Arvind Kejriwal : ਦਿੱਲੀ ਹਾਈਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ, ਗ੍ਰਿਫਤਾਰੀ ਤੋਂ ਨਹੀਂ ਮਿਲੀ ਰਾਹਤ

By : GAGANDEEP

Published : Mar 21, 2024, 4:35 pm IST
Updated : Mar 21, 2024, 4:35 pm IST
SHARE ARTICLE
Arvind Kejriwal  Delhi High Court news in punjabi
Arvind Kejriwal Delhi High Court news in punjabi

Arvind Kejriwal :ਅਦਾਲਤ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ED ਤੋਂ ਵੀ ਮੰਗੀ ਜਾਣਕਾਰੀ

Arvind Kejriwal  Delhi High Court news in punjabi : ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ ਲੱਗਾ ਹੈ। ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਕੇਜਰੀਵਾਲ ਨੂੰ ਦੰਡਕਾਰੀ ਕਾਰਵਾਈ ਤੋਂ ਕੋਈ ਅੰਤਰਿਮ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿਤਾ। ਅਦਾਲਤ ਨੇ ਕਿਹਾ ਕਿ ਇਸ ਪੜਾਅ 'ਤੇ ਅਸੀਂ ਅੰਤਰਿਮ ਰਾਹਤ ਦੇਣ ਦੇ ਇੱਛੁਕ ਨਹੀਂ ਹਾਂ। ਹਾਲਾਂਕਿ, ਅਦਾਲਤ ਨੇ ਇਸ ਨਵੀਂ ਅੰਤਰਿਮ ਪਟੀਸ਼ਨ 'ਤੇ ਈਡੀ ਤੋਂ ਜਵਾਬ ਮੰਗਿਆ ਅਤੇ ਮਾਮਲੇ ਨੂੰ 22 ਅਪ੍ਰੈਲ, 2024 ਲਈ ਸੂਚੀਬੱਧ ਕੀਤਾ।

ਇਹ ਵੀ ਪੜ੍ਹੋ: Haryana News: ਪੇਪਰ ਮਾੜਾ ਹੋਣ 'ਤੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ  

ਦਿੱਲੀ ਸ਼ਰਾਬ ਘੁਟਾਲੇ ਵਿਚ ਈਡੀ ਵੱਲੋਂ ਜਾਰੀ 9ਵੇਂ ਸੰਮਨ ਵਿੱਚ ਵੀ ਸੀਐਮ ਕੇਜਰੀਵਾਲ ਪੇਸ਼ ਨਹੀਂ ਹੋਏ। ਕੇਜਰੀਵਾਲ ਨੇ ਇਸ ਸੰਮਨ 'ਤੇ ਸਵਾਲ ਉਠਾਉਂਦੇ ਹੋਏ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਤੇ ਅੱਜ ਹਾਈ ਕੋਰਟ 'ਚ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਕਰ ਰਹੇ ਜੱਜਾਂ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਸਬੂਤ ਦਿਖਾਉਣ ਲਈ ਕਿਹਾ ਹੈ। ਅਦਾਲਤ ਦੇ ਜੱਜਾਂ ਨੇ ਚੈਂਬਰ ਵਿੱਚ ਈਡੀ ਤੋਂ ਫਾਈਲਾਂ ਮੰਗਵਾਈਆਂ।

ਇਹ ਵੀ ਪੜ੍ਹੋ: Lok Sabha Election: ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾ

ਅਦਾਲਤ ਨੇ ਈਡੀ ਨੂੰ ਇਹ ਵੀ ਪੁੱਛਿਆ ਕਿ ਜਦੋਂ ਉਹ ਸੰਮਨ 'ਤੇ ਪੇਸ਼ ਨਹੀਂ ਹੋਏ ਤਾਂ ਤੁਸੀਂ ਉਸ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ? ਹਾਈਕੋਰਟ ਨੇ ਈਡੀ ਨੂੰ ਪੁੱਛਿਆ - ਤੁਹਾਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਕੌਣ ਰੋਕ ਰਿਹਾ ਸੀ, ਜਦੋਂ ਤੁਸੀਂ ਸੰਮਨ ਜਾਰੀ ਕਰ ਰਹੇ ਸੀ ਅਤੇ ਉਹ ਪੇਸ਼ ਨਹੀਂ ਹੋ ਰਹੇ ਸਨ। ਤੁਹਾਨੂੰ ਅਜਿਹੀ ਸਥਿਤੀ ਵਿੱਚ ਗ੍ਰਿਫਤਾਰ ਕਰਨ ਦਾ ਅਧਿਕਾਰ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਏਐਸਜੀ ਐਸਵੀ ਰਾਜੂ ਨੇ ਜਵਾਬ ਦਿੰਦਿਆਂ ਕਿਹਾ ਕਿ- ਅਸੀਂ ਉਨ੍ਹਾਂ ਨੂੰ ਪੁੱਛ-ਗਿੱਛ ਵਿਚ ਸ਼ਾਮਲ ਹੋਣ ਲਈ ਕਹਿ ਰਹੇ ਸੀ। ਅਸੀਂ ਗ੍ਰਿਫਤਾਰ ਕਰ ਵੀ ਸਕਦੇ ਹਾਂ ਨਹੀਂ ਵੀ। ਦੱਸ ਦੇਈਏ ਕਿ ਈਡੀ ਨੇ ਸੀਐਮ ਕੇਜਰੀਵਾਲ ਨੂੰ ਗ੍ਰਿਫਤਾਰ ਨਾ ਕਰਨ ਦੀ ਸ਼ਰਤ 'ਤੇ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਨੂੰ ED ਨੂੰ ਪੁੱਛ-ਗਿੱਛ ਦੌਰਾਨ ਗ੍ਰਿਫਤਾਰ ਨਾ ਕਰਨ ਦਾ ਹੁਕਮ ਦੇਣ ਲਈ ਕਿਹਾ ਹੈ।

(For more news apart from 'Arvind Kejriwal  Delhi High Court news in punjabi' stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement