4 ਸਾਲਾ ਬੱਚੀ ਨਾਲ ਜਬਰ ਜ਼ਨਾਹ ਦੇ ਦੋਸ਼ੀ ਨੂੰ SC ਤੋਂ ਰਾਹਤ, ਅਦਾਲਤ ਨੇ ਕਿਹਾ- ਹਰ ਪਾਪੀ ਦਾ ਇਕ ਭਵਿੱਖ ਹੁੰਦਾ ਹੈ
Published : Apr 21, 2022, 8:40 am IST
Updated : Apr 21, 2022, 8:40 am IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਕੇ ਉਸ ਦੀ ਹੱਤਿਆ ਕਰਨ ਵਾਲੇ ਵਿਅਕਤੀ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਹੈ।

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਕੇ ਉਸ ਦੀ ਹੱਤਿਆ ਕਰਨ ਵਾਲੇ ਵਿਅਕਤੀ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਹੈ। ਜਸਟਿਸ ਯੂਯੂ ਲਲਿਤ, ਐਸ ਰਵਿੰਦਰ ਭੱਟ ਅਤੇ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੇ ਕਤਲ ਕੇਸ ਵਿਚ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ ਨੂੰ ਉਮਰ ਕੈਦ ਅਤੇ ਬਲਾਤਕਾਰ ਦੇ ਕੇਸ ਵਿਚ 20 ਸਾਲ ਦੀ ਸਜ਼ਾ ਵਿਚ ਬਦਲ ਦਿੱਤਾ।

Supreme Court Backs Centre On Foreign Funds For NGOsSupreme Court

ਆਪਣਾ ਫੈਸਲਾ ਸੁਣਾਉਂਦੇ ਹੋਏ ਬੈਂਚ ਨੇ ਦੇਖਿਆ ਕਿ ਕਿਸੇ ਅਪਰਾਧੀ ਨੂੰ ਦਿੱਤੀ ਜਾਣ ਵਾਲੀ ਵੱਧ ਤੋਂ ਵੱਧ ਸਜ਼ਾ ਉਸ ਦੇ ਵਿਗੜੇ ਹੋਏ ਮਨ ਨੂੰ ਸੁਧਾਰਨ ਲਈ ਹਮੇਸ਼ਾ ਨਿਰਣਾਇਕ ਕਾਰਕ ਨਹੀਂ ਹੋ ਸਕਦੀ। 19 ਅਪ੍ਰੈਲ ਨੂੰ ਦਿੱਤੇ ਇਸ ਫੈਸਲੇ ਵਿਚ ਬੈਂਚ ਨੇ ਇਹ ਵੀ ਕਿਹਾ ਕਿ ਜੇਲ੍ਹ ਤੋਂ ਰਿਹਾਅ ਹੋਣ ’ਤੇ ਉਸ ਨੂੰ ਸਮਾਜਕ ਤੌਰ ’ਤੇ ਲਾਭਦਾਇਕ ਵਿਅਕਤੀ ਬਣਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

Delhi courtCourt

ਸਜ਼ਾ ਦੇ ਇਸ ਬਦਲਾਅ ਦਾ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਦੇ ਬੈਂਚ ਨੇ ਪ੍ਰਸਿੱਧ ਅੰਗਰੇਜ਼ੀ ਲੇਖਕ ਆਸਕਰ ਵਾਈਲਡ ਦੀ ਇਕ ਲਾਈਨ ਦਾ ਵੀ ਹਵਾਲਾ ਦਿੱਤਾ ਕਿ 'ਸੰਤ ਅਤੇ ਪਾਪੀ ਵਿਚ ਸਿਰਫ਼ ਇਹੀ ਫ਼ਰਕ ਹੈ ਕਿ ਹਰ ਸੰਤ ਦਾ ਇਕ ਇਤਿਹਾਸ ਹੁੰਦਾ ਹੈ ਅਤੇ ਹਰ ਪਾਪੀ ਦਾ ਭਵਿੱਖ'। ਇਹ ਮਾਮਲਾ ਮੱਧ ਪ੍ਰਦੇਸ਼ ਦੇ ਸਿਓਨੀ ਜ਼ਿਲ੍ਹੇ ਦੇ ਇਕ ਪਿੰਡ ਦਾ ਹੈ। 17 ਅਪ੍ਰੈਲ 2013 ਨੂੰ ਸਿਓਨੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਹੋਇਆ ਸੀ। ਲੜਕੀ ਦੀ ਬਾਅਦ ਵਿਚ ਮਹਾਰਾਸ਼ਟਰ ਦੇ ਇਕ ਹਸਪਤਾਲ ਵਿੱਚ ਮੌਤ ਹੋ ਗਈ। ਲੜਕੀ ਨਾਲ ਇਹ ਘਿਨੌਣੀ ਹਰਕਤ 35 ਸਾਲਾ ਮੁਹੰਮਦ ਫਿਰੋਜ਼ ਨਾਂ ਦੇ ਵਿਅਕਤੀ ਨੇ ਘਨਸਰ ਫਾਰਮ ਵਿਖੇ ਕੀਤੀ ਅਤੇ ਬਾਅਦ ਵਿਚ ਲੜਕੀ ਨੂੰ ਖੇਤ ਵਿਚ ਸੁੱਟ ਦਿੱਤਾ।

Rape CaseRape Case

ਲੜਕੀ ਦੇ ਮਾਤਾ-ਪਿਤਾ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਪਾਇਆ ਅਤੇ ਅਗਲੀ ਸਵੇਰ ਉਸ ਨੂੰ ਜਬਲਪੁਰ ਦੇ ਨੇਤਾਜੀ ਸੁਭਾਸ਼ ਚੰਦਰ ਮੈਡੀਕਲ ਕਾਲਜ ਲੈ ਗਏ। ਹਾਲਾਂਕਿ ਇਥੋਂ ਬੱਚੀ ਨੂੰ ਏਅਰ ਐਂਬੂਲੈਂਸ ਰਾਹੀਂ ਨਾਗਪੁਰ ਲਿਜਾਇਆ ਗਿਆ ਅਤੇ ਰਾਮਦਾਸਪੇਠ ਇਲਾਕੇ ਦੇ ਕੇਅਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ। ਮੱਧ ਪ੍ਰਦੇਸ਼ ਦੇ ਇਕ ਪ੍ਰਾਈਵੇਟ ਪਾਵਰ ਪਲਾਂਟ ਵਿਚ ਕੰਮ ਕਰਨ ਵਾਲੇ ਫ਼ਿਰੋਜ਼ ਨੂੰ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ ਹੁਸੈਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਮਲੇ ਦੀ ਸੁਣਵਾਈ ਦੌਰਾਨ ਹੇਠਲੀ ਅਦਾਲਤ ਨੇ ਉਸ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 302 ਤਹਿਤ ਕਤਲ ਅਤੇ ਬਲਾਤਕਾਰ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Supreme CourtSupreme Court

ਇਸ ਤੋਂ ਬਾਅਦ ਉਸ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਪਰ ਉੱਥੇ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਹਾਈਕੋਰਟ 'ਚ ਨਿਰਾਸ਼ ਹੋਣ ਤੋਂ ਬਾਅਦ ਦੋਸ਼ੀ ਨੇ ਫਾਂਸੀ ਦੀ ਸਜ਼ਾ ਖਿਲਾਫ ਸੁਪਰੀਮ ਕੋਰਟ 'ਚ ਅਪੀਲ ਕੀਤੀ। ਅਦਾਲਤ ਨੇ ਇਸ ਮਾਮਲੇ ਵਿਚ ਹਾਈ ਕੋਰਟ ਅਤੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਦਲ ਦਿੱਤਾ ਅਤੇ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement