PM Modi News: ਸੁਸ਼ੀਲ ਮੋਦੀ ਦੀ ਪਟਨਾ ਸਥਿਤ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ 
Published : May 21, 2024, 10:19 am IST
Updated : May 21, 2024, 10:19 am IST
SHARE ARTICLE
Prime Minister Modi reached the residence of Sushil Modi in Patna
Prime Minister Modi reached the residence of Sushil Modi in Patna

ਸੁਸ਼ੀਲ ਕੁਮਾਰ ਮੋਦੀ ਦੀ ਪਿਛਲੇ ਹਫ਼ਤੇ ਕੈਂਸਰ ਨਾਲ ਮੌਤ ਹੋ ਗਈ ਸੀ

PM Modi News:  ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਹਫ਼ਤੇ ਦੇ ਅੰਦਰ ਆਪਣੀ ਦੂਜੀ ਯਾਤਰਾ 'ਤੇ ਸੋਮਵਾਰ ਨੂੰ ਪਟਨਾ ਪਹੁੰਚੇ। ਮੋਦੀ ਨੇ ਪਿਛਲੇ ਹਫ਼ਤੇ ਪਟਨਾ ਵਿਚ ਇੱਕ ਰੋਡ ਸ਼ੋਅ ਕੀਤਾ ਸੀ। ਅੱਜ ਹਵਾਈ ਅੱਡੇ 'ਤੇ ਪਹੁੰਚਣ 'ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਪਟਨਾ ਪਹੁੰਚਣ 'ਤੇ ਪ੍ਰਧਾਨ ਮੰਤਰੀ ਸਿੱਧੇ ਭਾਜਪਾ ਦੇ ਸੀਨੀਅਰ ਨੇਤਾ ਸੁਸ਼ੀਲ ਕੁਮਾਰ ਮੋਦੀ ਦੀ ਰਿਹਾਇਸ਼ 'ਤੇ ਪਹੁੰਚੇ। ਸੁਸ਼ੀਲ ਕੁਮਾਰ ਮੋਦੀ ਦੀ ਪਿਛਲੇ ਹਫ਼ਤੇ ਕੈਂਸਰ ਨਾਲ ਮੌਤ ਹੋ ਗਈ ਸੀ। ਭਾਜਪਾ ਦੀ ਬਿਹਾਰ ਇਕਾਈ ਨੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਦੀ ਤਸਵੀਰ 'ਤੇ ਫੁੱਲ ਭੇਟ ਕਰਨ ਅਤੇ ਦੁਖੀ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕਰਨ ਦੀ ਇਕ ਛੋਟੀ ਜਿਹੀ ਵੀਡੀਓ ਫੁਟੇਜ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।

ਇਸ ਤੋਂ ਬਾਅਦ ਮੋਦੀ ਭਾਜਪਾ ਦੇ ਸੂਬਾ ਹੈੱਡਕੁਆਰਟਰ ਗਏ ਅਤੇ ਲੋਕ ਸਭਾ ਚੋਣਾਂ ਦੇ ਆਖ਼ਰੀ ਕੁਝ ਪੜਾਵਾਂ ਤੋਂ ਪਹਿਲਾਂ ਪ੍ਰਮੁੱਖ ਅਹੁਦੇਦਾਰਾਂ ਨਾਲ ਸਲਾਹ-ਮਸ਼ਵਰਾ ਕੀਤਾ। ਭਾਜਪਾ ਬਿਹਾਰ ਦੀਆਂ 40 ਲੋਕ ਸਭਾ ਸੀਟਾਂ ਵਿੱਚੋਂ 17 ਸੀਟਾਂ 'ਤੇ ਚੋਣ ਲੜ ਰਹੀ ਹੈ। ਇਨ੍ਹਾਂ ਵਿਚੋਂ ਅੱਠ ਸੀਟਾਂ 'ਤੇ ਛੇਵੇਂ ਅਤੇ ਸੱਤਵੇਂ ਪੜਾਅ ਵਿਚ ਵੋਟਾਂ ਪੈਣਗੀਆਂ। 

ਮੋਦੀ ਪਟਨਾ ਦੇ ਰਾਜ ਭਵਨ 'ਚ ਰਾਤ ਬਿਤਾਉਣਗੇ ਅਤੇ ਮੰਗਲਵਾਰ ਸਵੇਰੇ ਸੀਵਾਨ ਅਤੇ ਪੂਰਬੀ ਚੰਪਾਰਨ ਜ਼ਿਲ੍ਹਿਆਂ 'ਚ ਚੋਣ ਰੈਲੀਆਂ ਲਈ ਰਵਾਨਾ ਹੋਣਗੇ।
ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਸ਼ਹਿਰ ਭਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement