ਸੁਪਰੀਮ ਕੋਰਟ ਪਹੁੰਚਿਆ ਲਾਊਡਸਪੀਕਰ ਵਿਵਾਦ, ਅਖਿਲ ਭਾਰਤੀ ਹਿੰਦੂ ਮਹਾਸਭਾ ਨੇ ਦਾਇਰ ਕੀਤੀ ਪਟੀਸ਼ਨ
Published : Apr 21, 2022, 4:39 pm IST
Updated : Apr 21, 2022, 4:39 pm IST
SHARE ARTICLE
Supreme Court
Supreme Court

ਹਿੰਦੂ ਮਹਾਸਭਾ ਨੇ ਆਪਣੀ ਪਟੀਸ਼ਨ 'ਚ ਮੰਗ ਕੀਤੀ ਹੈ ਕਿ ਮਸਜਿਦਾਂ 'ਚ ਲਾਊਡ ਸਪੀਕਰਾਂ ਰਾਹੀਂ ਦਿੱਤੀ ਜਾਣ ਵਾਲੀ ਅਜ਼ਾਨ 'ਤੇ ਪਾਬੰਦੀ ਲਗਾਈ ਜਾਵੇ।



ਨਵੀਂ ਦਿੱਲੀ: ਲਾਊਡਸਪੀਕਰ ਤੋਂ ਅਜ਼ਾਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ 'ਤੇ ਅਖਿਲ ਭਾਰਤ ਹਿੰਦੂ ਮਹਾਸਭਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਹਿੰਦੂ ਮਹਾਸਭਾ ਨੇ ਆਪਣੀ ਪਟੀਸ਼ਨ 'ਚ ਮੰਗ ਕੀਤੀ ਹੈ ਕਿ ਮਸਜਿਦਾਂ 'ਚ ਲਾਊਡ ਸਪੀਕਰਾਂ ਰਾਹੀਂ ਦਿੱਤੀ ਜਾਣ ਵਾਲੀ ਅਜ਼ਾਨ 'ਤੇ ਪਾਬੰਦੀ ਲਗਾਈ ਜਾਵੇ। ਪਟੀਸ਼ਨ 'ਚ ਮਹਾਸਭਾ ਨੇ ਕਿਹਾ ਕਿ ਮਸਜਿਦ ਅਤੇ ਈਦਗਾਹ ਨੂੰ ਪੂਜਾ ਸਥਾਨ ਮੰਨਿਆ ਗਿਆ ਹੈ। ਇਸ ਬਾਰੇ ਕਿਹਾ ਗਿਆ ਹੈ ਕਿ ਇਹ ਜਨਤਕ ਮੀਟਿੰਗ ਦਾ ਸਥਾਨ ਹੈ।

Photo
Photo

ਹਿੰਦੂ ਮਹਾਸਭਾ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਮਸਜਿਦ, ਈਦਗਾਹ, ਦਰਗਾਹ ਨੂੰ ਭਾਈਚਾਰਕ ਮਿਲਣੀ ਦਾ ਸਥਾਨ ਐਲਾਨਿਆ ਜਾਣਾ ਚਾਹੀਦਾ ਹੈ। ਪੱਤਰ ਵਿਚ ਇਹ ਦਲੀਲ ਦਿੱਤੀ ਗਈ ਹੈ ਕਿ ਜਦੋਂ ਇਸਲਾਮ ਦੀ ਸ਼ੁਰੂਆਤ ਹੋਈ ਉਦੋਂ ਕੋਈ ਲਾਊਡਸਪੀਕਰ ਨਹੀਂ ਸਨ। ਦੱਸ ਦਈਏ ਕਿ ਇਹਨੀਂ ਦਿਨੀਂ ਦੇਸ਼ 'ਚ ਲਾਊਡਸਪੀਕਰ ਰਾਹੀਂ ਅਜ਼ਾਨ ਦੇਣ ਦੇ ਮੁੱਦੇ 'ਤੇ ਵਿਵਾਦ ਚੱਲ ਰਿਹਾ ਹੈ।

Supreme CourtSupreme Court

ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਮੁਖੀ ਰਾਜ ਠਾਕਰੇ ਨੇ ਮਹਾਰਾਸ਼ਟਰ ਸਰਕਾਰ ਨੂੰ ਮਸਜਿਦਾਂ ਤੋਂ ਲਾਊਡਸਪੀਕਰ ਹਟਾਉਣ ਦੀ ਚਿਤਾਵਨੀ ਦਿੱਤੀ ਹੈ। ਜੇਕਰ ਸੂਬਾ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਉਹ 3 ਮਈ ਤੋਂ ਬਾਅਦ ਦੇਖਣਗੇ ਕਿ ਕੀ ਕਰਨਾ ਹੈ। ਇਸ ਮਾਮਲੇ ਵਿਚ ਮੁੰਬਈ ਪੁਲਿਸ ਵਲੋਂ ਇੱਕ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਕਿਸੇ ਵੀ ਧਾਰਮਿਕ ਸਥਾਨ 'ਤੇ ਲਾਊਡਸਪੀਕਰ ਲਗਾਉਣ ਤੋਂ ਪਹਿਲਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਹੋਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement