ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਨੂੰ ਕੀਤਾ ਫ਼ੋਨ
Published : Mar 21, 2026, 5:41 pm IST
Updated : Mar 21, 2026, 5:41 pm IST
SHARE ARTICLE
Modi calls Iranian President
Modi calls Iranian President

ਕਿਹਾ, ਹੋਰਮੁਜ਼ ਨੂੰ ਖੁੱਲ੍ਹਾ ਰੱਖੋ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਈਦ ਅਤੇ ਨੌਰੋਜ਼ ਦੀਆਂ ਵਧਾਈਆਂ ਦਿੱਤੀਆਂ ਅਤੇ ਪੱਛਮੀ ਏਸ਼ੀਆ ਵਿੱਚ ਅਮਨ, ਸਥਿਰਤਾ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਮਹੱਤਵਪੂਰਨ ਢਾਂਚਿਆਂ ਨੂੰ ਨੁਕਸਾਨ ਪਹੁੰਚਾ ਰਹੇ ਅਤੇ ਵਿਸ਼ਵ ਪੱਧਰ ’ਤੇ ਸਪਲਾਈ ਚੇਨਾਂ ਨੂੰ ਪ੍ਰਭਾਵਿਤ ਕਰ ਰਹੇ ਹਮਲਿਆਂ ਦੀ ਨਿੰਦਾ ਕੀਤੀ। ਮੋਦੀ ਨੇ ਜ਼ੋਰ ਦਿੱਤਾ ਕਿ ਸਮੁੰਦਰੀ ਰਾਹਾਂ ਦੀ ਆਜ਼ਾਦੀ ਅਤੇ ਜਹਾਜ਼ਰਾਨੀ ਦੇ ਰਸਤੇ ਖੁੱਲ੍ਹੇ ਰਹਿਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਨੇ ‘ਐਕਸ’ ‘ਤੇ ਲਿਖਿਆ, ‘‘ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਗੱਲ ਕੀਤੀ ਅਤੇ ਈਦ ਤੇ ਨੌਰੋਜ਼ ਦੀਆਂ ਵਧਾਈਆਂ ਦਿੱਤੀਆਂ। ਅਸੀਂ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਪੱਛਮੀ ਏਸ਼ੀਆ ਵਿੱਚ ਅਮਨ ਤੇ ਸਥਿਰਤਾ ਲਿਆਵੇਗਾ।’’ ਇਹ ਗੱਲਬਾਤ ਮੌਜੂਦਾ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਦੂਜੀ ਵਾਰ ਹੋਈ ਹੈ। ਪਹਿਲਾਂ 12 ਮਾਰਚ ਨੂੰ ਵੀ ਦੋਵੇਂ ਨੇ ਖੇਤਰ ਦੀ ਸਥਿਤੀ ’ਤੇ ਵਿਚਾਰ ਸਾਂਝੇ ਕੀਤੇ ਸਨ। ਵਿਦੇਸ਼ ਮਾਮਲੇ ਮੰਤਰਾਲੇ ਮੁਤਾਬਕ, ਭਾਰਤ ਨੇ ਹਮੇਸ਼ਾ ਸੰਵਾਦ ਅਤੇ ਕੂਟਨੀਤੀ ਰਾਹੀਂ ਸਮੱਸਿਆਵਾਂ ਦੇ ਹੱਲ ‘ਤੇ ਜ਼ੋਰ ਦਿੱਤਾ ਹੈ।

ਇਰਾਨ, ਜਿਸ ਦਾ ਹੋਰਮੁਜ਼ ਦੀ ਖਾੜੀ ’ਤੇ ਕਾਬੂ ਹੈ, ਦੁਨੀਆ ਦੀ 20 ਫੀ ਸਦੀ ਊਰਜਾ ਸਪਲਾਈ ਦਾ ਰਾਹ ਹੈ। ਸੰਘਰਸ਼ ਤੋਂ ਬਾਅਦ ਇਰਾਨ ਨੇ ਬਹੁਤ ਘੱਟ ਜਹਾਜ਼ਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਹੈ। ਮੋਦੀ ਨੇ ਇਸ ਦੌਰਾਨ ਸਾਉਦੀ ਅਰਬ, ਯੂ.ਏ.ਈ., ਕਤਰ, ਬਹਿਰੀਨ, ਕੁਵੈਤ, ਜੋਰਡਨ, ਫਰਾਂਸ ਅਤੇ ਮਲੇਸ਼ੀਆ ਦੇ ਨੇਤਾਵਾਂ ਨਾਲ ਵੀ ਸੰਪਰਕ ਕੀਤਾ ਹੈ। 
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement