
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਤੋਂ ਸੁਰੱਖਿਆ ਫ਼ੋਰਸਾਂ ਨੇ ਸੋਮਵਾਰ ਨੂੰ ਜੈ-ਏ-ਮੁਹੰਮਦ ਦੇ 2 ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਇਹ
ਸ਼੍ਰੀਨਗਰ, 20 ਅਪ੍ਰੈਲ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਤੋਂ ਸੁਰੱਖਿਆ ਫ਼ੋਰਸਾਂ ਨੇ ਸੋਮਵਾਰ ਨੂੰ ਜੈ-ਏ-ਮੁਹੰਮਦ ਦੇ 2 ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਪੁਲਿਸ ਦੀ ਅਗਵਾਈ ਵਾਲੀ ਸੁਰੱਖਿਆ ਫ਼ੋਰਸਾਂ ਦੀ ਸਾਂਝੀ ਟੀਮ ਨੇ ਸ਼ੋਪੀਆਂ ਜ਼ਿਲ੍ਹੇ ’ਚ ਵਾਹਨਾਂ ਦੀ ਚੈਕਿੰਗ ਦੌਰਾਨ ਜੈਸ਼ ਦੇ 2 ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ।
File photo
ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਰਕਰਾਂ ਦੀ ਪਛਾਣ ਜਹੂਰ ਅਹਿਮਦ ਅਤੇ ਉਜੈਰ ਅਹਿਮਦ ਡਾਰ ਦੇ ਰੂਪ ’ਚ ਹੋਈ ਹੈ। ਉਹ ਦੋਵੇਂ ਜ਼ਿਲ੍ਹੇ ਦੇ ਜੈਨ ਪੋਰਾ ਇਲਾਕੇ ਦੇ ਵਾਸੀ ਹਨ। ਉਨ੍ਹਾਂ ਕੋਲੋਂ 2 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁਧ ਗ਼ੈਰ-ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। (ਏਜੰਸੀ)