ਵੈਕਸੀਨੇਸ਼ਨ ਨੇ ਫੜੀ ਰਫ਼ਤਾਰ, 19 ਕਰੋੜ ਤੋਂ ਵੱਧ ਲੋਕਾਂ ਦਾ ਹੋ ਚੁੱਕਾ ਹੈ ਟੀਕਾਕਰਨ
Published : May 21, 2021, 12:49 pm IST
Updated : May 21, 2021, 12:49 pm IST
SHARE ARTICLE
Vaccination
Vaccination

ਵੀਰਵਾਰ ਨੂੰ ਟੀਕਾਕਰਨ ਮੁਹਿੰਮ ਦੇ 125ਵੇਂ ਦਿਨ ਟੀਕੇ ਦੀਆਂ 14,56,088 ਖ਼ੁਰਾਕਾਂ ਦਿੱਤੀਆਂ ਗਈਆਂ।

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਟੀਕਾਕਰਨ ਪ੍ਰਕਿਰਿਆ ਕਾਫ਼ੀ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਇਸ ਪ੍ਰਕਿਰਿਆ ਦੇ ਅਧੀਨ ਹੁਣ ਤੱਕ ਕੋਰੋਨਾ ਟੀਕੇ ਦੀਆਂ 19 ਕਰੋੜ ਤੋਂ ਵੱਧ ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਇਸ ਦੀ ਜਾਣਕਾਰੀ ਸਿਹਤ ਮੰਤਰਾਲੇ ਨੇ ਸਾਂਝੀ ਕੀਤੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਵੀਰਵਾਰ ਨੂੰ ਟੀਕਾਕਰਨ ਮੁਹਿੰਮ ਦੇ 125ਵੇਂ ਦਿਨ ਟੀਕੇ ਦੀਆਂ 14,56,088 ਖ਼ੁਰਾਕਾਂ ਦਿੱਤੀਆਂ ਗਈਆਂ।

Covid VaccinationCovid Vaccination

ਮੰਤਰਾਲੇ ਨੇ ਦੱਸਿਆ ਕਿ 18-44 ਸਾਲ ਉਮਰ ਦੇ 7,36,514 ਲੋਕਾਂ ਨੂੰ ਵੀਰਵਾਰ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਅਤੇ ਇਸ ਤਰ੍ਹਾਂ ਇਸ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਤੋਂ ਹੁਣ ਤੱਕ 36 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਇਸ ਉਮਰ ਵਰਗ 'ਚ 85,84,054 ਲੋਕਾਂ ਨੂੰ ਟੀਕੇ ਲਗਾਏ ਜਾ ਚੁਕੇ ਹਨ।

rubella vaccinationvaccination

ਉਨ੍ਹਾਂ ਕਿਹਾ ਕਿ ਰਾਤ 8 ਵਜੇ ਤੱਕ ਦੀ ਅੰਤਿਮ ਰਿਪੋਰਟ ਅਨੁਸਾਰ, ਦੇਸ਼ 'ਚ ਹੁਣ ਤੱਕ ਕੋਰੋਨਾ ਟੀਕੇ ਦੀਆਂ 19 ਕਰੋੜ 18 ਲੱਖ 79 ਹਜ਼ਾਰ 503 ਖ਼ੁਰਾਕਾਂ ਲਗਾਈਆਂ ਗਈਆਂ ਹਨ। ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਹੁਣ ਹੌਲੀ-ਹੌਲੀ ਘੱਟ ਹੋਣ ਲੱਗਾ ਹੈ ਪਰ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਤਬਦੀਲੀ ਨਜ਼ਰ ਨਹੀਂ ਆਉਂਦੀ, ਇਹ ਹਾਲੇ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement