
FIR ਵਿਚ ਇਲਜ਼ਾਮ ਲਗਾਇਆ ਗਿਆ ਹੈ ਕਿ ਕਾਂਗਰਸ ਪਾਰਟੀ ਦੁਆਰਾ...
ਨਵੀਂ ਦਿੱਲੀ: ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਦੇ ਮਹਾਂਸੰਕਟ ਨਾਲ ਜੂਝ ਰਿਹ ਹੈ ਅਤੇ ਇਸ ਸਮੇਂ ਕਾਂਗਰਸ-ਭਾਜਪਾ ਵਿਚ ਸਿਆਸੀ ਘਮਾਸਾਨ ਵੀ ਜਾਰੀ ਹੈ। ਇਸ ਘਮਾਸਾਨ ਦੇ ਚਲਦੇ ਕਰਨਾਟਕ ਦੇ ਸ਼ਿਮੋਗਾ ਜ਼ਿਲ੍ਹੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।
Sonia Gandhi
FIR ਵਿਚ ਇਲਜ਼ਾਮ ਲਗਾਇਆ ਗਿਆ ਹੈ ਕਿ ਕਾਂਗਰਸ ਪਾਰਟੀ ਦੁਆਰਾ ਸੋਸ਼ਲ ਮੀਡੀਆ ਤੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਦਾਅਵਾ ਕੀਤਾ ਗਿਆ ਹੈ ਕਿ 11 ਮਈ ਨੂੰ ਕਾਂਗਰਸ ਪਾਰਟੀ ਵੱਲੋਂ ਗਲਤ ਦਾਅਵੇ ਕੀਤੇ ਗਏ ਅਤੇ ਕੇਂਦਰ ਸਰਕਾਰ ਤੇ ਝੂਠੇ ਇਲਜ਼ਾਮ ਲਗਾਏ ਗਏ। ਇਸ ਵਿਚ ਪ੍ਰਧਾਨ ਮੰਤਰੀ ਕੇਅਰਸ ਫੰਡ ਨਾਲ ਜੁੜੇ ਕੁੱਝ ਇਲਜ਼ਾਮ ਲਗਾਏ ਗਏ ਜੋ ਕਿ ਗਲਤ ਸਨ।
PM Narendra Modi
ਇਸ ਦੇ ਆਧਾਰ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਆਈਪੀਸੀ ਦੀ ਧਾਰਾ 153, 505 ਤਹਿਤ ਇਹ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿਚ ਅਪੀਲ ਕੀਤੀ ਗਈ ਹੈ ਕਿ ਸੋਨੀਆ ਗਾਂਧੀ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਹ ਐਫਆਈਆਰ ਪ੍ਰਵੀਣ ਨਾਮਕ ਇਕ ਸਥਾਨਕ ਵਕੀਲ ਦੁਆਰਾ ਦਰਜ ਕੀਤੀ ਗਈ ਹੈ।
PM Narendra Modi
ਗੌਰਤਲਬ ਹੈ ਕਿ ਕੋਰੋਨਾ ਵਾਇਰਸ ਮਹਾਂਸੰਕਟ ਦੇ ਚਲਦੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਤੇ ਇਲਜ਼ਾਮ ਲਗਾਏ ਜਾ ਰਹੇ ਸਨ। ਕਾਂਗਰਸ ਵੱਲੋਂ ਲਗਾਤਾਰ ਕੇਂਦਰ ਸਰਕਾਰ ਤੇ ਰਾਜਾਂ ਨਾਲ ਮਤਰੇਇਆ ਵਰਤਾਓ ਕਰਨ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਰੋਨਾ ਸੰਕਟ ਕਾਰਨ ਪ੍ਰਧਾਨ ਮੰਤਰੀ ਕੇਅਰਸ ਫੰਡ ਦੀ ਜਾਣਕਾਰੀ ਸਰਵਜਨਿਕ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
PM Cares Fund
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਨੇਤਾ ਰਾਹੁਲ ਗਾਂਧੀ ਵੱਲੋਂ ਇਸ ਬਾਰੇ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਨਿਸ਼ਾਨਾ ਸਾਧਿਆ ਜਾ ਚੁੱਕਾ ਹੈ। ਉੱਥੇ ਹੀ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਚਿੱਠੀ ਲਿਖੀ ਜਾ ਚੁੱਕੀ ਹੈ।
Sonia Gandhi
ਦਸ ਦਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਇਸ ਮਾਮਲੇ ਤੇ ਕਈ ਵਾਰ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਵੀ ਕਰ ਚੁੱਕੀ ਹੈ। ਜਦਕਿ ਆਉਣ ਵਾਲੇ ਦਿਨਾਂ ਵਿਚ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨਾਲ ਇਕ ਸਾਂਝੀ ਬੈਠਕ ਕਰਨ ਦੀ ਤਿਆਰੀ ਹੈ ਜਿਸ ਵਿਚ ਕੋਰੋਨਾ ਸੰਕਟ ਨੂੰ ਲੈ ਕੇ ਚਰਚਾ ਹੋਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।