ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ ਕੀਤਾ ਕਤਲ, 3 ਦੋਸ਼ੀ ਗ੍ਰਿਫ਼ਤਾਰ
Published : Apr 21, 2021, 12:01 pm IST
Updated : Apr 21, 2021, 12:01 pm IST
SHARE ARTICLE
 Gangrape
Gangrape

ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ 19 ਅਪ੍ਰੈਲ ਨੂੰ ਤਿੰਨ ਮੁਲਜ਼ਮਾਂ ਨੂੰ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਹਿਮਦਾਬਾਦ: ਦੇਸ਼ ਵਿਚ ਬਲਾਤਕਾਰ ਨਾਲ ਜੁੜਿਆ ਘਟਨਾਵਾਂ ਰੁਕਣ ਦਾ ਨਾਲ ਨਹੀਂ ਲੈ ਰਹੀਆਂ ਹਨ। ਅੱਜ ਤਾਜਾ ਮਾਮਲਾ ਗੁਜਰਾਤ ਦੇ ਅਹਿਮਦਾਬਾਦ ਤੋਂ ਆਇਆ ਹੈ ਜਿੱਥੇ ਇਕ ਔਰਤ ਨਾਲ ਸਮੂਹਿਕ ਬਲਾਤਕਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਦੇ ਤਹਿਤ ਪੁਲਿਸ ਨੇ ਕਤਲ ਦੇ ਕੇਸ ਵਿੱਚ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਹੋਰ ਮੁਲਜ਼ਮਾਂ ਦੀ ਭਾਲ ਵੀ ਜਾਰੀ ਹੈ।

gangrapegangrape

ਦੱਸ ਦੇਈਏ ਕਿ ਔਰਤ ਦੀ ਲਾਸ਼ 17 ਅਪ੍ਰੈਲ ਨੂੰ ਅਹਿਮਦਾਬਾਦ ਦੇ ਪੁਰਾਣੇ ਸ਼ਹਿਰ ਖੇਤਰ ਵਿੱਚ ਸੜਕ ਕਿਨਾਰੇ ਮਿਲੀ ਸੀ। 'ਔਰਤ ਦੇ ਸਰੀਰ 'ਤੇ ਕਈ ਜ਼ਖਮ ਵੀ ਮਿਲੇ ਹਨ। ਇਕ ਰਿਪੋਰਟ ਵਿੱਚ ਖੁਲਾਸਾ ਹੋਇਆ ਕਿ ਔਰਤ ਨਾਲ ਪਹਿਲਾਂ ਸਮੂਹਿਕ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਸਦੇ ਸਿਰ ਅਤੇ ਨਿੱਜੀ ਹਿੱਸਿਆਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਗਿਆ । 

arrestarrest

ਅਹਿਮਦਾਬਾਦ ਐਸਪੀ ਦੇ ਅਨੁਸਾਰ, ਇੱਕ ਪੁਲਿਸ ਟੀਮ 17 ਅਪ੍ਰੈਲ ਨੂੰ ਓਲਡ ਸਿਟੀ ਖੇਤਰ ਵਿੱਚ ਇੱਕ ਔਰਤ ਦੀ ਲਾਸ਼ ਮਿਲਣ 'ਤੇ ਮੌਕੇ 'ਤੇ ਪੁਲਿਸ ਪਹੁੰਚੀ। ਉਥੋਂ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। ਦੂਜੇ ਪਾਸੇ ਹੁਣ ਪਤੀ ਦੀ ਭਾਲ ਜਾਰੀ ਹੈ। ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ 19 ਅਪ੍ਰੈਲ ਨੂੰ ਤਿੰਨ ਮੁਲਜ਼ਮਾਂ ਨੂੰ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਇਸ ਘਟਨਾ ਵਿੱਚ ਕੁਝ ਹੋਰ ਲੋਕ ਵੀ ਸ਼ਾਮਲ ਹਨ। ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement