
ਈਡੀ ਨੇ ਹੇਠਲੀ ਅਦਾਲਤ ਤੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ।
Arvind Kejriwal: ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਰੋਕਣ ਲਈ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਈਡੀ ਨੇ ਹੇਠਲੀ ਅਦਾਲਤ ਤੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਈਡੀ ਨੇ ਰਾਊਜ਼ ਐਵੇਨਿਊ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ ਅਤੇ ਜ਼ਮਾਨਤ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।