Sunita Kejriwal News: ਭਾਜਪਾ ਸਰਕਾਰ ਮੇਰੇ ਪਤੀ ਨੂੰ ਇਨਸੁਲਿਨ ਨਾ ਦੇ ਕੇ ਜੇਲ੍ਹ ’ਚ ਮਾਰਨਾ ਚਾਹੁੰਦੀ ਹੈ : ਸੁਨੀਤਾ ਕੇਜਰੀਵਾਲ
Published : Apr 21, 2024, 5:48 pm IST
Updated : Apr 21, 2024, 5:48 pm IST
SHARE ARTICLE
Sunita Kejriwal today News
Sunita Kejriwal today News

Sunita Kejriwal News: ਵਿਰੋਧੀ ਗੱਠਜੋੜ ‘ਇੰਡੀਆ’ ਭਾਜਪਾ ਦੀ ਤਾਨਾਸ਼ਾਹੀ ਵਿਰੁਧ ਲੜੇਗਾ ਅਤੇ ਜਿੱਤੇਗਾ। 

Sunita Kejriwal today News in punjabi : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਉਨ੍ਹਾਂ ਦੇ ਪਤੀ ਨੂੰ ਇਨਸੁਲਿਨ ਨਾ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਸਰਕਾਰ ਉਨ੍ਹਾਂ (ਅਰਵਿੰਦ ਕੇਜਰੀਵਾਲ) ਨੂੰ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਗੱਠਜੋੜ ‘ਇੰਡੀਆ’ ਭਾਜਪਾ ਦੀ ਤਾਨਾਸ਼ਾਹੀ ਵਿਰੁਧ ਲੜੇਗਾ ਅਤੇ ਜਿੱਤੇਗਾ। 

ਇਹ ਵੀ ਪੜ੍ਹੋ: Jalalabad News : ਜਲਾਲਾਬਾਦ 'ਚ 10 ਲੱਖ ਰੁਪਏ ਦੀ ਲਾਟਰੀ ਦਾ ਜੇਤੂ ਲਾਪਤਾ, ਵਿਕਰੇਤਾ ਕਰ ਰਹੇ ਭਾਲ

ਸੁਨੀਤਾ ਨੇ ‘ਉਲਗੁਲਾਨ ਨਿਆਂ’ ਰੈਲੀ ’ਚ ਕਿਹਾ, ‘‘ਉਹ ਮੇਰੇ ਪਤੀ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੇ ਹਨ। ਉਨ੍ਹਾਂ ਦੇ ਭੋਜਨ ਦੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕਰ ਦਿਤਾ ਗਿਆ ਹੈ। ਮੇਰਾ ਪਤੀ ਸ਼ੂਗਰ ਦਾ ਮਰੀਜ਼ ਹੈ ਜੋ 12 ਸਾਲਾਂ ਤੋਂ ਇਨਸੁਲਿਨ ’ਤੇ ਹੈ; ਉਨ੍ਹਾਂ ਨੂੰ ਰੋਜ਼ਾਨਾ 50 ਯੂਨਿਟ ਇਨਸੁਲਿਨ ਦੀ ਜ਼ਰੂਰਤ ਹੁੰਦੀ ਹੈ।’’

ਇਹ ਵੀ ਪੜ੍ਹੋ: Haryana News : ਦੇਸ਼ ਦੀ ਸੇਵਾ ਕਰਦਾ ਫੌਜੀ ਹੋਇਆ ਸ਼ਹੀਦ, ਡਿਊਟੀ ਦੌਰਾਨ ਹੀ ਪਿਆ ਦਿਲ ਦਾ ਦੌਰਾ

ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ ਨੂੰ ‘ਲੋਕ ਸੇਵਾ’ ਕਰਨ ਲਈ ਜੇਲ੍ਹ ਭੇਜਿਆ ਗਿਆ ਅਤੇ ਉਨ੍ਹਾਂ ਵਿਰੁਧ ਕੋਈ ਦੋਸ਼ ਸਾਬਤ ਨਹੀਂ ਕੀਤਾ ਜਾ ਸਕਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਤਾਨਾਸ਼ਾਹੀ ਵਿਰੁਧ ਲੜਾਂਗੇ ਅਤੇ ਜਿੱਤਾਂਗੇ। ਜੇਲ੍ਹ ਦੇ ਤਾਲੇ ਟੁੱਟਣਗੇ ਅਤੇ ਅਰਵਿੰਦ ਕੇਜਰੀਵਾਲ ਤੇ ਹੇਮੰਤ ਸੋਰੇਨ ਛੁੱਟਣਗੇ।’’
ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 21 ਮਾਰਚ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਇਹ ਨੀਤੀ ਹੁਣ ਰੱਦ ਕਰ ਦਿਤੀ ਗਈ ਹੈ। ਸੋਰੇਨ ਨੂੰ ਈ.ਡੀ. ਨੇ ਕਥਿਤ ਜ਼ਮੀਨ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ 31 ਜਨਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ। (ਪੀਟੀਆਈ)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Sunita Kejriwal today News in punjabi , stay tuned to Rozana Spokesman)

Location: India, Jharkhand, Ranchi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement