ਖ਼ਬਰਾਂ |

ਤਾਜ਼ਾ |

ਮਣੀਪੁਰ ’ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ
Published : Apr 21, 2026, 8:51 am IST
Updated : Apr 21, 2026, 8:51 am IST
SHARE ARTICLE
Strong tremors of earthquake felt in Manipur
Strong tremors of earthquake felt in Manipur

ਰਿਕਟਰ ਪੈਮਾਨੇ 'ਤੇ 5.2 ਮਾਪੀ ਗਈ ਭੂਚਾਲ ਦੀ ਤੀਬਰਤਾ

ਨਵੀਂ ਦਿੱਲੀ : ਮੰਗਲਵਾਰ ਸਵੇਰੇ ਮਨੀਪੁਰ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦਾ ਕੇਂਦਰ ਮਨੀਪੁਰ ਦੇ ਕਾਮਜੋਂਗ ਜ਼ਿਲ੍ਹੇ ਵਿੱਚ ਸਥਿਤ ਸੀ। ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.2 ਦਰਜ ਕੀਤੀ ਗਈ। ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ ਦੇ ਅਨੁਸਾਰ ਭੂਚਾਲ ਸਵੇਰੇ 5:59 ਵਜੇ ਆਇਆ। ਇਸ ਨਾਲ ਕਾਮਜੋਂਗ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ । ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦਾ ਕੇਂਦਰ 62 ਕਿਲੋਮੀਟਰ ਦੀ ਡੂੰਘਾਈ 'ਤੇ, ਅਕਸ਼ਾਂਸ਼: 24.703 ਉੱਤਰ ਅਤੇ ਲੰਬਕਾਰ: 94.415 ਪੂਰਬ 'ਤੇ ਸਥਿਤ ਸੀ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਉਨ੍ਹਾਂ ਦਾ ਪ੍ਰਭਾਵ ਨਾਗਾਲੈਂਡ ਅਤੇ ਅਸਾਮ ਵਿੱਚ ਵੀ ਮਹਿਸੂਸ ਕੀਤਾ ਗਿਆ। ਜਦਕਿ ਹੁਣ ਤੱਕ ਕਿਸੇ ਜਾਨੀ ਨੁਕਸਾਨ ਜਾਂ ਵੱਡੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। 

Location: India, Manipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement