ਭਾਰਤ ਦੇ ਇਨ੍ਹਾਂ ਸੂਬਿਆਂ ਵਿਚ ਲੱਗਿਆ ਲਾਕਡਾਊਨ ਤੇ ਨਾਈਟ ਕਰਫਿਊ, ਜਾਣੋ ਨਵੇਂ ਨਿਯਮ
Published : Apr 21, 2021, 1:27 pm IST
Updated : Apr 21, 2021, 1:27 pm IST
SHARE ARTICLE
corona case
corona case

ਤੇਲੰਗਾਨਾ ਸਰਕਾਰ ਨੇ ਸੂਬੇ ਵਿੱਚ 30 ਅਪ੍ਰੈਲ ਤੱਕ ਰਾਤ ਨੌ ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਦੇ ਵਧਦੇ ਕੇਸਾਂ ਕਰਕੇ ਹੁਣ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ। ਸਰਕਾਰ ਨੇ ਵੱਖ ਵੱਖ ਸੂਬਿਆਂ ਵਿਚ ਲਾਕਡਾਊਨ ਤੇ ਨਾਈਟ ਕਰਫਿਊ ਦਾ ਲੈਣ ਕੀਤਾ ਹੈ।  ਬੀਤੇ ਦਿਨ ਕੋਰੋਨਾ ਦੇ ਤਿੰਨ ਲੱਖ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਸੰਖਿਆ 20 ਲੱਖ ਤੋਂ ਜ਼ਿਆਦਾ ਹੋ ਗਈ ਹੈ। ਹੁਣ ਤੱਕ ਕਿਹੜੇ ਸੂਬਿਆਂ ਵਿੱਚ ਵੀਕੈਂਡ ਕਰਫਿਊ, ਨਾਈਟ ਕਰਫਿਊ ਤੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ।

Coronavirus Coronavirus

1. ਤੇਲੰਗਾਨਾ 'ਚ ਨਾਈਟ ਕਰਫਿਊ
ਤੇਲੰਗਾਨਾ ਸਰਕਾਰ ਨੇ ਸੂਬੇ ਵਿੱਚ 30 ਅਪ੍ਰੈਲ ਤੱਕ ਰਾਤ ਨੌ ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ।

night curfewnight curfew

2. ਉੱਤਰ ਪ੍ਰਦੇਸ਼ ਵਿੱਚ ਵੀਕੈਂਡ ਲੌਕਡਾਊਨ ਤੇ ਨਾਈਟ ਕਰਫਿਊ
ਉੱਤਰ ਪ੍ਰਦੇਸ਼ ਦੇ ਪੂਰੇ ਸੂਬੇ ਵਿੱਚ ਹਫ਼ਤੇ 'ਚ ਦੋ ਦਿਨ ਯਾਨੀ ਵੀਕੈਂਡ ਲੌਕਡਾਊਨ ਲਾਉਣ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਰਾਤ ਅੱਠ ਵਜੇ ਤੋਂ ਸੋਮਵਾਰ ਸਵੇਰੇ ਸੱਤ ਵਜੇ ਤੱਕ ਯੂਪੀ ਵਿੱਚ ਪੂਰੀ ਤਰ੍ਹਾਂ ਵੀਕੈਂਡ ਲੌਕਡਾਊਨ ਰਹੇਗਾ। ਇਸ ਤੋਂ ਇਲਾਵਾ ਪੂਰੇ ਸੂਬੇ ਵਿੱਚ ਹਰ ਰੋਜ਼ ਨਾਈਟ ਕਰਫਿਊ ਲਾਗੂ ਰਹੇਗਾ।

lockdown lockdown

3. ਦਿੱਲੀ ਵਿੱਚ ਹਫ਼ਤੇ ਦਾ ਲਾਕਡਾਊਨ
ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧਣ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 19 ਅਪ੍ਰੈਲ ਰਾਤ 10 ਵਜੇ ਤੋਂ 26 ਅਪ੍ਰੈਲ ਸਵੇਰੇ 5 ਵਜੇ ਤੱਕ 6 ਦਿਨਾਂ ਲਈ ਦਿੱਲੀ ਵਿੱਚ ਲਾਕਡਾਊਨ ਦਾ ਐਲਾਨ ਕੀਤਾ ਹੈ। 

corona casecorona case

4.. ਪੰਜਾਬ ਵਿੱਚ ਨਾਈਟ ਕਰਫਿਊ
ਕੋਰੋਨਾ ਦੇ ਵਧਦੇ ਕੇਸਾਂ ਵਿਚਾਲੇ ਪੰਜਾਬ ਸਰਕਾਰ ਨੇ ਨਾਈਟ ਕਰਫਿਊ ਦੇ ਸਮੇਂ ਨੂੰ ਇੱਕ ਘੰਟਾ ਹੋਰ ਵਧਾ ਦਿੱਤਾ ਹੈ। ਹੁਣ ਨਾਈਟ ਕਰਫਿਊ ਦਾ ਸਮਾਂ ਹੁਣ ਰਾਤ 8 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਹੋਵੇਗਾ। ਸੂਬੇ ਵਿੱਚ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ ਤੇ ਖੇਡ ਕੰਪਲੈਕਸਾਂ ਨੂੰ 30 ਅਪ੍ਰੈਲ ਤੱਕ ਬੰਦ ਕਰ ਦਿੱਤਾ ਗਿਆ ਹੈ।

5. ਕਰਨਾਟਕਾ ਵਿਚ ਵੀ ਨਾਈਟ ਕਰਫ਼ਿਊ 
ਕਰਨਾਟਕਾ ਵਿਚ ਵੀ ਨਾਈਟ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ 21 ਅਪ੍ਰੈਲ ਤੋਂ ਰਾਜ ਵਿਚ ਨਾਈਟ ਕਰਫ਼ਿਊ 4 ਮਈ ਤੱਕ ਜਾਰੀ ਰਹੇਗਾ। ਇਹ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 6 ਵਜੇ ਤੱਕ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement