
ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਦੀ ਸੰਵਿਧਾਨਿਕਤਾ ਨੂੰ ਚੁਨੌਤੀ ਦੇਣ ਵਾਲੀ ਨਵੀਂ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਦੀ ਸੰਵਿਧਾਨਿਕਤਾ ਨੂੰ ਚੁਨੌਤੀ ਦੇਣ ਵਾਲੀ ਨਵੀਂ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵਿਚ ਪਹਿਲਾਂ ਵੀ ਕਈ ਪਟੀਸ਼ਨਾਂ ਪਈਆਂ ਹਨ।
Muslim
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮੁਸਲਮਾਨਾਂ ਨੂੰ ਸਪੱਸ਼ਟ ਰੂਪ ਵਿਚ ਵਖਰੇ ਰਖਣਾ ਸੰਵਿਧਾਨ ਵਿਚ ਦਰਜ ਮੁਸਲਮਾਨਾਂ ਦੇ ਬਰਾਬਰੀ ਅਤੇ ਧਰਮਨਿਰਪੱਖਤਾ ਦੇ ਅਧਿਕਾਰਾਂ ਦੀ ਉਲੰਘਣਾ ਹੈ। ਮੁੱਖ ਜੱਜ ਐਸ ਏ ਬੋਬੜੇ, ਜੱਜ ਏ ਐਸ ਬੋਪੰਨਾ ਅਤੇ ਜੱਜ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤੇ।
Supreme Court
ਬੈਂਚ ਨੇ ਲਟਕਦੀਆਂ ਪਟੀਸ਼ਨਾਂ ਵਿਚ ਹੀ ਇਹ ਪਟੀਸ਼ਨ ਸ਼ਾਮਲ ਕਰਨ ਦੇ ਹੁਕਮ ਦਿਤੇ। 10 ਜਨਵਰੀ ਨੂੰ ਨੋਟੀਫ਼ਾਈ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਤਹਿਤ 31 ਦਸੰਬਰ 2014 ਤਕ ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਵਿਚ ਧਰਮ ਦੇ ਆਧਾਰ 'ਤੇ ਅਤਿਆਚਾਰ ਕਾਰਨ ਭਾਰਤ ਆਏ ਗ਼ੈਰ ਮੁਸਲਮਾਨਾਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦਾ ਪ੍ਰਬੰਧ ਹੈ। (ਏਜੰਸੀ)