Patanjali Advertising Case: ਕੰਪਨੀ ਨੇ ਸੁਪਰੀਮ ਕੋਰਟ ’ਚ ਮੰਗੀ ਮੁਆਫ਼ੀ; ਕਿਹਾ, ‘ਨਹੀਂ ਦੁਹਰਾਈ ਜਾਵੇਗੀ ਗਲਤੀ‘
Published : Mar 21, 2024, 12:19 pm IST
Updated : Mar 21, 2024, 12:19 pm IST
SHARE ARTICLE
Patanjali MD tenders apology over ads in Supreme Court
Patanjali MD tenders apology over ads in Supreme Court

ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ

Patanjali Advertising Case: ਪਤੰਜਲੀ ਆਯੁਰਵੇਦ ਵਲੋਂ ਕਥਿਤ ਤੌਰ ’ਤੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸੁਪਰੀਮ ਕੋਰਟ 'ਚ ਚੱਲ ਰਹੇ ਮਾਮਲੇ 'ਚ ਕੰਪਨੀ ਨੇ ਹੁਣ ਅਪਣੀ ਗਲਤੀ ਲਈ ਮੁਆਫੀ ਮੰਗ ਲਈ ਹੈ। ਪਤੰਜਲੀ ਆਯੁਰਵੇਦ ਅਤੇ ਇਸ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹਕੁੰਨ ਅਤੇ ਧੋਖੇਬਾਜ਼ ਦਵਾਈਆਂ ਦੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ ਹੈ।

ਇਸ ਮੁਆਫ਼ੀਨਾਮੇ ਵਿਚ ਇਸ਼ਤਿਹਾਰ ਦੁਬਾਰਾ ਨਾ ਪ੍ਰਸਾਰਿਤ ਕਰਨ ਦਾ ਵਾਅਦਾ ਵੀ ਕੀਤਾ ਗਿਆ ਹੈ। ਆਚਾਰੀਆ ਬਾਲਕ੍ਰਿਸ਼ਨ ਦਾ ਕਹਿਣਾ ਹੈ ਕਿ ਕੰਪਨੀ ਦੇ ਮੀਡੀਆ ਵਿਭਾਗ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਨਹੀਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਨਾਗਰਿਕਾਂ ਨੂੰ ਪਤੰਜਲੀ ਉਤਪਾਦਾਂ ਦਾ ਸੇਵਨ ਕਰਕੇ ਸਿਹਤਮੰਦ ਜੀਵਨ ਜਿਊਣ ਲਈ ਉਤਸ਼ਾਹਿਤ ਕਰਨਾ ਸੀ।

ਅਦਾਲਤ ਨੇ ਰਾਮਦੇਵ (ਪਤੰਜਲੀ ਦੇ ਸਹਿ-ਸੰਸਥਾਪਕ) ਅਤੇ ਪਤੰਜਲੀ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈ ਦੇ ਇਸ਼ਤਿਹਾਰ ਮਾਮਲੇ ਵਿਚ 2 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਕੰਪਨੀ ਅਤੇ ਅਚਾਰੀਆ ਬਾਲਕ੍ਰਿਸ਼ਨ ਨੇ ਨੋਟਿਸ ਦਾ ਜਵਾਬ ਦਾਇਰ ਨਹੀਂ ਕੀਤਾ, ਜਿਸ ਕਾਰਨ ਇਹ ਹੁਕਮ ਜਾਰੀ ਕੀਤਾ ਗਿਆ ਸੀ।

ਹੁਣ ਉਨ੍ਹਾਂ ਨੂੰ ਅਗਲੀ ਤਰੀਕ 'ਤੇ ਅਦਾਲਤ 'ਚ ਪੇਸ਼ ਹੋਣਾ ਪੈ ਸਕਦਾ ਹੈ। ਅਦਾਲਤ ਨੇ 19 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਨੋਟਿਸ ਜਾਰੀ ਕੀਤਾ ਸੀ ਅਤੇ ਇਹ ਵੀ ਪੁੱਛਿਆ ਸੀ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 27 ਫਰਵਰੀ ਨੂੰ ਹੋਈ ਸੀ।

27 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈਆਂ ਦੇ ਇਸ਼ਤਿਹਾਰਾਂ 'ਤੇ ਰੋਕ ਲਗਾ ਦਿਤੀ ਸੀ। ਇਸ ਤੋਂ ਇਲਾਵਾ ਮਾਣਹਾਨੀ ਦੀ ਕਾਰਵਾਈ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਦਰਅਸਲ, ਅਦਾਲਤ ਨੇ ਪਿਛਲੇ ਸਾਲ ਗੁੰਮਰਾਹਕੁੰਨ ਇਸ਼ਤਿਹਾਰ ਜਾਰੀ ਨਾ ਕਰਨ ਦੇ ਨਿਰਦੇਸ਼ ਦਿਤੇ ਸਨ, ਇਲਜ਼ਾਮ ਹਨ ਕਿ ਕੰਪਨੀ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿਤਾ ਸੀ।

ਸੁਪਰੀਮ ਕੋਰਟ 17 ਅਗਸਤ, 2022 ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੁਆਰਾ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ। ਇਸ ਵਿਚ ਕਿਹਾ ਗਿਆ ਹੈ ਕਿ ਪਤੰਜਲੀ ਨੇ ਕੋਵਿਡ ਟੀਕਾਕਰਨ ਅਤੇ ਐਲੋਪੈਥੀ ਦੇ ਵਿਰੁਧ ਨਕਾਰਾਤਮਕ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਉਸ ਨੇ ਅਪਣੀਆਂ ਆਯੁਰਵੈਦਿਕ ਦਵਾਈਆਂ ਨਾਲ ਕੁੱਝ ਬੀਮਾਰੀਆਂ ਠੀਕ ਕਰਨ ਦਾ ਝੂਠਾ ਦਾਅਵਾ ਕੀਤਾ।

(For more Punjabi news apart from Patanjali MD tenders apology over ads in Supreme Court, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement