
ਅੱਗ ਵਿੱਚ ਕਿਸੇ ਜਾਨੀ ਨੁਕਸਾਨ ਦੀ ਨਹੀਂ ਖ਼ਬਰ
ਨਵੀਂ ਦਿੱਲੀ: ਦਿੱਲੀ ਦੇ ਕੀਰਤੀ ਨਗਰ ਦੀ ਫਰਨੀਚਰ ਮਾਰਕੀਟ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ।
Delhi: Fire breaks out at a furniture market in Kirti Nagar, fire tenders at the spot. Details awaited pic.twitter.com/uOhUAY0q8F
— ANI (@ANI) April 21, 2021
ਕਈ ਘੰਟਿਆਂ ਦੀ ਸਖਤ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।
Terrible fire engulfs furniture market in Delhi
ਕੁੱਝ ਦਿਨ ਪਹਿਲਾਂ ਸਫਦਰਜੰਗ ਹਸਪਤਾਲ ਵਿਚ ਲੱਗੀ ਸੀ ਅੱਗ
ਕੁਝ ਦਿਨ ਪਹਿਲਾਂ ਹੀ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਅੱਗ ਲੱਗੀ ਸੀ। ਅੱਗ ਆਈਸੀਯੂ ਵਾਰਡ ਵਿਚ ਲੱਗੀ ਸੀ ਜਿਸ ਨਾਲ ਕਾਫੀ ਨੁਕਸਾਨ ਹੋਇਆ ਸੀ। ਕਿਸੇ ਮਰੀਜ਼ ਜਾਂ ਸਟਾਫ ਦੇ ਮਾਰੇ ਜਾਣ ਦੀ ਕੋਈ ਖ਼ਬਰ ਨਹੀਂ ਸੀ। ਆਈਸੀਯੂ ਵਾਰਡ ਵਿਚ ਜਿਥੇ ਅੱਗ ਲੱਗੀ ਸੀ, ਘਟਨਾ ਦੇ ਸਮੇਂ 50 ਮਰੀਜ਼ਾਂ ਨੂੰ ਦਾਖਲ ਸਨ।
Terrible fire engulfs furniture market in Delhi
ਇਨ੍ਹਾਂ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਦੂਜੇ ਵਾਰਡਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਅਨੁਸਾਰ ਅੱਗ ਬੁਝਾਉਣ ਲਈ 9 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਸਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਵਿੱਚ ਅੱਗ ਲੱਗੀ ਸੀ, ਜਿਸ ਵਿੱਚ 25 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਸਨ।