂਧੀ ਵਲੋਂ ਮੁਆਫੀ ਦੀ ਮੰਗ ਨੂੰ ਲੈ ਕੇ ਲੋਕ ਸਭਾ ਵਿਚ 7 ਦਿਨਾਂ ਤੋਂ ਹੰਗਾਮਾ ਜਾਰੀ ਹੈ। ਉਧਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਸਦਨ (ਰਾਜ ਸਭਾ) ਦੇ ਮੈਂਬਰ ਨਹੀਂ ਹੈ। ਉਹਨਾਂ ਦੇ ਮੁਆਫੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।