
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਲੱਗ ਸਕਿਆ ਪਤਾ
ਫਰੀਦਾਬਾਦ: ਫਰੀਦਾਬਾਦ ਵਿੱਚ ਇੱਕ ਬੈਟਰੀ ਬਣਾਉਣ ਵਾਲੀ ਕੰਪਨੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਹਾਦਸੇ 'ਚ 3 ਮੁਲਾਜ਼ਮਾਂ ਦੀ ਝੁਲਸਣ ਕਾਰਨ ਮੌਤ ਹੋ ਗਈ। ਅੱਗ ਲੱਗਣ ਕਾਰਨ ਮੌਕੇ ’ਤੇ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਅਤੇ ਪੁਲਿਸ ਨੂੰ ਦੇ ਦਿੱਤੀ ਗਈ ਹੈ।
PHOTO
ਮੁੱਢਲੀ ਜਾਣਕਾਰੀ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਹਾਦਸੇ ਵਿੱਚ ਤਿੰਨ ਮੁਲਾਜ਼ਮਾਂ ਦੀ ਮੌਤ ਹੋ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਫਾਈਟਰਜ਼ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
Death
ਇਨ੍ਹੀਂ ਦਿਨੀਂ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ਵਿੱਚ ਦਿੱਲੀ ਦੇ ਮੁੰਡਕਾ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ ਸੀ। ਇਸ ਹਾਦਸੇ 'ਚ 27 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਇੰਨਾ ਹੀ ਨਹੀਂ ਹਾਦਸੇ ਤੋਂ ਬਾਅਦ ਕਈ ਲੋਕ ਲਾਪਤਾ ਹਨ। ਦੇਰ ਰਾਤ ਤੱਕ ਐਨਡੀਆਰਐਫ ਅਤੇ ਦਿੱਲੀ ਫਾਇਰ ਸਰਵਿਸ ਦੀਆਂ ਟੀਮਾਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਸਨ।