ਤੇਲੰਗਾਨਾ: 10ਵੀਂ ਜਮਾਤ ਦੇ ਵਿਦਿਆਰਥੀਆਂ ਨੇ Farewell  ਪਾਰਟੀ 'ਚ ਪੀਤੀ ਸ਼ਰਾਬ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂਚ ਦੇ ਹੁਕਮ 
Published : Apr 21, 2022, 6:43 pm IST
Updated : Apr 21, 2022, 6:43 pm IST
SHARE ARTICLE
 Class 10 Telangana students seen drinking booze at party, probe launched
Class 10 Telangana students seen drinking booze at party, probe launched

ਇਸ ਤੋਂ ਬਾਅਦ ਅਧਿਕਾਰੀਆਂ ਨੇ ਵੀ ਇਸ ਮਾਮਲੇ ਵੱਲ ਧਿਆਨ ਦਿੱਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

 

ਹੈਦਰਾਬਾਦ - ਤੇਲੰਗਾਨਾ ਦੇ ਮਨਚੇਰੀਅਲ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਹ ਘਟਨਾ ਡਾਂਡੇਪੱਲੀ ਦੇ ਬੀਸੀ ਲੜਕਿਆਂ ਦੇ ਰਿਹਾਇਸ਼ੀ ਸਕੂਲ ਦੀ ਦੱਸੀ ਗਈ ਹੈ, ਜਿੱਥੇ 10ਵੀਂ ਜਮਾਤ ਦੇ ਵਿਦਿਆਰਥੀ ਵਿਦਾਇਗੀ ਪਾਰਟੀ ਦੌਰਾਨ ਬੀਅਰ ਪੀਂਦੇ ਹੋਏ ਫੋਟੋ ਖਿੱਚ ਰਹੇ ਸਨ। 10ਵੀਂ ਜਮਾਤ ਦੇ ਵਿਦਿਆਰਥੀ ਹੋਸਟਲ ਵਿਚ ਵਿਦਾਇਗੀ ਪਾਰਟੀ ਦਾ ਆਯੋਜਨ ਕਰਨਾ ਚਾਹੁੰਦੇ ਸਨ। ਵਿਕਾਸ ਅਧਿਕਾਰੀ ਭਗਵਤੀ ਦੇ ਅਨੁਸਾਰ, “ਵਿਦਿਆਰਥੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਵਿਦਾਇਗੀ ਪਾਰਟੀ ਕਰਨ ਲਈ ਹੋਸਟਲ ਵਾਰਡਨ ਤੋਂ ਇਜਾਜ਼ਤ ਮੰਗੀ ਸੀ ਪਰ ਹੋਸਟਲ ਦੇ ਕਮਰੇ ਵਿਚ ਵਿਦਿਆਰਥੀਆਂ ਨੇ ਸ਼ਰਾਬ ਪੀਤੀ ਸੀ।

17 ਅਪਰੈਲ ਨੂੰ ਪਾਰਟੀ ਰੱਖੀ ਗਈ ਸੀ ਅਤੇ ਪਿੰਡ ਵਿਚ ਰਹਿ ਰਹੇ ਉਨ੍ਹਾਂ ਦੇ ਦੋਸਤਾਂ ਵੱਲੋਂ ਹੋਸਟਲ ਵਿਚ ਬਾਹਰੋਂ ਆਏ ਵਿਦਿਆਰਥੀਆਂ ਨੂੰ ਸ਼ਰਾਬ ਸਪਲਾਈ ਕੀਤੀ ਗਈ ਸੀ। ਹਾਲਾਂਕਿ, ਕੁਝ ਖੁਸ਼ ਹੋਏ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਪਾਰਟੀ ਦੀਆਂ ਤਸਵੀਰਾਂ ਪੋਸਟ ਕੀਤੀਆਂ, ਜੋ ਕੁੱਝ ਸਮੇਂ ਵਿਚ ਹੀ ਵਾਇਰਲ ਹੋ ਗਈਆਂ। ਇਸ ਤੋਂ ਬਾਅਦ ਅਧਿਕਾਰੀਆਂ ਨੇ ਵੀ ਇਸ ਮਾਮਲੇ ਵੱਲ ਧਿਆਨ ਦਿੱਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement