ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਹਾਦਸਾ, 7 ਮੌਤਾਂ
Published : Apr 21, 2019, 11:38 am IST
Updated : Apr 10, 2020, 9:32 am IST
SHARE ARTICLE
Accident on Agra-Lucknow Expressway
Accident on Agra-Lucknow Expressway

ਉਤਰ ਪ੍ਰਦੇਸ਼ ਵਿਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਟਰੱਕ ਅਤੇ ਪ੍ਰਾਈਵੇਟ ਬੱਸ ਦੀ ਭਿਆਨਕ ਟੱਕਰ ਹੋ ਗਈ।

ਲਖਨਊ: ਉਤਰ ਪ੍ਰਦੇਸ਼ ਵਿਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਟਰੱਕ ਅਤੇ ਪ੍ਰਾਈਵੇਟ ਬੱਸ ਦੀ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ ਇਸ ਦੌਰਾਨ 34 ਦੇ ਕਰੀਬ ਲੋਕਾਂ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀ ਲੋਕਾਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਥਾਣਾ ਕਰਹਲ ਦੇ ਮੁਖੀ ਰਾਕੇਸ਼ ਪਾਂਡੇ ਨੇ ਦੱਸਿਆ ਕਿ ਦੇਰ ਰਾਤ ਨੂੰ ਯਾਤਰੀਆਂ ਨਾਲ ਭਰੀ ਇਕ ਪ੍ਰਾਈਵੇਟ ਬੱਸ ਦਿੱਲੀ ਤੋਂ ਵਾਰਾਣਸੀ ਜਾ ਰਹੀ ਸੀ। ਓਵਰਟੇਕ ਕਰਨ ਦੇ ਚੱਕਰ ਵਿਚ ਬੱਸ ਬੇਕਾਬੂ ਹੋ ਗਈ ਅਤੇ ਟਰੱਕ ਨਾਲ ਜਾ ਟਕਰਾਈ, ਜਿਸ ਵਿਚ ਡ੍ਰਾਈਵਰ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਹੈ ਅਤੇ 34 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ।

ਥਾਣਾ ਮੁਖੀ ਨੇ ਦੱਸਿਆ ਕਿ ਹਾਦਸਾ ਕਰਹਲ ਥਾਣਾ ਖੇਤਰ ਦੇ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਮਾਈਲਸਟੋਨ 87 ਦੇ ਕੋਲ ਹੋਇਆ ਹੈ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਕਈ ਥਾਣਿਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲੋਕਾਂ ਦੀ ਮਦਦ ਨਾਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿਤੇ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦੌਰਾਨ ਡਰਾਇਵਰ ਸਮੇਤ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ 4 ਅਪ੍ਰੈਲ ਨੂੰ ਵੀ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਇਕ ਦਰਦਨਾਕ ਹਾਦਸਾ ਹੋਇਆ ਸੀ। ਇਸ ਹਾਦਸੇ ਵਿਚ ਯਾਤਰੀਆਂ ਨਾਲ ਭਰੀ ਇਕ ਟੂਰਿਸਟ ਬਸ ਅਤੇ ਟਰੱਕ ਵਿਚ ਭਿਆਨਕ ਟੱਕਰ ਹੋ ਗਈ ਸੀ ਇਸ ਹਾਦਸੇ ਵਿਚ 20 ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਸੀ।

ਜ਼ਿਕਰਯੋਗ ਹੈ ਕਿ ਇਕ ਰਿਪੋਰਟ ਦੇ ਮੁਤਾਬਿਕ ਅਗਸਤ 2017 ਤੋਂ ਮਾਰਚ 2018 ਤੱਕ ਲਖਨਊ ਐਕਸਪ੍ਰੈੱਸ ਵੇਅ ‘ਤੇ ਕੁੱਲ 873 ਹਾਦਸੇ ਹੋਏ ਹਨ, ਜਿਨ੍ਹਾਂ ਵਿਚ 100 ਲੋਕਾਂ ਦੀ ਮੌਤ ਹੋਈ ਹੈ ਅਤੇ ਅਪ੍ਰੈਲ 2018 ਤੋਂ ਦਸੰਬਰ 2018 ਦੇ ਸਮੇਂ ਦੌਰਾਨ ਇਸ ਐਕਸਪ੍ਰੈੱਸ ਵੇਅ ‘ਤੇ ਕੁੱਲ 1,113 ਸੜਕ ਹਾਦਸੇ ਹੋਏ, ਜਿਨ੍ਹਾਂ ਵਿਚ 191 ਲੋਕਾਂ ਨੇ ਆਪਣੀ ਜਾਨ ਗਵਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement