ਡਾਕਟਰ ਤੇ ਨਰਸਾਂ ਲਈ 50 ਲੱਖ ਦੀ ਬੀਮਾ ਯੋਜਨਾ ਤਿੰਨ ਮਹੀਨਿਆਂ ਲਈ ਹੋਰ ਵਧੀ
Published : Jun 21, 2020, 8:34 pm IST
Updated : Jun 21, 2020, 8:34 pm IST
SHARE ARTICLE
Insurance Scheme
Insurance Scheme

30 ਜੂਨ ਨੂੰ ਖ਼ਤਮ ਹੋਣ ਵਾਲੀ ਸੀ ਯੋਜਨਾ

ਨਵੀਂ ਦਿੱਲੀ :  ਦੇਸ਼ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕੇਂਦਰ ਸਰਕਾਰ ਨੇ ਸਿਹਤ ਸੇਵਾਵਾਂ ਨਾਲ ਜੁੜੇ ਲਗਭਗ 22 ਲੱਖ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਇਨ੍ਹਾਂ ਲਈ ਸ਼ੁਰੂ ਕੀਤੀ ਗਈ 50 ਲੱਖ ਰੁਪਏ ਦੀ ਬੀਮਾ ਯੋਜਨਾ ਨੂੰ ਹੋਰ ਤਿੰਨ ਮਹੀਨਿਆਂ ਲਈ ਸਤੰਬਰ ਤਕ ਵਧਾ ਦਿਤਾ ਹੈ। ਨਿਊ ਇੰਡੀਆ ਇਨਸ਼ੋਰੈਂਸ ਵਲੋਂ ਲਾਗੂ ਕੀਤੀ ਗਈ ਇਹ ਯੋਜਨਾ 30 ਜੂਨ ਨੂੰ ਖ਼ਤਮ ਹੋਣ ਵਾਲੀ ਸੀ।

Insurance SchemeInsurance Scheme

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮਾਰਚ 'ਚ 1.70 ਲੱਖ ਕਰੋੜ ਰੁਪਏ ਦੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਪੈਕੇਜ ਤਹਿਤ ਇਸ ਬੀਮਾ ਯੋਜਨਾ ਦਾ ਐਲਾਨ ਕੀਤਾ ਸੀ। ਇਹ ਬੀਮਾ ਸਿਹਤ ਸੇਵਾਵਾਂ ਨਾਲ ਜੁੜੇ ਕਾਮਿਆਂ ਸਮੇਤ ਕੁੱਲ 22.12 ਲੱਖ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰਾਂ ਤੇ ਨਰਸਾਂ ਨੂੰ 50 ਲੱਖ ਰੁਪਏ ਦਾ ਕਵਰ ਪ੍ਰਦਾਨ ਕਰਦਾ ਹੈ, ਜਿਨ੍ਹਾਂ ਦਾ ਕੋਰੋਨਾ ਵਾਇਰਸ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਦੌਰਾਨ ਸਿੱਧੇ ਪ੍ਰਭਾਵਤ ਹੋਣ ਦਾ ਖ਼ਤਰਾ ਹੈ।

Insurance SchemeInsurance Scheme

ਇਕ ਸਰਕਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਭਾਲ ਕੇਂਦਰਾਂ 'ਚ ਸਿਹਤ ਕਰਮਚਾਰੀਆਂ ਲਈ ਬੀਮਾ ਯੋਜਨਾ 30 ਮਾਰਚ, 2020 ਤੋਂ ਲਾਗੂ ਹੋਈ ਸੀ। ਇਸ ਸਕੀਮ ਨੂੰ ਵਾਧਾ ਕੇ ਸਤੰਬਰ ਤਕ ਕਰ ਦਿਤਾ ਗਿਆ ਹੈ।

Insurance SchemeInsurance Scheme

ਜ਼ਿਕਰਯੋਗ ਹੈ ਕਿ ਇਹ ਸਕੀਮ ਸਿਹਤ ਤੇ ਪ੍ਰਵਾਰ ਭਲਾਈ ਮੰਤਰਾਲਾ ਵਲੋਂ ਸੰਚਾਲਤ ਰਾਸ਼ਟਰੀ ਆਫਤ ਰਿਸਪਾਂਸ ਫੰਡ ਜ਼ਰੀਏ ਫੰਡ ਕੀਤੀ ਗਈ ਹੈ। ਕੇਂਦਰ, ਸੂਬਾ ਸਰਕਾਰਾਂ ਦੇ ਹਸਪਤਾਲਾਂ 'ਚ ਕੰਮ ਕਰਨ ਵਾਲੇ ਡਾਕਟਰ, ਨਰਸਾਂ, ਪੈਰਾ ਮੈਡੀਕਲ, ਸੈਨੀਟੇਸ਼ਨ ਕਰਮਚਾਰੀ ਅਤੇ ਕੁੱਝ ਹੋਰ ਵਿਅਕਤੀ ਇਸ ਬੀਮਾ ਯੋਜਨਾ ਦੇ ਪਾਤਰ ਬਣਾਏ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement