
ਮਹਾਰਾਸ਼ਟਰ ਸਰਕਾਰ ਨੇ ਦਿੱਤੇ ਜਾਂਚ ਦੇ ਆਦੇਸ਼
ਮੁੰਬਈ: ਮਹਾਰਾਸ਼ਟਰ ਦੇ ਨਾਸਿਕ ਵਿਖੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋਣ ਨਾਲ ਵਾਪਰੇ ਭਿਆਨਕ ਹਾਦਸੇ ਵਿਚ ਹੁਣ ਤੱਕ 22 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ ’ਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਇਲਾਵਾ ਕਈ ਸਿਆਸੀ ਨੇਤਾਵਾਂ ਨੇ ਦੁੱਖ ਜ਼ਾਹਿਰ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
Oxygen tanker leaked in Nashik
ਘਟਨਾ ’ਤੇ ਦੁੱਖ ਜ਼ਾਹਿਰ ਕਰਦਿਆਂ ਪੀਐਮ ਮੋਦੀ ਨੇ ਟਵੀਟ ਕੀਤਾ, ‘ਆਕਸੀਜਨ ਟੈਂਕ ਲੀਕ ਹੋਣ ਕਾਰਨ ਨਾਸਿਕ ਦੇ ਹਸਪਤਾਲ ਵਿਚ ਹੋਇਆ ਹਾਦਸਾ ਦਿਲ ਦਹਿਲਾਉਣ ਵਾਲਾ ਹੈ। ਇਸ ਕਾਰਨ ਹੋਈ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਦੁੱਖ ਦੀ ਇਸ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਹਮਦਰਦੀ’।
Narendra Modi
ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦਾ ਆਦੇਸ਼ ਦਿੰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। ਘਟਨਾ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ ਨਾਸਿਕ ਦੇ ਇਕ ਹਸਪਤਾਲ ਵਿਚ ਆਕਸੀਜਨ ਲੀਕ ਹੋਣ ਨਾਲ ਵਾਪਰੇ ਹਾਦਸੇ ਦੀ ਖ਼ਬਰ ਸੁਣ ਕੇ ਦੁਖੀ ਹਾਂ।
Oxygen tanker leaked in Nashik
ਇਸ ਹਾਦਸੇ ਵਿਚ ਜਿਨ੍ਹਾਂ ਲੋਕਾਂ ਨੇ ਅਪਣਿਆਂ ਨੂੰ ਖੋਇਆ ਹੈ, ਉਹਨਾਂ ਦੇ ਕਦੀ ਨਾ ਪੂਰਾ ਹੋਣ ਵਾਲੇ ਘਾਟੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਬਾਕੀ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ। ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਟੈਂਕਰ ਜ਼ਰੀਏ ਹਸਪਤਾਲ ਵਿਚ ਆਕਸੀਜਨ ਭਰੀ ਜਾ ਰਹੀ ਸੀ। ਇਸ ਦੌਰਾਨ ਆਕਸੀਜਨ ਟੈਂਕ ਲੀਕ ਹੋ ਗਿਆ, ਜਿਸ ਕਾਰਨ ਹਸਪਤਾਲ ਵਿਚ ਆਕਸੀਜਨ ਫੈਲ ਗਈ।