ਤਮਿਲ ਚੈਨਲ ਦੇ 25 ਕਰਮਚਾਰੀ ਕੋਰੋਨਾ ਪਾਜ਼ੀਟਿਵ, ਰੋਕਣਾ ਪਿਆ ਲਾਈਵ ਸ਼ੋਅ
Published : Apr 21, 2020, 4:55 pm IST
Updated : Apr 21, 2020, 4:55 pm IST
SHARE ARTICLE
Coronavirus chennai tamil news channel journalist positive live program
Coronavirus chennai tamil news channel journalist positive live program

ਇਸ ਕਾਰਨ ਚੈਨਲ ਨੂੰ ਆਪਣਾ ਲਾਈਵ ਪ੍ਰੋਗਰਾਮ ਨੂੰ ਵੀ ਮੁਅੱਤਲ...

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾਤਾਰ ਉਹਨਾਂ ਲੋਕਾਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜੋ ਇਸ ਦੇ ਖਿਲਾਫ ਜੰਗ ਲੜ ਰਹੇ ਹਨ।

Media Media

ਮੁੰਬਈ ਤੋਂ ਬਾਅਦ ਹੁਣ ਚੇਨੱਈ ਵਿਚ ਵੀ ਨਿਊਜ਼ ਚੈਨਲ ਦੇ 25 ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਰਾਜ ਸਰਕਾਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਤਮਿਲ ਨਿਊਜ਼ ਚੈਨਲ ਵਿਚ ਕੰਮ ਕਰਦੇ 25 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਇਹਨਾਂ ਵਿਚ ਪੱਤਰਕਾਰ, ਕੈਮਰਾਮੈਨ ਅਤੇ ਹੋਰ ਲੋਕ ਸ਼ਾਮਲ ਹਨ। ਦੱਸ ਦੇਈਏ ਕਿ ਇਸ ਨਿਊਜ਼ ਚੈਨਲ ਦੇ ਲਗਭਗ 94 ਲੋਕਾਂ ਦਾ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ ਹੈ।

Cemara Camera

ਇਸ ਕਾਰਨ ਚੈਨਲ ਨੂੰ ਆਪਣਾ ਲਾਈਵ ਪ੍ਰੋਗਰਾਮ ਨੂੰ ਵੀ ਮੁਅੱਤਲ ਕਰਨਾ ਪਿਆ ਹੈ। ਪਾਜ਼ੀਟਿਵ  ਮਾਮਲਿਆਂ ਤੋਂ ਬਾਅਦ ਹੋਰ ਲੋਕਾਂ ਨੂੰ ਵੀ ਕੁਆਰੰਟੀਨ ਕੀਤਾ ਗਿਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੰਬਈ ਵਿਚ ਵੀ ਪੱਤਰਕਾਰਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਖ਼ਬਰ ਨੇ ਸਭ ਤੋਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਮੁੰਬਈ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਰਿਪੋਰਟਿੰਗ ਅਤੇ ਕਵਰੇਜ ਕਰ ਰਹੇ 53 ਪੱਤਰਕਾਰ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ।

Media Media

ਮੁੰਬਈ ਵਿਚ 170 ਤੋਂ ਵਧ ਪੱਤਰਕਾਰਾਂ ਦਾ ਕੋਰੋਨਾ ਵਾਇਰਸ ਟੈਸਟ ਕਰਵਾਇਆ ਗਿਆ ਸੀ। ਮੁੰਬਈ ਤੋਂ ਬਾਅਦ ਦਿੱਲੀ ਸਰਕਾਰ ਨੇ ਵੀ ਇੱਥੇ ਕੰਮ ਅਤੇ ਕਵਰੇਜ ਕਰ ਰਹੇ ਸਾਰੇ ਪੱਤਰਕਾਰਾਂ ਦਾ ਕੋਰੋਨਾ ਵਾਇਰਸ ਟੈਸਟ ਕਰਵਾਉਣ ਦੀ ਗੱਲ ਆਖੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿਟਰ ਤੇ ਇਸ ਦਾ ਐਲਾਨ ਕੀਤਾ ਸੀ।

Corona VirusCorona Virus

ਗੌਰਤਲਬ ਹੈ ਕਿ ਪੱਤਰਕਾਰ, ਡਾਕਟਰ, ਸਫ਼ਾਈ ਕਰਮਚਾਰੀ, ਪੁਲਿਸ ਅਧਿਕਾਰੀ ਸਮੇਤ ਜ਼ਰੂਰੀ ਖੇਤਰ ਵਿਚ ਕੰਮ ਕਰ ਰਹੇ ਅਜਿਹੇ ਕਈ ਲੋਕ ਹਨ ਜੋ ਲਗਾਤਾਰ ਕੋਰੋਨਾ ਵਾਇਰਸ ਸੰਕਟ ਦੇ ਬਾਵਜੂਦ ਕੰਮ ਕਰ ਰਹੇ ਹਨ। ਅਜਿਹੇ ਵਿਚ ਲਗਾਤਾਰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੇ ਮਾਮਲੇ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਬਣ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement