Swati Maliwal case : ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਸਵਾਤੀ ਮਾਲੀਵਾਲ ਮਾਮਲੇ 'ਚ ਕੀਤਾ ਬਿਆਨ ਜਾਰੀ 

By : BALJINDERK

Published : May 21, 2024, 6:31 pm IST
Updated : May 21, 2024, 6:31 pm IST
SHARE ARTICLE
Lt Governor VK Saxena statement in Swati Maliwal case
Lt Governor VK Saxena statement in Swati Maliwal case

Swati Maliwal case : ਕਿਹਾ-  ਅਜਿਹੀਆਂ ਸ਼ਰਮਨਾਕ ਘਟਨਾਵਾਂ ਭਾਰਤ ਦਾ ਅਕਸ ਨੂੰ ਖ਼ਰਾਬ ਕਰਦੀਆਂ ਹਨ 

Swati Maliwal case : ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਸਵਾਤੀ ਮਾਲੀਵਾਲ ਮਾਮਲੇ 'ਚ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਇਸ ਮਾਮਲੇ 'ਚ ਚੁੱਪੀ ਬਣਾਈ ਰੱਖਣ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਰਾਸ਼ਟਰੀ ਰਾਜਧਾਨੀ ਹੈ ਅਤੇ ਦੁਨੀਆਂ ਭਰ ਦੇ ਸਮੁੱਚੇ ਕੂਟਨੀਤਕ ਭਾਈਚਾਰੇ ਦਾ ਘਰ ਹੈ। ਔਰਤਾਂ ਦੀ ਸੁਰੱਖਿਆ ਦੇ ਮੁੱਦੇ 'ਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ਅਤੇ ਅਸੰਵੇਦਨਸ਼ੀਲ ਅਤੇ ਸਾਜ਼ਿਸ਼ ਰਚਣ ਵਾਲੀਆਂ ਘਟਨਾਵਾਂ ਦੁਨੀਆਂ ਭਰ 'ਚ ਭਾਰਤ ਦੇ ਅਕਸ ਨੂੰ ਖ਼ਰਾਬ ਕਰਦੀਆਂ ਹਨ।

ਇਹ ਵੀ ਪੜੋ:NIA News : ਐਨਆਈਏ ਨੇ ਅਰਸ਼ ਡੱਲਾ ਅਤੇ ਉਸਦੇ ਸਾਥੀਆਂ ਖ਼ਿਲਾਫ਼ ਚਾਰਜਸੀਟ ਦਾਇਰ ਕੀਤੀ

ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਕਿਸੇ ਹੋਰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਅਜਿਹੀ ਘਟਨਾ ਵਾਪਰੀ ਹੁੰਦੀ ਤਾਂ ਹੁਣ ਤੱਕ ਭਾਰਤ ਵਿਰੋਧੀ ਬਾਹਰੀ ਤਾਕਤਾਂ ਨੇ ਭਾਰਤ 'ਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦੇਣਾ ਸ਼ੁਰੂ ਕਰ ਦਿੱਤਾ ਹੁੰਦਾ। ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੇ ਗੁੱਸੇ ਦੀ ਅਣਹੋਂਦ ਕਈ ਸਵਾਲ ਛੱਡਦੀ ਹੈ। ਦਿੱਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮਾਮਲੇ ਨੂੰ ਇਸ ਦੇ ਤਰਕਪੂਰਨ ਅੰਜਾਮ ਤੱਕ ਪਹੁੰਚਾਇਆ ਜਾਵੇਗਾ।

(For more news apart from Delhi Lieutenant Governor VK Saxena issued statement in Swati Maliwal case News in Punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement