24 ਘੰਟਿਆਂ 'ਚ ਰੀਕਾਰਡ 5611 ਮਾਮਲੇ, 140 ਮੌਤਾਂ
Published : May 21, 2020, 6:50 am IST
Updated : May 21, 2020, 6:50 am IST
SHARE ARTICLE
file photo
file photo

ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਬੁਧਵਾਰ ਤਕ ਕੁਲ 3303 ਲੋਕਾਂ ਦੀ ਮੌਤ ਹੋ ਗਈ ਅਤੇ ਲਾਗ ਦੇ ਮਾਮਲੇ ਵੱਧ ਕੇ 1,06,750 'ਤੇ

ਨਵੀਂ ਦਿੱਲੀ, 20 ਮਈ: ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਬੁਧਵਾਰ ਤਕ ਕੁਲ 3303 ਲੋਕਾਂ ਦੀ ਮੌਤ ਹੋ ਗਈ ਅਤੇ ਲਾਗ ਦੇ ਮਾਮਲੇ ਵੱਧ ਕੇ 1,06,750 'ਤੇ ਪਹੁੰਚ ਗਏ। ਕੇਂਦਰੀ ਸਿਹਤ ਮੰਤਰਾਲੇ ਨੇ ਦਸਿਆ ਕਿ ਬੀਤੇ 24 ਘੰਟਿਆਂ ਵਿਚ 140 ਪੀੜਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਲਾਗ ਦੇ ਰੀਕਾਰਡ 5611 ਨਵੇਂ ਮਾਮਲੇ ਸਾਹਮਣੇ ਆਏ। ਮੰਤਰਾਲੇ ਨੇ ਕਿਹਾ ਕਿ ਦੇਸ਼ ਭਰ ਵਿਚ 61149 ਪੀੜਤ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ ਜਦਕਿ 42297 ਲੋਕ ਸਿਹਤਯਾਬ ਹੋ ਚੁਕੇ ਹਨ ਅਤੇ ਇਕ ਮਰੀਜ਼ ਦੇਸ਼ ਤੋਂ ਬਾਹਰ ਚਲਾ ਗਿਆ। ਕੁਲ ਪੀੜਤਾਂ ਵਿਚ ਵਿਦੇਸ਼ੀ ਮਰੀਜ਼ ਵੀ ਸ਼ਾਮਲ ਹਨ।

File photoFile photo

ਬੀਤੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ਵਿਚ 76, ਗੁਜਰਾਤ ਵਿਚ 25, ਮੱਧ ਪ੍ਰਦੇਸ਼ ਵਿਚ ਛੇ ਅਤੇ ਪਛਮੀ ਬੰਗਾਲ ਵਿਚ ਪੰਜ ਜਣਿਆਂ ਦੀ ਮੌਤ ਹੋਈ ਹੈ। ਇਸੇ ਤਰ੍ਹਾਂ ਯੂਪੀ ਵਿਚ ਤਿੰਨ-ਤਿੰਨ, ਤਾਮਿਲਨਾਡੂ, ਕਰਨਾਟਕ ਅਤੇ ਤੇਲੰਗਾਨਾ ਵਿਚ ਦੋ ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਉੜੀਸਾ ਅਤੇ ਪੰਜਾਬ ਵਿਚ ਇਕ ਇਕ ਵਿਅਕਤੀ ਦੀ ਮੌਤ ਹੋਈ ਹੈ। ਦੇਸ਼ ਭਰ ਵਿਚ ਕੁਲ 3303 ਪੀੜਤ ਵਿਅਕਤੀਆਂ ਦੀ ਮੌਤ ਹੋ ਚੁਕੀ ਹੈ ਜਿਨ੍ਹਾਂ ਵਿਚੋਂ ਸੱਭ ਤੋਂ ਵੱਧ 1325 ਲੋਕਾਂ ਦੀ ਜਾਨ ਮਹਾਰਾਸ਼ਟਰ ਵਿਚ ਗਈ ਜਦਕਿ 719 ਲੋਕਾਂ ਦੀ ਮੌਤ ਗੁਜਰਾਤ ਵਿਚ ਹੋਈ ਹੈ।

ਮੱਧ ਪ੍ਰਦੇਸ਼ਵਿਚ 258, ਪਛਮੀ ਬੰਗਾਲ ਵਿਚ 250, ਦਿੱਲੀ ਵਿਚ 168, ਰਾਜਸਥਾਨ ਵਿਚ 143, ਯੂਪੀ ਵਿਚ 123, ਤਾਮਿਲਨਾਡੂ ਵਿਚ 84 ਲੋਕਾਂ ਦੀ ਮੌਤ ਲਾਗ ਕਾਰਨ ਹੋਈ ਹੈ। ਕਰਨਾਟਕ ਵਿਚ ਮ੍ਰਿਤਕਾਂ ਦੀ ਗਿਣਤੀ 40 ਅਤੇ ਪੰਜਾਬ ਤੇ ਤੇਲੰਗਾਨਾ ਵਿਚ 38-38 ਹੈ। ਹਰਿਆਣਾ ਵਿਚ 14 ਜਣਿਆਂ ਦੀ ਜਾਨ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਲਾਗ ਨਾਲ ਮੌਤਾਂ ਦੇ 70 ਫ਼ੀ ਸਦੀ ਤੋਂ ਵੱਧ ਮਾਮਲਿਆਂ ਵਿਚ ਮਰੀਜ਼ ਹੋਰ ਗੰਭੀਰ ਬੀਮਾਰੀਆਂ ਤੋਂ ਪੀੜਤ ਸਨ।  (ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement