ਖ਼ਬਰਾਂ |

ਤਾਜ਼ਾ |

ਨਾਰਕੋ ਟੈਸਟ ਲਈ ਤਿਆਰ ਬ੍ਰਿਜਭੂਸ਼ਣ ਸਿੰਘ, ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਨੂੰ ਵੀ ਟੈਸਟ ਕਰਵਾਉਣ ਲਈ ਕਿਹਾ
Published : May 21, 2023, 9:57 pm IST
Updated : May 21, 2023, 9:57 pm IST
SHARE ARTICLE
Brij Bhushan Sharan Singh
Brij Bhushan Sharan Singh

ਜੇਕਰ ਦੋਵੇਂ ਪਹਿਲਵਾਨ ਆਪਣਾ ਇਹ ਟੈਸਟ ਕਰਵਾਉਣਲਈ ਤਿਆਰ ਹਨ ਤਾਂ ਪ੍ਰੈਸ ਨੂੰ ਬੁਲਾ ਕੇ ਐਲਾਨ ਕਰਨ। 

ਨਵੀਂ ਦਿੱਲੀ - ਭਾਜਪਾ ਦੇ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਉਹ ਨਾਰਕੋ ਟੈਸਟ, ਪੋਲੀਗ੍ਰਾਫੀ ਟੈਸਟ ਜਾਂ ਲਾਈ ਡਿਟੈਕਟਰ ਕਰਵਾਉਣ ਲਈ ਤਿਆਰ ਹਨ। ਸ਼ਰਤ ਸਿਰਫ਼ ਇਹ ਹੈ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਵੀ ਇਹ ਕਰਵਾਉਣ। ਜੇਕਰ ਦੋਵੇਂ ਪਹਿਲਵਾਨ ਆਪਣਾ ਇਹ ਟੈਸਟ ਕਰਵਾਉਣਲਈ ਤਿਆਰ ਹਨ ਤਾਂ ਪ੍ਰੈਸ ਨੂੰ ਬੁਲਾ ਕੇ ਐਲਾਨ ਕਰਨ। 

ਆਪਣੇ ਅਧਿਕਾਰਤ ਫੇਸਬੁੱਕ ਪੇਜ 'ਤੇ ਪੋਸਟ ਕਰਦੇ ਹੋਏ ਬ੍ਰਿਜ ਭੂਸ਼ਣ ਨੇ ਲਿਖਿਆ- ਮੈਂ ਉਨ੍ਹਾਂ (ਬਜਰੰਗ ਅਤੇ ਵਿਨੇਸ਼) ਨਾਲ ਵਾਅਦਾ ਕਰਦਾ ਹਾਂ ਕਿ ਮੈਂ ਵੀ ਇਸ ਲਈ ਤਿਆਰ ਹਾਂ। ਬ੍ਰਿਜ ਭੂਸ਼ਣ ਸ਼ਰਨ ਸਿੰਘ ਪਹਿਲਾਂ ਵੀ ਆਪਣੀ ਗੱਲ 'ਤੇ ਅਡੋਲ ਸੀ, ਅੱਜ ਵੀ ਹੈ ਅਤੇ ਹਮੇਸ਼ਾ ਕਾਇਮ ਰਹੇਗਾ। ਜ਼ਿਕਰਯੋਗ ਹੈ ਕਿ ਦੇਸ਼ ਦੇ ਮਸ਼ਹੂਰ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ 'ਤੇ 23 ਅਪ੍ਰੈਲ ਤੋਂ ਦੂਜੀ ਵਾਰ ਧਰਨੇ 'ਤੇ ਬੈਠੇ ਹੋਏ ਹਨ।

file photo 

 

ਪਹਿਲਵਾਨਾਂ ਨੇ ਗੋਂਡਾ ਦੀ ਕੈਸਰਗੰਜ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ WFI (ਭਾਰਤੀ ਕੁਸ਼ਤੀ ਫੈਡਰੇਸ਼ਨ) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਬ੍ਰਿਜ ਭੂਸ਼ਣ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਇਹ ਮਾਮਲਾ ਦੇਸ਼ ਭਰ 'ਚ ਸੁਰਖੀਆਂ 'ਚ ਹੈ। ਪਹਿਲਵਾਨਾਂ ਦੀ ਮੰਗ ਹੈ ਕਿ ਬ੍ਰਿਜ ਭੂਸ਼ਣ ਸਿੰਘ ਨੂੰ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਕੀਤਾ ਜਾਵੇ। 

 

  

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement