ਵਿਰੋਧੀ ਧਿਰਾਂ ਦੀ ਮੀਟਿੰਗ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਲਿਖੀ ਚਿਠੀ, 'ਸੱਭ ਤੋਂ ਪਹਿਲਾਂ ਆਰਡੀਨੈਂਸ 'ਤੇ ਹੋਵੇ ਚਰਚਾ'
Published : Jun 21, 2023, 3:02 pm IST
Updated : Jun 21, 2023, 3:02 pm IST
SHARE ARTICLE
Delhi CM Arvind Kejriwal writes letter to opposition parties
Delhi CM Arvind Kejriwal writes letter to opposition parties

ਕਿਹਾ, ਜੋ ਅੱਜ ਦਿੱਲੀ ਵਿਚ ਹੋ ਰਿਹਾ ਹੈ, ਕੱਲ੍ਹ ਦੂਜੇ ਸੂਬਿਆਂ ਵਿਚ ਵੀ ਹੋ ਸਕਦਾ ਹੈ

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 23 ਜੂਨ ਨੂੰ ਪਟਨਾ ਵਿਚ ਗ਼ੈਰ-ਭਾਜਪਾ ਪਾਰਟੀਆਂ ਦੀ ਮੀਟਿੰਗ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਵਿਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਬਾਰੇ ਕੇਂਦਰ ਦੇ ਆਰਡੀਨੈਂਸ 'ਤੇ ਚਰਚਾ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ਨੂੰ ਪੱਤਰ ਲਿਖਿਆ ਹੈ। ਕੇਜਰੀਵਾਲ ਨੇ ਕਿਹਾ ਕਿ ਜੋ ਅੱਜ ਦਿੱਲੀ ਵਿਚ ਹੋ ਰਿਹਾ ਹੈ, ਕੱਲ੍ਹ ਦੂਜੇ ਸੂਬਿਆਂ ਵਿਚ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਨਸ਼ਾ ਨਾ ਮਿਲਣ 'ਤੇ ਮੁਲਜ਼ਮ ਨੇ ਔਰਤ ਦੀ ਕੀਤੀ ਕੁੱਟਮਾਰ  

ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਆਗੂ ਨੀਤੀਸ਼ ਕੁਮਾਰ ਨੇ 2024 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਟੱਕਰ ਦੇਣ ਲਈ ਸਾਂਝੀ ਰਣਨੀਤੀ ਬਣਾਉਣ ਲਈ ਸ਼ੁਕਰਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਸੱਦੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮੀਟਿੰਗ ਵਿਚ ਰਾਜ ਸਭਾ ਵਿਚ ਕੇਂਦਰ ਦੇ ਆਰਡੀਨੈਂਸ ਬਿੱਲ ਨੂੰ ਪਾਸ ਨਾ ਕਰਨ ਬਾਰੇ ਪਹਿਲ ਦੇ ਆਧਾਰ 'ਤੇ ਚਰਚਾ ਹੋਣੀ ਚਾਹੀਦੀ ਹੈ।

Photo

ਇਹ ਵੀ ਪੜ੍ਹੋ: ਲੁਧਿਆਣਾ: ਟਰੇਨ 'ਚ ਖਾਣਾ ਖਾਣ ਤੋਂ ਬਾਅਦ ਖਿਡਾਰਨਾਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ 

20 ਜੂਨ ਨੂੰ ਲਿਖੇ ਪੱਤਰ ਵਿਚ ਕੇਜਰੀਵਾਲ ਨੇ ਕਿਹਾ, “ਕੇਂਦਰ ਨੇ ਇਹ ਆਰਡੀਨੈਂਸ ਲਿਆ ਕੇ ਦਿੱਲੀ ਵਿਚ ਇਕ ਤਜਰਬਾ ਕੀਤਾ ਹੈ। ਜੇਕਰ ਇਹ ਸਫ਼ਲ ਹੁੰਦਾ ਹੈ, ਤਾਂ ਅਜਿਹੇ ਆਰਡੀਨੈਂਸ ਉਨ੍ਹਾਂ ਸੂਬਿਆਂ ਵਿਚ ਲਿਆਂਦੇ ਜਾਣਗੇ ਜਿਥੇ ਭਾਜਪਾ ਦੀ ਸਰਕਾਰ ਨਹੀਂ ਹੈ... ਸੂਬਿਆਂ ਦੀਆਂ ਸ਼ਕਤੀਆਂ ਖੋਹ ਲਈਆਂ ਜਾਣਗੀਆਂ”।

ਇਹ ਵੀ ਪੜ੍ਹੋ: ਹਰਿਆਣਾ ਦੇ ਗੁਰੂਗ੍ਰਾਮ 'ਚ ਮੀਂਹ ਨੇ ਮਚਾਈ ਤਬਾਹੀ, ਪਾਣੀ 'ਚ ਡੁੱਬੀਆਂ ਸੜਕਾਂ

ਕੇਜਰੀਵਾਲ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪ੍ਰਧਾਨ ਮੰਤਰੀ ਲੈਫਟੀਨੈਂਟ ਗਵਰਨਰਾਂ ਅਤੇ ਰਾਜਪਾਲਾਂ ਰਾਹੀਂ 33 ਸੂਬਿਆਂ ਨੂੰ ਚਲਾਉਣਗੇ। ਕੇਂਦਰ ਨੇ 19 ਮਈ ਨੂੰ ਦਿੱਲੀ ਵਿਚ ਗਰੁੱਪ-ਏ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ 'ਤੇ ਇਕ ਅਥਾਰਟੀ ਸਥਾਪਤ ਕਰਨ ਲਈ ਇਕ ਆਰਡੀਨੈਂਸ ਜਾਰੀ ਕੀਤਾ ਸੀ। ਆਮ ਆਦਮੀ ਪਾਰਟੀ ਨੇ ਇਸ ਨੂੰ ਸੇਵਾਵਾਂ ’ਤੇ ਕੰਟਰੋਲ ਨਾਲ ਸਬੰਧਤ ਸੁਪ੍ਰੀਮ ਕੋਰਟ ਦੇ ਫ਼ੈਸਲੇ ਨਾਲ ਧੋਖਾ ਕਰਾਰ ਦਿਤਾ ਸੀ। ਆਰਡੀਨੈਂਸ ਤੋਂ ਬਾਅਦ ਕੇਜਰੀਵਾਲ ਲਗਾਤਾਰ ਗ਼ੈਰ-ਭਾਜਪਾ ਪਾਰਟੀਆਂ ਦੇ ਨੇਤਾਵਾਂ ਨਾਲ ਇਸ ਦੇ ਵਿਰੁਧ ਸਮਰਥਨ ਜੁਟਾਉਣ ਲਈ ਸੰਪਰਕ ਕਰ ਰਹੇ ਹਨ ਤਾਂ ਜੋ ਸੰਸਦ 'ਚ ਬਿੱਲ ਪਾਸ ਨਾ ਹੋ ਸਕੇ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement