SC 'ਚ ਕੇਂਦਰ ਨੇ ਦੱਸਿਆ, ਕੋਰੋਨਾ ਨਾਲ ਹੋਈਆਂ ਮੌਤਾਂ ਨੂੰ ਮੰਨਿਆ ਜਾਵੇਗਾ 'Covid Death'
Published : Jun 21, 2021, 1:37 pm IST
Updated : Jun 21, 2021, 1:37 pm IST
SHARE ARTICLE
Corona Death
Corona Death

ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਨੂੰ ਲੈ ਕੇ ਸਰਕਾਰ 'ਤੇ ਦੋਸ਼ ਲਾਏ ਜਾ ਚੁੱਕੇ ਹਨ ਕਿ ਸਰਕਾਰ ਕੋਰੋਨਾ ਨਾਲ ਮਰਨ ਵਾਲਿਆਂ ਦਾ ਸਹੀ ਅੰਕੜਾ ਪੇਸ਼ ਨਹੀਂ ਕਰ ਰਹੀ ਹੈ

ਨਵੀਂ ਦਿੱਲੀ-ਕੋਰੋਨਾ ਵਾਇਰਸ ਦੇ ਡੈਲਟਾ ਰੂਪ ਨੂੰ ਹੁਣ ਤੱਕ ਸਭ ਤੋਂ ਖਤਰਨਾਕ ਮੰਨਿਆ ਜਾ ਰਿਹਾ ਹੈ। ਹਾਲਾਂਕਿ ਹੁਣ ਮਹਾਰਾਸ਼ਟਰ 'ਚ ਕੋਰੋਨਾ ਦੇ ਡੈਲਟਾ ਪਲੱਸ ਰੂਪ ਨੂੰ ਵੀ ਦੇਖਿਆ ਗਿਆ ਹੈ। ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਮਚੇ ਬਵਾਲ ਦਰਮਿਆਨ ਕੇਂਦਰ ਸਰਕਾਰ ਨੇ ਸੁਪੀਰਮ ਕੋਰਟ 'ਚ ਇਕ ਹਲਫਨਾਮਾ ਦਾਇਰ ਕਰ ਕੇ ਕਿਹਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਦੀ ਕੋਰੋਨਾ ਨਾਲ ਮੌਤ ਹਸਪਤਾਲ ਦੇ ਬਾਹਰ ਵੀ ਹੋਈ ਤਾਂ ਉਸ ਨੂੰ ਨੂੰ 'ਕੋਵਿਡ ਡੈਥ' ਹੀ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ-WHO ਦਾ ਦਾਅਵਾ : ਕੋਰੋਨਾ ਦੇ ਇਕ ਹੋਰ ਰੂਪ ਨੇ 29 ਦੇਸ਼ਾਂ 'ਚ ਦਿੱਤੀ ਦਸਤਕ

CoronavirusCoronavirus

ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਨੂੰ ਲੈ ਕੇ ਸਰਕਾਰ 'ਤੇ ਦੋਸ਼ ਲਾਏ ਜਾ ਚੁੱਕੇ ਹਨ ਕਿ ਸਰਕਾਰ ਕੋਰੋਨਾ ਨਾਲ ਮਰਨ ਵਾਲਿਆਂ ਦਾ ਸਹੀ ਅੰਕੜਾ ਪੇਸ਼ ਨਹੀਂ ਕਰ ਰਹੀ ਹੈ। ਇਸ ਤੋਂ ਇਲਾਵਾ ਕਈ ਸੂਬਿਆਂ 'ਤੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ 'ਚ ਧਾਂਧਲੀ ਹੋਣ ਦਾ ਮੁੱਦਾ ਚੁੱਕਿਆ ਗਿਆ ਸੀ। ਇਸ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸਰਕਾਰ ਨੇ 183 ਪੰਨਿਆਂ ਦਾ ਹਲਫਨਾਮਾ ਦਾਇਰ ਕੀਤਾ ਹੈ ਜਿਸ 'ਚ ਕੇਂਦਰ ਨੇ ਕਿਹਾ ਕਿ ਇਸ ਨਿਯਮਾਂ ਦਾ ਪਾਲਣ ਨਾ ਕਰਨ ਵਾਲੇ ਡਾਕਟਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-'Baba Ka Dhaba' ਦੇ ਮਾਲਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸਫਦਰਜੰਗ ਹਸਪਤਾਲ 'ਚ ਦਾਖਲ

CoronavirusCoronavirus

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਕੋਰੋਨਾ ਨਾਲ ਹੋਈਆਂ ਮੌਤਾਂ 'ਤੇ ਮੁਆਵਜ਼ੇ ਅਤੇ ਪ੍ਰਮਾਣ ਲਈ ਦਾਇਰ ਇਕ ਪਟੀਸ਼ਨ 'ਤੇ ਕੇਂਦਰ ਤੋਂ ਜਵਾਬ ਮੰਗਿਆ ਸੀ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕੋਰੋਨਾ ਪੀੜਤਾਂ ਦੇ ਮ੍ਰਿਤਕ ਪ੍ਰਮਾਣ ਪੱਤਰ 'ਚ ਮੌਤ ਦੇ ਕਾਰਨ 'ਚ ਕੋਵਿਡ-19 ਦਾ ਜ਼ਿਕਰ ਨਹੀਂ ਹੈ ਜਿਸ ਨਾਲ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਮੁਸ਼ਕਲ ਹੋ ਜਾਂਦਾ ਹੈ। ਕੇਂਦਰ ਸਰਕਾਰ ਨੇ 19 ਜੂਨ ਨੂੰ ਇਕ ਹਲਫਨਾਮਾ ਰਾਹੀਂ ਸੁਪਰੀਮ ਕੋਰਟ ਨੂੰ ਦੱਸਿਆ ਕਿ ਜੇਕਰ ਕਿਸੇ ਮਰੀਜ਼ ਨੂੰ ਕੋਈ ਗੰਭੀਰ ਬੀਮਾਰੀ ਸੀ ਅਤੇ ਉਸ ਦਰਮਿਆਨ ਉਸ ਨੂੰ ਕੋਰੋਨਾ ਹੋਇਆ ਤਾਂ ਵੀ ਉਸ ਨੂੰ ਕੋਰੋਨਾ ਨਾਲ ਹੋਈਆਂ ਮੌਤਾਂ 'ਚ ਹੀ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਬਾਜ਼ਾਰਾਂ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ 'ਤੇ ਦਿੱਲੀ HC ਸਖਤ, ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

CoronavirusCoronavirus

ਕੋਰੋਨਾ ਨਾਲ ਮੌਤ ਹੋਣ ਦੇ ਨਾਲ-ਨਾਲ ਭਲੇ ਹੀ ਮਰਨ ਵਾਲਾ ਮਰੀਜ਼ ਦੂਜੀ ਗੰਭੀਰ ਬੀਮਾਰੀ ਨਾਲ ਪੀੜਤ ਕਿਉਂ ਨਾ ਹੋਵੇ ਉਸ ਦੀ ਗਿਣਤੀ ਕੋਰੋਨਾ ਡੈਥ 'ਚ ਹੀ ਦਿੱਤੀ ਜਾਵੇਗੀ। ਪਿੱਛਲੇ ਕੁਝ ਸਮੇਂ ਤੋਂ ਮੀਡੀਆ ਰਿਪੋਰਟਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੇਸ਼ ਭਰ 'ਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ ਸਰਕਾਰੀ ਅੰਕੜੇ ਤੋਂ ਕਈ ਗੁਣਾ ਜ਼ਿਆਦਾ ਹੈ। ਮੌਤ ਦੇ ਅੰਕੜਿਆਂ ਨੂੰ ਲੈ ਕੇ ਮੁੱਖ ਤੌਰ 'ਤੇ ਕਈ ਸੂਬਿਆਂ 'ਤੇ ਸਵਾਲ ਚੁੱਕੇ ਜਾ ਰਹੇ ਹਨ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਡੈਥ ਸਰਟੀਫਿਕੇਟ 'ਚ ਮੌਤ ਦੇ ਕਾਰਨ ਨੂੰ ਕੋਵਿਡ ਡੈਥ ਵਜੋਂ ਪ੍ਰਮਾਣਿਤ ਕੀਤਾ ਜਾਵੇਗਾ ਅਤੇ ਨਾਲ ਹੀ ਜੋ ਕੋਰੋਨਾ ਮੌਤਾਂ ਨੂੰ ਪ੍ਰਮਾਣਿਤ ਕਰਨ 'ਚ ਅਸਫਲ ਰਹੇ ਉਨ੍ਹਾਂ ਸੰਬੰਧੀ ਡਾਕਟਰ ਅਤੇ ਅਹੁਦਾ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਫੇਸਬੁੱਕ ਦੀ ਇਸ ਪਹਿਲ ਨਾਲ ਸਿਹਤ ਨਾਲ ਜੁੜੀਆਂ ਫਰਜ਼ੀ ਖਬਰਾਂ 'ਤੇ ਲੱਗੇਗੀ ਲਗਾਮ

Location: India, Delhi, New Delhi

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement