Delhi News: ਕਾਂਗਰਸ ਨੇ ਪੰਜਾਬ, ਬਿਹਾਰ ਲਈ ਸੀਈਸੀ ਦੀ ਕੀਤੀ ਮੀਟਿੰਗ 

By : BALJINDERK

Published : Apr 21, 2024, 3:33 pm IST
Updated : Apr 21, 2024, 3:33 pm IST
SHARE ARTICLE
 CEC meeting
CEC meeting

Delhi News: ਕਿਹਾ ਕਿ ਉਮੀਦਵਾਰਾਂ ਦੀ ਅਗਲੀ ਸੂਚੀ “ਬਹੁਤ ਜਲਦੀ”ਐਲਾਨੀ ਜਾਵੇਗੀ

Delhi News: ਨਵੀਂ ਦਿੱਲੀ, ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀ. ਈ. ਸੀ.) ਨੇ ਪੰਜਾਬ ਅਤੇ ਬਿਹਾਰ ਵਿਚ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕਰਨ ਲਈ ਐਤਵਾਰ ਨੂੰ ਇੱਥੇ ਇਕ ਬੈਠਕ ਕੀਤੀ। ਸੂਤਰਾਂ ਨੇ ਕਿਹਾ ਕਿ ਉਮੀਦਵਾਰਾਂ ਦੀ ਅਗਲੀ ਸੂਚੀ “ਬਹੁਤ ਜਲਦੀ” ਐਲਾਨੀ ਜਾਵੇਗੀ। ਸੀਈਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੀਤੀ ਅਤੇ ਇਸ ਵਿਚ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਸੀਨੀਅਰ ਪਾਰਟੀ ਆਗੂ ਸਲਮਾਨ ਖੁਰਸ਼ੀਦ ਅਤੇ ਅੰਬਿਕਾ ਸੋਨੀ ਅਤੇ ਹੋਰ ਨੇਤਾ ਸ਼ਾਮਲ ਹੋਏ।

ਇਹ ਵੀ ਪੜੋ:Pargat Singh News : ਪੰਜਾਬ 'ਚ ਕਾਂਗਰਸੀ ਆਗੂ ਪਰਗਟ ਸਿੰਘ ਨੇ ਮੁੱਖ ਮੰਤਰੀ 'ਤੇ ਕੱਸਿਆ ਵਿਅੰਗ  

ਸੂਤਰਾਂ ਨੇ ਦੱਸਿਆ ਕਿ ਦੋਵਾਂ ਸੂਬਿਆਂ ਲਈ ਕਈ ਨਾਵਾਂ 'ਤੇ ਚਰਚਾ ਕੀਤੀ ਗਈ ਅਤੇ ਮੁੱਖ ਸੀਟ 'ਤੇ ਅੰਤਿਮ ਫੈਸਲਾ ਕਾਂਗਰਸ ਪ੍ਰਧਾਨ 'ਤੇ ਛੱਡ ਦਿੱਤਾ ਗਿਆ।
ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜ ਰਹੀ ਹੈ, ਜਦੋਂ ਕਿ ਬਿਹਾਰ 'ਚ ਇਹ 9 ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰਨ ਲਈ ਤਿਆਰ ਹੈ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਅਤੇ ਖੱਬੀਆਂ ਪਾਰਟੀਆਂ ਨਾਲ ਮਹਾਗਠਜੋੜ ਦਾ ਹਿੱਸਾ ਹੈ। ਕਾਂਗਰਸ ਨੇ 19 ਅਪ੍ਰੈਲ ਤੋਂ ਸ਼ੁਰੂ ਹੋਈਆਂ 7 ਗੇੜਾਂ ਵਾਲੀਆਂ ਸੰਸਦੀ ਚੋਣਾਂ ਲਈ ਹੁਣ ਤੱਕ 285 ਉਮੀਦਵਾਰਾਂ ਦਾ ਐਲਾਨ ਕੀਤਾ ਹੈ। 

ਇਹ ਵੀ ਪੜੋ:Himachal Baddi Factory Fire:ਹਿਮਾਚਲ ਦੀਆਂ ਬੱਦੀ ਇੰਡਸਟਰੀਅਲ ਏਰੀਆ 'ਚ ਦੋ ਫੈਕਟਰੀਆਂ 'ਚ ਲੱਗੀ ਭਿਆਨਕ ਅੱਗ 

(For more news apart from Congress held CEC meeting for Punjab, Bihar  News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement