ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਹੈ ਰਾਮ ਰਹੀਮ, ਇਸ ਕੰਮ ਲਈ ਮੰਗੀ ਪੈਰੋਲ
Published : Jun 21, 2019, 1:07 pm IST
Updated : Jun 21, 2019, 1:07 pm IST
SHARE ARTICLE
Gurmeet ram rahim singh applied for parole
Gurmeet ram rahim singh applied for parole

ਦੋ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੈਰੋਲ ਦੀ ਮੰਗ ਕੀਤੀ ਹੈ।

ਚੰਡੀਗੜ੍ਹ : ਦੋ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੈਰੋਲ ਦੀ ਮੰਗ ਕੀਤੀ ਹੈ। ਦਿਲਚਸਪ ਗੱਲ ਹੈ ਕਿ ਇਹ ਛੁੱਟੀ ਖੇਤੀਬਾੜੀ ਦੇ ਕੰਮਾਂ ਲਈ ਮੰਗੀ ਗਈ ਹੈ। ਇਸ ਮੁੱਦੇ ‘ਤੇ ਜੇਲ੍ਹ ਪ੍ਰਸਾਸ਼ਨ ਨੇ ਸਿਰਸਾ ਪ੍ਰਸਾਸ਼ਨ ਨੂੰ ਚਿੱਠੀ ਲਿਖੀ ਹੈ ਜਿਸ 'ਚ ਦੱਸਿਆ ਹੈ ਕਿ ਰਾਮ ਰਹੀਮ ਖੇਤੀ ਦੇ ਕੰਮਾਂ ਲਈ ਪੈਰੋਲ ਚਾਹੁੰਦਾ ਹੈ।

Gurmeet ram rahim singh applied for paroleGurmeet ram rahim singh applied for parole

ਡੇਰਾ ਮੁਖੀ ਸੀਬੀਆਈ ਕੋਰਟ ਵੱਲੋਂ ਸਜ਼ਾਯਾਫਤਾ ਹੈ। ਕੈਦੀ ਆਪਣੀ ਸਜ਼ਾ ਦਾ ਇੱਕ ਸਾਲ ਪੂਰਾ ਕਰ ਚੁੱਕਿਆ ਹੈ। ਉਸ ਨੇ ਆਪਣੀ ਹਿਸਟਰੀ ਟਿਕਟ ਵੀ ਹਾਸਲ ਕਰ ਲਈ ਹੈ। ਪੈਰੋਲ ਬਾਰੇ ਮੰਗੀ ਗਈ ਸਿਫਾਰਿਸ਼ 'ਚ ਰਾਮ ਰਹੀਮ 'ਤੇ ਸੀਬੀਆਈ ਵੱਲੋਂ ਪੱਤਰਕਾਰ ਕਤਲ ਮਾਮਲੇ ‘ਚ ਦੋਸ਼ੀ ਹੋਣ ਤੋਂ ਇਲਾਵਾ ਦੋ ਹੋਰ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

Gurmeet ram rahim singh applied for paroleGurmeet ram rahim singh applied for parole

ਇਸ ਤੋਂ ਬਾਅਦ ਸਿਰਸਾ ਪ੍ਰਸਾਸ਼ਨ ਦੀ ਰਿਪੋਰਟ ਤੋਂ ਬਾਅਦ ਰੋਹਤਕ ਜੇਲ੍ਹ ਰਾਮ ਰਹੀਮ ਨੂੰ ਪੈਰੋਲ ਦੇਣ 'ਤੇ ਫੈਸਲਾ ਕਰੇਗੀ। ਉਂਝ ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਸਿਫਾਰਿਸ਼ ਨਹੀਂ ਕੀਤੀ ਜਾਵੇਗੀ। ਇਸ ਲਈ ਕਾਨੂੰਨੀ ਵਿਵਸਥਾ ਦਾ ਹਵਾਲਾ ਦਿੱਤਾ ਜਾਵੇਗਾ। ਗੁਰਮੀਤ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿਰਸਾ ‘ਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਮੁਸ਼ਕਲ ਹੋ ਸਕਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement