ਖੱਟਰ ਵਿਰੁਧ ਪ੍ਰਦਰਸ਼ਨ ਦੌਰਾਨ ਹਿੰਸਾ ਨੂੰ ਲੈ ਕੇ 350 ਕਿਸਾਨਾਂ ਵਿਰੁਧ ਮਾਮਲਾ ਦਰਜ
Published : May 21, 2021, 11:40 am IST
Updated : May 21, 2021, 11:40 am IST
SHARE ARTICLE
Case registered against 350 farmers for violence during Khattar protests
Case registered against 350 farmers for violence during Khattar protests

ਗੁਰਨਾਮ ਸਿੰਘ ਚਡੂਨੀ ਨੇ ਸਰਕਾਰ ਤੇ ਵਾਅਦਾਖ਼ਿਲਾਫ਼ੀ ਦਾ ਲਾਇਆ ਦੋਸ਼

ਹਿਸਾਰ : ਹਰਿਆਣਾ ਪੁਲਿਸ ਨੇ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਰੁਧ ਪ੍ਰਦਰਸ਼ਨ ਦੌਰਾਨ ਸਰਕਾਰੀ ਕਰਮਚਾਰੀਆਂ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਅਤੇ ਪੱਥਰਬਾਜ਼ੀ ਕਰਨ ਦੇ ਦੋਸ਼ ’ਚ 350 ਕਿਸਾਨਾਂ ਵਿਰੁਧ ਮਾਮਲਾ ਦਰਜ ਕੀਤਾ ਹੈ। ਮੁੱਖ ਮੰਤਰੀ ਨੇ ਇਥੇ ਪਿਛਲੇ ਹਫ਼ਤੇ ਇਕ ਕੋਵਿਡ ਹਸਪਤਾਲ ਦਾ ਉਦਘਾਟਨ ਕੀਤਾ ਸੀ। ਪੁਲਿਸ ਨੇ ਵੀਰਵਾਰ ਨੂੰ ਅਰਬਨ ਅਸਟੇਟ ਥਾਣਾ ਇੰਚਾਰਜ ਵੀਰੇਂਦਰ ਕੁਮਾਰ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦਸਿਆ ਕਿ ਐਤਵਾਰ ਨੂੰ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਝੜੱਪ ’ਚ ਪੰਜ ਮਹਿਲਾ ਅਧਿਕਾਰੀਆਂ ਸਮੇਤ 20 ਪੁਲਿਸ ਕਰਮੀ ਜ਼ਖ਼ਮੀ ਹੋ ਗਏ ਸਨ।

ਪੁਲਿਸ ਨੇ ਕਿਸਾਨਾਂ ਦੇ ਉਸ ਸਮੂਹ ਨੂੰ ਭਜਾਉਣ ਲਈ ਹੰਝੂ ਗੈਸ ਦੇ ਗੋਲੇ ਦਾਗ਼ੇ ਅਤੇ ਬਲ ਪ੍ਰਯੋਗ ਕੀਤਾ, ਜਿਨ੍ਹਾਂ ਨੇ ਉਸ ਸਥਾਨ ਵਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਥੇ ਖੱਟਰ 16 ਮਈ ਨੂੰ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਗਏ ਸਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਖੱਟਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਤੋੜਿਆ ਹੈ ਜਦਕਿ ਘਟਨਾ ਵਾਲੇ ਦਿਨ ਪੁਲਿਸ ਸਮਝੌਤੇ ਵਿਚ ਕੋਈ ਕੇਸ ਦਰਜ ਨਾ ਕੀਤੇ ਜਾਣ ਦਾ ਵਾਅਦਾ ਕਰ ਕੇ ਜਾਮ ਖ਼ਤਮ ਕਰਵਾਏ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement