
ਹਾਲਾਂਕਿ, ਅਦਾਲਤ ਨੇ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ
Delhi Excise Policy Case : ਕਥਿਤ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਸਿਸੋਦੀਆ ਨੇ ਸੀਬੀਆਈ ਅਤੇ ਈਡੀ ਦੁਆਰਾ ਜਾਂਚ ਕੀਤੇ ਜਾ ਰਹੇ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕੀਤੀ ਸੀ। ਹਾਲਾਂਕਿ, ਅਦਾਲਤ ਨੇ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ।
ਇਸ ਤੋਂ ਪਹਿਲਾਂ ਇਕ ਮਾਮਲੇ 'ਚ ਰਾਉਸ ਐਵੇਨਿਊ ਕੋਰਟ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾਉਣ ਦਾ ਹੁਕਮ ਦਿੱਤਾ ਸੀ। ਮਨੀਸ਼ ਸਿਸੋਦੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।
ਦੱਸ ਦਈਏ ਕਿ 14 ਮਈ ਨੂੰ ਮਾਮਲੇ ਦੀ ਸੁਣਵਾਈ 'ਚ 'ਆਪ' ਨੇਤਾ, ਸੀਬੀਆਈ ਅਤੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸਿਸੋਦੀਆ 26 ਫਰਵਰੀ 2023 ਤੋਂ ਹਿਰਾਸਤ ਵਿੱਚ ਹਨ। ਸੀਬੀਆਈ ਦੁਆਰਾ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ 9 ਮਾਰਚ 2023 ਨੂੰ ਈਡੀ ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ।