
PM Modi's US Visit News: ਜੂਨ 2023 ਵਿਚ ਪ੍ਰਧਾਨ ਮੰਤਰੀ ਦੀ ਅਮਰੀਕਾ ਫੇਰੀ ’ਤੇ 22,89,68,509 ਰੁਪਏ ਖ਼ਰਚ ਕੀਤੇ ਗਏ ਸਨ,
ਨਵੀਂ ਦਿੱਲੀ : ਜੂਨ 2023 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ’ਤੇ 22 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤੇ ਗਏ ਸਨ। ਵਿਦੇਸ਼ ਰਾਜ ਮੰਤਰੀ ਪਵਿੱਤਰਾ ਮਾਰਗੇਰੀਟਾ ਨੇ ਵੀਰਵਾਰ ਨੂੰ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਵਲੋਂ ਪੁੱਛੇ ਗਏ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿਤੀ। ਖੜਗੇ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਪਿਛਲੇ ਤਿੰਨ ਸਾਲਾਂ ਵਿਚ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੇ ਪ੍ਰਬੰਧਾਂ ’ਤੇ ਭਾਰਤੀ ਦੂਤਾਵਾਸਾਂ ਨੇ ਕੁੱਲ ਕਿੰਨਾ ਪੈਸਾ ਖ਼ਰਚ ਕੀਤਾ ਹੈ।
ਜਵਾਬ ਵਿਚ, ਮਾਰਗੇਰੀਟਾ ਨੇ 2022, 2023 ਅਤੇ 2024 ਵਿਚ ਪ੍ਰਧਾਨ ਮੰਤਰੀ ਦੁਆਰਾ ਕੀਤੀਆਂ ਗਈਆਂ ਵਿਦੇਸ਼ੀ ਯਾਤਰਾਵਾਂ ਦੇ ਦੇਸ਼-ਵਾਰ ਖ਼ਰਚੇ ਦੇ ਅੰਕੜੇ ਸਾਰਣੀ ਦੇ ਰੂਪ ਵਿਚ ਸਾਂਝੇ ਕੀਤੇ। ਇਨ੍ਹਾਂ ਦੌਰਿਆਂ ਵਿਚ ਅਧਿਕਾਰੀ, ਉਨ੍ਹਾਂ ਦੇ ਨਾਲ ਆਏ ਸੁਰੱਖਿਆ ਅਤੇ ਮੀਡੀਆ ਵਫ਼ਦ ਸ਼ਾਮਲ ਸਨ।
ਅੰਕੜਿਆਂ ਅਨੁਸਾਰ, ਜੂਨ 2023 ਵਿਚ ਪ੍ਰਧਾਨ ਮੰਤਰੀ ਦੀ ਅਮਰੀਕਾ ਫੇਰੀ ’ਤੇ 22,89,68,509 ਰੁਪਏ ਖ਼ਰਚ ਕੀਤੇ ਗਏ ਸਨ, ਜਦੋਂ ਕਿ ਸਤੰਬਰ 2024 ਵਿਚ ਉਸੇ ਦੇਸ਼ ਦੀ ਉਨ੍ਹਾਂ ਦੀ ਫੇਰੀ ’ਤੇ 15,33,76,348 ਰੁਪਏ ਖ਼ਰਚ ਕੀਤੇ ਗਏ ਸਨ। (ਏਜੰਸੀ)