ਜੰਮੂ ਕਸ਼ਮੀਰ ਦੇ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੂੰ ਕੀਤਾ ਗਿਆ ਬਰਖਾਸਤ
Published : May 21, 2021, 10:37 am IST
Updated : May 21, 2021, 10:37 am IST
SHARE ARTICLE
DSP Davinder Singh dismissed from service with immediate effect
DSP Davinder Singh dismissed from service with immediate effect

ਅੱਤਵਾਦੀ ਮਾਮਲੇ ਵਿਚ ਹੋਈ ਸੀ ਗ੍ਰਿਫ਼ਤਾਰੀ

ਸ੍ਰੀਨਗਰ: ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ  ਅੱਤਵਾਦੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਇਕ ਅਧਿਕਾਰਕ ਆਦੇਸ਼ ਵਿਚ ਸਾਹਮਣੇ ਆਈ ਹੈ। ਦਵਿੰਦਰ ਸਿੰਘ ਨੂੰ ਪਿਛਲੇ ਸਾਲ ਜਨਵਰੀ ਵਿਚ ਜੰਮੂ-ਕਸ਼ਮੀਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।

Davinder Singh DspDavinder Singh

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਡਿਪਟੀ ਸੁਪਰਡੈਂਟ ਪੁਲਿਸ ਨੂੰ ਬਰਖ਼ਾਸਤ ਕਰਨ ਦਾ ਆਦੇਸ਼ ਦਿੱਤਾ ਹੈ। ਦੱਸ ਦਈਏ ਕਿ ਬੀਤੇ ਸਾਲ ਪਾਬੰਦੀਸ਼ੁਦਾ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਨੂੰ ਕਸ਼ਮੀਰ ਤੋਂ ਜੰਮੂ ਲਿਜਾਇਆ ਜਾਣ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ ਨੇ ਦਵਿੰਦਰ ਸਿੰਘ ਖਿਲਾਫ ਜਾਂਚ ਸ਼ੁਰੂ ਕੀਤੀ ਸੀ।

DSP Davinder Singh dismissed from service with immediate effectDSP Davinder Singh dismissed from service with immediate effect

ਐਨਆਈਏ ਦੀ ਚਾਰਜਸ਼ੀਟ ਅਨੁਸਾਰ ਜੰਮੂ-ਕਸ਼ਮੀਰ ਦੇ ਪੁਲਿਸ ਡੀਐਸਪੀ ਦਵਿੰਦਰ ਸਿੰਘ ਨੇ ਅੱਤਵਾਦੀਆਂ ਨੂੰ ਸੁਰੱਖਿਅਤ ਮਾਰਗ ਪ੍ਰਦਾਨ ਕਰਨ ਅਤੇ ਭਾਰਤੀ ਸੁਰੱਖਿਆ ਬਲਾਂ ਦੀ ਤੈਨਾਤੀ ਦੀ ਜਾਣਕਾਰੀ ਲੀਕ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਦਵਿੰਦਰ ਸਿੰਘ ਨੇ ਹਿਜਬਲ ਦੇ ਅੱਤਵਾਦੀਆਂ ਨੂੰ ਜੰਮੂ-ਕਸ਼ਮੀਰ ਪੁਲਿਸ ਦੇ ਗੈਸਟ ਹਾਊਸ ਵਿਚ ਛੁਪਾਇਆ ਸੀ।

DSP Davinder Singh dismissed from service with immediate effectDSP Davinder Singh dismissed from service with immediate effect

ਦਵਿੰਦਰ ਸਿੰਘ ਨੂੰ 11 ਜਨਵਰੀ 2020 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਹਿਜਬੁਲ ਮੁਜਾਹਿਦੀਨ ਦੇ ਕਮਾਂਡਰ ਸਈਦ ਨਾਵੇਦ ਮੁਸ਼ਤਾਕ ਉਰਫ ਨਾਵੇਦ ਬਾਬੂ, ਇਕ ਵਕੀਲ, ਇਨਫਾਨ ਸ਼ਫੀ ਮੀਰ ਅਤੇ ਇਕ ਹੋਰ ਅੱਤਵਾਦੀ, ਰਫੀ ਅਹਿਮਦ ਨੂੰ ਅਪਣੀ ਗੱਡੀ ਜ਼ਰੀਏ ਸ਼ੋਪੀਆਂ ਤੋਂ ਜੰਮੂ ਲਿਜਾ ਰਹੇ ਸੀ। ਐਨਆਈਏ ਨੇ ਕਿਹਾ ਸੀ ਕਿ ਦਵਿੰਦਰ ਸਿੰਘ ਨੇ ਹਿਜਬੁਲ ਦੇ ਕਸ਼ਮੀਰ ਵਿਚ ਸਭ ਤੋਂ ਸਰਗਰਮ ਅੱਤਵਾਦੀ ਸੰਗਠਨ ਰਹਿਣ ਵਿਚ ਭੂਮਿਕਾ ਨਿਭਾਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement