ਸਿੱਪੀ ਸਿੱਧੂ ਮਾਮਲਾ : ਕਲਿਆਣੀ ਸਿੰਘ ਨੂੰ 14 ਦਿਨ ਲਈ ਨਿਆਂਇਕ ਹਿਰਾਸਤ 'ਚ ਭੇਜਿਆ 
Published : Jun 21, 2022, 3:23 pm IST
Updated : Jun 21, 2022, 3:23 pm IST
SHARE ARTICLE
kalyani Singh
kalyani Singh

5 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ 

2 ਦਿਨ ਦੇ ਰਿਮਾਂਡ ਤੋਂ ਬਾਅਦ ਅੱਜ ਕਲਿਆਣੀ ਸਿੰਘ ਨੂੰ ਅਦਾਲਤ 'ਚ ਕੀਤਾ ਪੇਸ਼ 
ਚੰਡੀਗੜ੍ਹ :  
ਸਿੱਪੀ ਸਿੱਧੂ ਕਤਲ ਕੇਸ ਵਿੱਚ ਫਸੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ ਹੁਣ ਜੇਲ੍ਹ ਵਿੱਚ ਰਹੇਗੀ। ਕਲਿਆਣੀ ਸਿੰਘ ਨੂੰ ਮੰਗਲਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਇਸ ਵਾਰ ਸੀ.ਬੀ.ਆਈ ਨੇ ਰਿਮਾਂਡ ਨਹੀਂ ਮੰਗਿਆ।

Sippy SidhuSippy Sidhu

ਇਸ ਤੋਂ ਬਾਅਦ ਅਦਾਲਤ ਨੇ ਕਲਿਆਣੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਸੀਬੀਆਈ ਨੇ ਪਹਿਲਾਂ ਉਸ ਨੂੰ 4 ਦਿਨਾਂ ਦੇ ਰਿਮਾਂਡ 'ਤੇ ਲਿਆ ਸੀ ਅਤੇ ਫਿਰ ਐਤਵਾਰ ਨੂੰ ਉਸ ਨੂੰ 2 ਦਿਨਾਂ ਦੇ ਹੋਰ ਰਿਮਾਂਡ 'ਤੇ ਲਿਆ ਸੀ। ਅੱਜ ਰਿਮਾਂਡ ਖਤਮ ਹੋਣ ਮਗਰੋਂ ਕਲਿਆਣੀ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

photo photo

ਅਦਾਲਤ ਵਿੱਚ ਸੁਣਵਾਈ ਦੌਰਾਨ ਕਲਿਆਣੀ ਦੇ ਵਕੀਲ ਸਰਤੇਜ ਨਰੂਲਾ ਨੇ ਸੀਬੀਆਈ ਨੂੰ ਇਸ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ 2020 ਵਿੱਚ ਸੀਬੀਆਈ ਵਲੋਂ ਦਾਇਰ ਅਣਟਰੇਸ ਰਿਪੋਰਟ ਦੀ ਇੱਕ ਕਾਪੀ ਵੀ ਮੰਗੀ। ਹਾਲਾਂਕਿ, ਸੀਬੀਆਈ ਦੇ ਵਕੀਲ ਨੇ ਕਿਹਾ ਕਿ ਉਹ ਕਤਲ ਦੇ ਮੁਲਜ਼ਮ ਨੂੰ ਕਾਗਜ਼ ਨਹੀਂ ਸੌਂਪ ਸਕਦੇ। ਕਲਿਆਣੀ ਦੇ ਵਕੀਲ ਦੀ ਮੰਗ 'ਤੇ ਅਦਾਲਤ ਜਲਦੀ ਹੀ ਫੈਸਲਾ ਕਰੇਗੀ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement