
ਦੱਸ ਦੱਈਏ ਕਿ ਹੁਣ ਤੱਕ ਅਮਰੀਕਾ ਵਿਚ 759.086 ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।
ਦਨੀਆਂ ਵਿਚ ਕਰੋਨਾ ਵਾਇਰਸ ਦੇ ਕਾਰਨ ਹਾਹਾਕਾਰ ਮੱਚੀ ਹੋਈ ਹੈ। ਇਸ ਸਮੇਂ ਕਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ ਜਿੱਥੇ ਇਸ ਵਾਇਰਸ ਦੇ ਕਾਰਨ 40,661 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਬਾਵਜੂਦ ਵੀ ਬਹੁਤ ਸਾਰੇ ਲੋਕਾਂ ਵੱਲੋਂ ਇਥੇ ਲੌਕਡਾਊਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਲਈ ਲੋਕ ਸੜਕਾਂ ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਫਲੋਰੀਡਾ ਵਿਚ ਲੋਕਾਂ ਨੂੰ ਬੀਚ ਦੇ ਜਾਣ ਦੀ ਛੂਟ ਦੇ ਦਿੱਤੀ ਸੀ ਪਰ ਇਥੇ ਲੋਕਾਂ ਨੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਹੀਂ ਕੀਤੀ।
Coronavirus
ਉਥੋਂ ਦੇ ਇਕ ਅਖਬਾਰ ਨੇ ਲਿਖਿਆ ਕਿ ਕਈ ਲੋਕਾਂ ਦਾ ਮੰਨਣਾ ਹੈ ਕਿ ਇਹ ਪ੍ਰਦਰਸ਼ਨਕਾਰੀ ਗੈਰ-ਜਿੰਮੇਦਾਰ ਹਨ ਅਤੇ ਇਹ ਵਾਇਰਸ ਨੂੰ ਫੈਲਣ ਵਿਚ ਵਡਾਵਾ ਦੇ ਰਹੇ ਹਨ ਪਰ ਉਥੇ ਹੀ ਇਹ ਪ੍ਰਦਰਸ਼ਨਕਾਰੀ ਨੋਕਰੀ, ਪੈਸੇ ਅਤੇ ਖਾਣ ਦਾ ਮੁੱਦਾ ਚੁੱਕ ਰਹੇ ਹਨ। ਵੱਡੀ ਗੱਲ ਹੈ ਕਿ ਅਮਰੀਕਾ ਵਿਚ ਇਕਨੋਮੀ ਨੂੰ ਖੋਲ੍ਹਣ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੇ ਨਾਲ ਰਾਸ਼ਟਰਪਤੀ ਡੋਨਲ ਟਰੰਪ ਨੇ ਵੀ ਸਹਿਮਤੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਟਰੰਪ ਦੀ ਵੀ ਦੇਸ਼ ਵਿਚ ਅਲੋਚਨਾ ਹੋ ਰਹੀ ਹੈ ਕਿਉਂਕਿ ਟਰੰਪ ਕਰੋਨਾ ਵਾਇਰਸ ਤੋਂ ਬਚਾ ਲਈ ਅਮਰੀਕਾ ਨੂੰ ਬੰਦ ਰੱਖਣ ਦੇ ਹੱਕ ‘ਚ ਨਹੀਂ ਹੈ।
beach
ਦੱਸ ਦੱਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਮਰੀਕਾ ਦੀਆਂ ਕਈ ਸਟੇਟਾਂ ਵਿਚ ਲੌਕਡਾਊਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਵਿਚ ਖਾਸ ਗੱਲ ਇਹ ਹੈ ਕਿ ਲੋਕਾਂ ਵੱਲੋਂ ਇਸ ਪ੍ਰਦਰਸ਼ਨ ਸਮੇਂ ਸੋਸ਼ਲ ਡਿਸਟੈਂਸਿੰਗ ਦੀ ਵੀ ਪਾਲਣਾ ਨਹੀਂ ਕੀਤੀ ਗਈ। ਦੱਸ ਦੱਈਏ ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਜਰੂਰਤ ਤੋਂ ਅਧਿੱਕ ਚੀਜਾਂ ਨੂੰ ਬੰਦ ਕੀਤਾ ਹੈ। ਇਸ ਦੇ ਨਾਲ ਹੀ ਕਈ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਉਹ ਨੋਕਰੀ ਕਰਦੇ ਹੋਏ ਵੀ ਕਰੋਨਾ ਵਾਇਰਸ ਦੇ ਨਾਲ ਲੜ ਸਕਦੇ ਹਨ।
Coronavirus donald trump
ਉਧਰ ਟਰੰਪ ਦਾ ਕਹਿਣਾ ਹੈ ਕਿ ਅਮਰੀਕਾ ਦੇ ਬਜ਼ਾਰ ਨੂੰ ਸੁਰੱਖਿਅਤ ਤਰੀਕੇ ਨਾਲ ਖੋਲ੍ਹਿਆ ਜਾਏਗਾ। ਜ਼ਿਕਰਯੋਗ ਹੈ ਕਿ ਸਰਕਾਰ ਨੇ ਉਥੇ ਦੇ ਲੋਕਾਂ ਨੂੰ ਬੀਚ ਤੇ ਘੁੰਮਣ ਅਤੇ ਸੈਰ ਕਰਨ ਦੀ ਆਗਿਆ ਦੇ ਦਿੱਤੀ ਹੈ ਅਤੇ ਨਾਲ ਸਨਬਾਥ ਲੈਣ ਤੇ ਮਨਾਹੀ ਲਗਾਈ ਹੈ। ਇਸ ਦੇ ਬਾਵਜੂਦ ਇੱਥੇ ਕਈ ਲੋਕ ਗਰੁੱਪਾਂ ਵਿਚ ਦਿੱਖਾ ਦਿੱਤੇ। ਦੱਸ ਦੱਈਏ ਕਿ ਹੁਣ ਤੱਕ ਅਮਰੀਕਾ ਵਿਚ 759.086 ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।