ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਕੀਤੀ ਇਹ ਅਪੀਲ
ਨਵੀਂ ਦਿੱਲੀ: ਰਾਜ ਸਭਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬੀਤੇ ਦਿਨ ਜੰਮੂ-ਕਸ਼ਮੀਰ ਵਿਚ ਦੇਸ਼ ਲਈ ਲੜਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਚਾਰ ਸਿੱਖ ਫੌਜੀਆਂ ਦੀ ਬਹਾਦਰੀ ਅਤੇ ਮਹਾਨ ਕੁਰਬਾਨੀ ਦੀ ਸ਼ਲਾਘਾ ਕੀਤੀ। ਇਨ੍ਹਾਂ ਸਿੱਖ ਫੌਜੀਆਂ ਵਲੋਂ ਜਵਾਨੀ ਦੇ ਬੁਲੰਦੀਆਂ 'ਤੇ ਦਿੱਤੀ ਗਈ ਸ਼ਹਾਦਤ 'ਤੇ ਵੀ ਦੁੱਖ ਪ੍ਰਗਟ ਕੀਤਾ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਮਾਮਲਾ: ਅਦਾਲਤ ਨੇ ਜੋਗਾ ਸਿੰਘ ਅਤੇ ਵਕੀਲ ਰਾਜਦੀਪ ਸਿੰਘ ਸਣੇ 4 ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਸਾਹਨੀ ਨੇ ਸੋਸ਼ਲ ਮੀਡੀਆ ਟ੍ਰੋਲਾਂ ਨੂੰ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਅਪਮਾਨਜਨਕ ਕੋਈ ਵੀ ਪੋਸਟ ਕਰਨ ਤੋਂ ਪਹਿਲਾਂ ਦੋ ਵਾਰ ਸੋਚਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਦੇਸ਼ ਭਗਤੀ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿਚ ਯੋਗਦਾਨ ਲਈ ਕਿਸੇ ਪੁਸ਼ਟੀ ਦੀ ਲੋੜ ਨਹੀਂ ਹੈ। ਇਹ ਜਾਣਿਆ ਜਾਂਦਾ ਹੈ ਕਿ ਆਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ਾਂ ਵਲੋਂ ਫਾਂਸੀ ਦਿੱਤੇ ਗਏ 121 ਆਜ਼ਾਦੀ ਘੁਲਾਟੀਆਂ ਵਿਚੋਂ 93 ਅਤੇ ਉਮਰ ਕੈਦ ਦੀ ਸਜ਼ਾ ਕੱਟਣ ਵਾਲੇ 2626 ਵਿਚੋਂ 2417 ਪੰਜਾਬੀ ਸਨ। ਉਦੋਂ ਤੋਂ ਲੈ ਕੇ ਅੱਜ ਤੱਕ ਪੰਜਾਬ ਅਤੇ ਪੰਜਾਬੀ ਭਾਰਤ ਦੀ ਸੁਰੱਖਿਆ ਦੇ ਮੋਢੀ ਰਹੇ ਹਨ।
ਇਹ ਵੀ ਪੜ੍ਹੋ: ਗਵਾਲੀਅਰ ਚਿੜੀਆਘਰ ’ਚ ਸਫ਼ੈਦ ਮਾਦਾ ਬਾਘ ਨੇ ਦਿੱਤਾ ਤਿੰਨ ਬੱਚਿਆਂ ਨੂੰ ਜਨਮ
ਸਾਹਨੀ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਜਦੋਂ ਵੀ ਜੰਮੂ-ਕਸ਼ਮੀਰ ਵਿਚ ਫ਼ੌਜ ਦੇ ਜਵਾਨ ਇਕ ਥਾਂ ਤੋਂ ਦੂਜੀ ਥਾਂ ਵੱਲ ਵਧ ਰਹੇ ਹੋਣ ਤਾਂ ਉਹ ਉਸ ਰਸਤੇ ਦਾ ਪਹਿਲਾਂ ਤੋਂ ਹੀ ਨਿਰੀਖਣ ਕਰ ਲੈਣ, ਤਾਂ ਜੋ ਸਾਡੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ।