ਸੌਦਾ ਸਾਧ ਦੀਆਂ ਵਧੀਆਂ ਮੁਸ਼ਕਿਲਾਂ ,ਪ੍ਰੋਡਕਸ਼ਨ ਵਾਰੰਟ ਹੋਏ ਜਾਰੀ
Published : Apr 21, 2022, 12:37 pm IST
Updated : Apr 21, 2022, 12:37 pm IST
SHARE ARTICLE
Ram Rahim
Ram Rahim

ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ ਐੱਸਆਈਟੀ

 

ਰੋਹਤਕ : ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ। ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਪ੍ਰੋਡਕਸ਼ਨ ਵਾਰੰਟ ਦੇ ਦਿੱਤਾ ਹੈ। ਇਹ ਵਾਰੰਟ 2 ਮਾਮਲਿਆਂ ਵਿੱਚ ਦਿੱਤਾ ਗਿਆ ਹੈ। ਐਸਆਈਟੀ ਨੂੰ 4 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ।

 

Sauda SaadSauda Saad

 

ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਸੌਦਾ ਸਾਧ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸੌਦਾ ਸਾਧ ਤੋਂ ਪੁੱਛਗਿੱਛ ਕੀਤੀ। ਸਾਲ 2015 'ਚ ਦਰਜ ਦੋ ਮਾਮਲਿਆਂ 'ਚ ਰਾਮ ਰਹੀਮ ਖਿਲਾਫ਼ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 117 ਦਾ ਹੈ।

 

 

Ram RahimRam Rahim

 

ਜਿਸ ਵਿੱਚ ਵਿਵਾਦਤ ਪੋਸਟਰ ਲਗਾਉਣ ਦਾ ਇਲਜ਼ਾਮ ਹੈ। ਦੂਜਾ ਮਾਮਲਾ ਐਫਆਈਆਰ ਨੰਬਰ 128 ਦਾ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ। ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ। ਸਰਕਾਰ ਬਦਲਣ ਤੋਂ ਬਾਅਦ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸੌਦਾ ਸਾਧ ਦਾ ਨਾਂ ਆਇਆ ਸੀ।

 

gurmeet ram rahimgurmeet ram rahim

 

ਪੰਜਾਬ ਪੁਲਿਸ ਨੇ ਇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਐਫਆਈਆਰ ਨੰਬਰ 117 ਵਿੱਚ ਵਿਵਾਦਿਤ ਪੋਸਟਰ ਮਾਮਲੇ ਦੇ ਪਿੱਛੇ ਵੀ ਰਾਮ ਰਹੀਮ ਦਾ ਹੱਥ ਹੈ। ਇਸ ਤੋਂ ਇਲਾਵਾ ਉਹ ਐਫਆਈਆਰ ਨੰਬਰ 128 ਦੇ ਬੇਅਦਬੀ ਮਾਮਲੇ ਵਿੱਚ ਵੀ ਮੁੱਖ ਮੁਲਜ਼ਮ ਹੈ। ਇਸ ਮਾਮਲੇ ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗਲੀਆਂ ਵਿੱਚ ਖਿੱਲਰੇ ਮਿਲੇ ਸਨ। 

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement