Court News: ਟੈਕਸ ਮੁਲਾਂਕਣ ਮਾਮਲੇ 'ਚ ਕਾਂਗਰਸ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ
Published : Mar 21, 2024, 10:58 am IST
Updated : Mar 21, 2024, 10:58 am IST
SHARE ARTICLE
Court Reserves Judgment On Congress's Pleas Against Tax Re-Assessment Proceedings
Court Reserves Judgment On Congress's Pleas Against Tax Re-Assessment Proceedings

ਦਿੱਲੀ ਹਾਈ ਕੋਰਟ ਨੇ 210 ਕਰੋੜ ਰੁਪਏ ਦੇ ਜੁਰਮਾਨੇ 'ਤੇ ਰੋਕ ਲਗਾਉਣ ਦੀ ਪਟੀਸ਼ਨ ਕੀਤੀ ਸੀ ਰੱਦ

Court News: ਟੈਕਸ ਮੁਲਾਂਕਣ ਮਾਮਲੇ 'ਚ ਕਾਂਗਰਸ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਇਸ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ। ਇਸ ਤੋਂ ਪਹਿਲਾਂ 13 ਮਾਰਚ ਨੂੰ ਅਦਾਲਤ ਨੇ ਕਾਂਗਰਸ ਦੇ ਬੈਂਕ ਖਾਤਿਆਂ 'ਤੇ ਆਈਟੀ ਕਾਰਵਾਈ ਨੂੰ ਰੋਕਣ ਦੀ ਪਿਛਲੀ ਪਟੀਸ਼ਨ ਨੂੰ ਰੱਦ ਕਰ ਦਿਤਾ ਸੀ। ਸੁਣਵਾਈ ਦੌਰਾਨ ਜਸਟਿਸ ਯਸ਼ਵੰਤ ਵਰਮਾ ਅਤੇ ਜਸਟਿਸ ਪੁਰਸ਼ੇਂਦਰ ਕੁਮਾਰ ਕੌਰਵ ਦੀ ਬੈਂਚ ਨੇ ਕਿਹਾ ਸੀ ਕਿ ਇਨਕਮ ਟੈਕਸ ਅਪੀਲੀ ਟ੍ਰਿਬਿਊਨਲ ਦੇ ਫੈਸਲੇ ਨੂੰ ਛੇੜਨ ਦਾ ਕੋਈ ਕਾਰਨ ਨਹੀਂ ਦਿਖਾਈ ਦੇ ਰਿਹਾ ਹੈ।

ਦਰਅਸਲ ਆਮਦਨ ਕਰ ਵਿਭਾਗ ਨੇ 13 ਫਰਵਰੀ ਨੂੰ ਕਾਂਗਰਸ ਪਾਰਟੀ ਨੂੰ 105 ਕਰੋੜ ਰੁਪਏ ਦੇ ਬਕਾਇਆ ਟੈਕਸ ਦੀ ਵਸੂਲੀ ਲਈ ਨੋਟਿਸ ਭੇਜਿਆ ਸੀ। ਵਿਭਾਗ ਨੇ ਕਾਂਗਰਸ 'ਤੇ 210 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਸੀ ਅਤੇ ਬੈਂਕ ਖਾਤਿਆਂ ਨੂੰ ਸੀਲ ਕਰ ਦਿਤਾ ਸੀ। ਕਾਂਗਰਸ ਨੇਤਾ ਅਤੇ ਵਕੀਲ ਵਿਵੇਕ ਟਾਂਖਾ ਨੇ ਇਨਕਮ ਟੈਕਸ ਦੀ ਕਾਰਵਾਈ ਦੇ ਵਿਰੁਧ ਇਨਕਮ ਟੈਕਸ ਅਪੀਲੀ ਟ੍ਰਿਬਿਊਨਲ 'ਚ ਪਟੀਸ਼ਨ ਦਾਇਰ ਕੀਤੀ ਸੀ ਪਰ 8 ਮਾਰਚ ਨੂੰ ਇਸ ਨੂੰ ਰੱਦ ਕਰ ਦਿਤਾ ਗਿਆ।
ਕਾਂਗਰਸ ਨੇ ਇਸ ਵਿਰੁਧ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ 12 ਮਾਰਚ ਨੂੰ ਸੁਣਵਾਈ ਹੋਈ ਸੀ। ਇਸ ਦੌਰਾਨ ਕਾਂਗਰਸ ਨੇ ਅਦਾਲਤ 'ਚ ਕਿਹਾ ਸੀ ਕਿ ਜੇਕਰ ਇਨਕਮ ਟੈਕਸ ਦੀ ਕਾਰਵਾਈ ਨਾ ਰੋਕੀ ਗਈ ਤਾਂ ਪਾਰਟੀ ਵਿੱਤੀ ਸੰਕਟ 'ਚ ਪੈ ਜਾਵੇਗੀ।

ਅਪੀਲੀ ਟ੍ਰਿਬਿਊਨਲ ਦੇ ਫੈਸਲੇ ਤੋਂ ਬਾਅਦ ਕਾਂਗਰਸ ਦੇ ਖਜ਼ਾਨਚੀ ਅਜੈ ਮਾਕਨ ਨੇ ਕਿਹਾ ਸੀ ਕਿ ਭਾਜਪਾ ਸਰਕਾਰ ਨੇ ਇਸ ਲਈ ਜਾਣਬੁੱਝ ਕੇ ਲੋਕ ਸਭਾ ਚੋਣਾਂ ਦਾ ਸਮਾਂ ਚੁਣਿਆ ਹੈ। ਕਾਂਗਰਸ ਦੇ ਫੰਡਾਂ ਨੂੰ ਰੋਕਣਾ ਲੋਕਤੰਤਰ 'ਤੇ ਹਮਲਾ ਹੈ ਕਿਉਂਕਿ ਇਹ ਚੋਣਾਂ ਤੋਂ ਠੀਕ ਪਹਿਲਾਂ ਆਇਆ ਹੈ। ਅਜਿਹੇ 'ਚ ਨਿਰਪੱਖ ਚੋਣਾਂ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ, ਜਦੋਂ ਆਮਦਨ ਕਰ ਅਧਿਕਾਰੀਆਂ ਨੇ ਕਾਂਗਰਸ ਪਾਰਟੀ ਦੇ ਖਾਤਿਆਂ 'ਚੋਂ 270 ਕਰੋੜ ਰੁਪਏ ਜ਼ਬਤ ਕਰ ਲਏ ਹਨ।

ਕਾਂਗਰਸ ਦੇ ਕਾਨੂੰਨੀ ਸੈੱਲ ਦੇ ਮੁਖੀ ਵਿਵੇਕ ਟਾਂਖਾ ਨੇ ਕਿਹਾ ਕਿ ਸਾਨੂੰ ਇਸ ਸਮੇਂ ਸੁਰੱਖਿਆ ਆਦੇਸ਼ ਦੀ ਲੋੜ ਹੈ। ਪਾਰਟੀਆਂ ਅਤੇ ਚੋਣਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ ਪਰ ਮਾਲੀਆ ਸਰਕਾਰ ਦਾ ਵਿਭਾਗ ਹੈ। ਭਾਰਤ ਨੂੰ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਜੇਕਰ ਇਕ ਹੀ ਪਾਰਟੀ ਹੋਵੇਗੀ ਤਾਂ ਲੋਕਤੰਤਰ ਕਿਵੇਂ ਬਚੇਗਾ? ਜੇਕਰ ਪਾਬੰਦੀ ਨਾ ਲਗਾਈ ਗਈ ਤਾਂ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਤੀ ਸੰਕਟ ਵਿਚ ਘਿਰ ਜਾਵੇਗੀ।

 (For more Punjabi news apart from Court Reserves Judgment On Congress's Pleas Against Tax Re-Assessment Proceedings, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement