ਮੁੱਖ ਸਕੱਤਰ ਵਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

By : GAGANDEEP

Published : Jun 21, 2023, 4:06 pm IST
Updated : Jun 21, 2023, 4:06 pm IST
SHARE ARTICLE
PHOTO
PHOTO

ਮੁੱਖ ਸਕੱਤਰ ਦੀ ਅਗਵਾਈ ਵਾਲੀ ਯੂ.ਆਈ.ਡੀ. ਲਾਗੂਕਰਨ ਕਮੇਟੀ ਨੇ ਬੱਚਿਆਂ ਦੀ ਆਧਾਰ ਕਵਰੇਜ਼ ਕਰਨ ’ਤੇ ਦਿੱਤਾ ਜ਼ੋਰ

 

ਚੰਡੀਗੜ੍ਹ: ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਵਿਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿਚ ਕਹੀ। ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿੱਚ ਭਾਰਤ ਵਿੱਚੋਂ ਪੰਜਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 44 ਫੀਸਦ ਹੈ।

ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਕਲੀਨਿਕ ਉਤੇ ਸਟਾਫ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਅਤੇ ਸਕੂਲਾਂ ਵਿਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅੱਪਡੇਟ ਕਰਿਆ ਜਾਵੇ।

ਇਹ ਵੀ ਪੜ੍ਹੋ: ਭੂਆ ਦੇ ਪਿੰਡ ਮੇਲਾ ਦੇਖਣ ਆਏ ਭਤੀਜੇ ਦਾ ਬੇਰਹਿਮੀ ਨਾਲ ਕਤਲ  

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿੱਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। ਇਸ ਲਈ ਰਜਿਸਟਰਾਰ ਯੂ.ਆਈ.ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅੱਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ ਵਿੱਚ ਕਵਰ ਕੀਤੀ ਹੋ ਚੁੱਕੀ ਹੈ। ਮੁੱਖ ਧਿਆਨ ਬੱਚਿਆਂ ਉਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ 14 ਸਤੰਬਰ 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ ਦੱਸ ਸਾਲ ਦੌਰਾਨ ਆਪਣਾ ਆਧਾਰ ਕਦੇ ਅੱਪਡੇਟ ਨਹੀਂ ਕਰਵਾਇਆ, ਉਹ ਆਧਾਰ ਵਿੱਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫਤ ਕਰ ਸਕਦਾ ਹੈ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement