
Delhi News : ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ
Court grants time to file reply on Minister Kapil Mishra's plea Latest News in Punjabi : ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਪੁਲਿਸ ਅਤੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਦੀ ਅਪੀਲ 'ਤੇ ਜਵਾਬ ਦਾਇਰ ਕਰਨ ਲਈ ਸਮਾਂ ਦਿਤਾ ਹੈ। ਅਦਾਲਤ ਨੇ ਦਿੱਲੀ ਪੁਲਿਸ ਨੂੰ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਦੀ ਇਕ ਕਾਪੀ ਅਦਾਲਤ ਨੇ ਸ਼ਿਕਾਇਤਕਰਤਾ ਮੁਹੰਮਦ ਇਲਿਆਸ ਨੂੰ ਵੀ ਦੇਣ ਦਾ ਵੀ ਨਿਰਦੇਸ਼ ਦਿਤਾ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ 7 ਮਈ ਨੂੰ ਸੂਚੀਬੱਧ ਕੀਤੀ ਹੈ। ਅੰਤਰਿਮ ਰੋਕ ਅਗਲੀ ਤਰੀਕ ਤਕ ਜਾਰੀ ਰਹੇਗੀ।
9 ਅਪ੍ਰੈਲ ਨੂੰ, ਰਾਊਜ਼ ਐਵੇਨਿਊ ਅਦਾਲਤ ਨੇ ਫ਼ਰਵਰੀ 2020 ਦੇ ਦਿੱਲੀ ਦੰਗਿਆਂ ਦੇ ਮਾਮਲੇ ਵਿਚ ਕਥਿਤ ਭੂਮਿਕਾ ਲਈ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁਧ ਅੱਗੇ ਦੀ ਜਾਂਚ ਦੇ ਆਦੇਸ਼ 'ਤੇ 21 ਅਪ੍ਰੈਲ ਤਕ ਰੋਕ ਲਗਾ ਦਿਤੀ ਸੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੇ ਮੈਜਿਸਟ੍ਰੇਟ ਅਦਾਲਤ ਦੇ ਫ਼ੈਸਲੇ ਵਿਰੁਧ ਮਿਸ਼ਰਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਹ ਰੋਕ ਲਗਾਈ ਸੀ।
ਤੁਹਾਨੂੰ ਦਸ ਦਈਏ ਕਿ 24 ਫ਼ਰਵਰੀ 2020 ਨੂੰ ਉੱਤਰ-ਪੂਰਬੀ ਦਿੱਲੀ ਵਿਚ ਦੰਗੇ ਹੋਏ ਸਨ। ਇਨ੍ਹਾਂ ਦੰਗਿਆਂ ਵਿਚ 53 ਲੋਕ ਮਾਰੇ ਗਏ ਸਨ ਅਤੇ ਸੈਂਕੜੇ ਜ਼ਖ਼ਮੀ ਹੋਏ ਸਨ। ਜਦੋਂ ਇਹ ਦੰਗੇ ਹੋਏ ਸਨ, ਉਸ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਆਉਣ ਵਾਲੇ ਸਨ।